ਹੁਸ਼ਿਆਰਪੁਰ (ਅਮਰੀਕ)- ਪੰਜਾਬ ਵਿਚ ਕਾਂਗਰਸ ਦਾ ਆਪਸੀ ਕਾਟੋ-ਕਲੋਸ਼ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਕਦੇ ਕਾਂਗਰਸੀਆਂ ਵਿਚਕਾਰ ਟਵਿੱਟਰ ਵਾਰ ਸ਼ੁਰੂ ਹੁੰਦਾ ਹੈ ਅਤੇ ਕਦੇ ਬਿਆਨਬਾਜ਼ੀ ਤੇ ਹੁਣ ਪਿਛਲੇ ਕੁਝ ਦਿਨਾਂ ਤੋਂ ਕਾਂਗਰਸ ਦੇ ਆਗੂ ਨਵਜੋਤ ਸਿੰਘ ਸਿੱਧੂ ਦੇ ਹੱਕ ਵਿਚ ਵੱਖ-ਵੱਖ ਸ਼ਹਿਰਾਂ ਕਸਬਿਆਂ ਵਿਚ ਬੋਰਡ ਲੱਗੇ ਵਿਖਾਈ ਦੇ ਰਹੇ ਹਨ।
ਇਹ ਵੀ ਪੜ੍ਹੋ: 21 ਲੱਖ ਖ਼ਰਚ ਕੇ ਵਿਦੇਸ਼ ਭੇਜੀ ਪਤਨੀ ਨੇ ਬਦਲੇ ਰੰਗ, ਆਸਟ੍ਰੇਲੀਆ ਪਹੁੰਚ ਕੀਤਾ ਉਹ ਜੋ ਸੋਚਿਆ ਵੀ ਨਾ ਸੀ
ਅੱਜ ਹੁਸਿ਼ਆਰਪੁਰ ਵਿਚ ਵੀ ਨਵਜੋਤ ਸਿੰਘ ਸਿੱਧੂ ਦੇ ਹੱਕ ਵਿਚ ਬੋਰਡ ਕਾਂਗਰਸ ਦੇ ਹੀ ਇਕ ਆਗੂ ਵੱਲੋਂ ਲਗਾਏ ਗਏ ਹਨ। ਇਸ ਸਬੰਧੀ ਗੱਲਬਾਤ ਦੌਰਾਨ ਕਾਂਗਰਸੀ ਆਗੂ ਅਕਾਸ਼ ਕੁਮਾਰ ਉਰਫ਼ ਗੋਲਡੀ ਕਮਾਲਪੁਰ ਨੇ ਕਿਹਾ ਕਿ ਜਦੋਂ ਤੋਂ ਨਵਜੋਤ ਸਿੰਘ ਸਿੱਧੂ ਕਾਂਗਰਸ ਵਿਚ ਆਏ ਹਨ, ਉਦੋਂ ਤੋਂ ਹੀ ਕੁਝ ਆਗੂਆਂ ਵੱਲੋਂ ਉਨ੍ਹਾਂ ਨੂੰ ਪਸੰਦ ਨਹੀਂ ਕੀਤਾ ਜਾ ਰਿਹਾ ਹੈ, ਜਿਸ ਦਾ ਕਾਰਨ ਇਹ ਹੈ ਕਿ ਨਵਜੋਤ ਸਿੰਘ ਸਿੱਧੂ ਇਕ ਇਮਾਨਦਾਰ ਆਗੂ ਹਨ। ਹੁਸ਼ਿਆਰਪੁਰ ਵਿਚ ਲਗਾਏ ਗਏ ਇਨ੍ਹਾਂ ਬੋਰਡਾਂ ਵਿਚੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਹੁਸਿ਼ਆਰਪੁਰ ਤੋਂ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਦੀਆਂ ਤਸਵੀਰਾਂ ਗਾਇਬ ਹਨ। ਉਨ੍ਹਾਂ ਕਿਹਾ ਕਿ ਸਿੱਧੂ ਦੇ ਹੱਕ ਵਿਚ ਬੋਰਡ ਹੁਸ਼ਿਆਰਪੁਰ ਦੇ ਵੱਖ-ਵੱਖ ਚੌਂਕਾਂ ਵਿਚ ਲਗਾਏ ਗਏ ਹਨ ਅਤੇ ਜਦੋਂ ਸਿੱਧੂ ਪੰਜਾਬ ਦੇ ਪ੍ਰਧਾਨ ਬਣਨਗੇ ਤਾਂ ਉਨ੍ਹਾਂ ਦਾ ਢੋਲ ਵਜਾ ਕੇ ਸੁਆਗਤ ਕੀਤਾ ਜਾਵੇਗਾ।
ਇਹ ਵੀ ਪੜ੍ਹੋ: ਮੁੱਖ ਮੰਤਰੀ ਨਾਲ ਮੁਲਾਕਾਤ ਤੋਂ ਬਾਅਦ ਬੋਲੇ ਹਰੀਸ਼ ਰਾਵਤ, ਕਿਹਾ-ਹਾਈਕਮਾਨ ਦਾ ਹਰ ਫ਼ੈਸਲਾ ਕੈਪਟਨ ਨੂੰ ਹੋਵੇਗਾ ਮਨਜ਼ੂਰ
ਇਸ ਸਬੰਧੀ ਜਦੋਂ ਉਨ੍ਹਾਂ ਨੂੰ ਪੁਛਿਆ ਗਿਆ ਤਾਂ ਗੋਲਡੀ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਸਿੱਧੂ ਨੂੱ ਪਸੰਦ ਨਹੀਂ ਕੀਤਾ ਜਾ ਰਿਹਾ ਹੈ, ਜਿਸ ਕਾਰਨ ਉਨ੍ਹਾਂ ਦੀ ਫੋਟੋ ਨਹੀਂ ਲਗਾਈ ਗਈ ਅਤੇ ਜੇਕਰ ਸੁੰਦਰ ਸ਼ਾਮ ਅਰੋੜਾ ਦੀ ਗੱਲ ਕਰੀਏ ਤਾਂ ਜਿਸ ਤਰ੍ਹਾਂ ਹੁਸਿ਼ਆਰਪੁਰ ਵਿਚੋਂ ਵਿਕਾਸ ਗਾਇਬ ਹੈ, ਉਸੇ ਤਰ੍ਹਾਂ ਮੰਤਰੀ ਦੀ ਫੋਟੋ ਬੋਰਡ ਵਿਚੋਂ ਗਾਇਬ ਹੈ। ਉਨ੍ਹਾਂ ਕਿਹਾ ਕਿ ਜਲਦ ਹੀ ਹੁਸਿ਼ਆਰਪੁਰ ਦੀਆਂ ਹੋਰਨਾਂ ਥਾਵਾਂ ਤੇਂ ਵੀ ਬੋਰਡ ਲਗਾਏ ਜਾ ਰਹੇ ਹਨ।
ਇਹ ਵੀ ਪੜ੍ਹੋ: ਹੁਸ਼ਿਆਰਪੁਰ 'ਚ ਵੱਡੀ ਵਾਰਦਾਤ: ਛੁੱਟੀ 'ਤੇ ਆਏ ਫ਼ੌਜੀ ਨੇ ਨੌਜਵਾਨ ਦਾ ਬੇਰਹਿਮੀ ਨਾਲ ਕੀਤਾ ਕਤਲ
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।
SGPC ਨੇ ਪਹਿਲੇ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਸਮੇਂ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਕੋਲੋਂ ਮੰਗੇ ਪਾਸਪੋਰਟ
NEXT STORY