ਚੰਡੀਗੜ੍ਹ (ਬਿਊਰੋ) : ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਖ਼ਿਲਾਫ਼ ਵਿਜੀਲੈਂਸ ਜਾਂਚ ਦੀਆਂ ਚਰਚਾਵਾਂ ਦੌਰਾਨ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਆਪਣੀ ਹੀ ਸਰਕਾਰ ’ਤੇ ਸਵਾਲ ਖੜ੍ਹੇ ਕਰ ਦਿੱਤੇ ਹਨ। ਰੰਧਾਵਾ ਨੇ ਐਤਵਾਰ ਨੂੰ ਇਕ ਇੰਟਰਵਿਊ ’ਚ ਗੱਲਬਾਤ ਦੌਰਾਨ ਕਿਹਾ ਕਿ ਜੇਕਰ ਸਿੱਧੂ ਖ਼ਿਲਾਫ਼ ਵਿਜੀਲੈਂਸ ਦੀ ਜਾਂਚ ਚੱਲ ਰਹੀ ਸੀ ਤਾਂ ਪੰਜਾਬ ਪ੍ਰਦੇਸ਼ ਕਾਂਗਰਸ ਇੰਚਾਰਜ ਹਰੀਸ਼ ਰਾਵਤ ਨਾਲ ਮੁਲਾਕਾਤਾਂ ਤੋਂ ਬਾਅਦ ਉਨ੍ਹਾਂ ਨੂੰ ਦੁਬਾਰਾ ਮੰਤਰੀ ਬਣਾਉਣ ਦੀ ਗੱਲ ਕਿਉਂ ਕਹੀ ਗਈ। ਉਨ੍ਹਾਂ ਕਿਹਾ ਕਿ ਵਿਜੀਲੈਂਸ ਦਾ ਹਮੇਸ਼ਾ ਗਲਤ ਇਸਤੇਮਾਲ ਹੁੰਦਾ ਰਿਹਾ ਹੈ। ਪਹਿਲਾਂ ਕੈਪਟਨ ਸਰਕਾਰ ਨੇ ਬਾਦਲਾਂ ਖ਼ਿਲਾਫ਼ ਵਿਜੀਲੈਂਸ ਜਾਂਚ ਕਰਵਾਈ ਅਤੇ ਬਾਅਦ ’ਚ ਬਾਦਲਾਂ ਨੇ ਕੈਪਟਨ ਖ਼ਿਲਾਫ਼ ਵਿਜੀਲੈਂਸ ਜਾਂਚ ਕਰਵਾਈ ਪਰ ਇਨ੍ਹਾਂ ਜਾਂਚਾਂ ਦਾ ਕੋਈ ਠੋਸ ਨਤੀਜਾ ਨਹੀਂ ਨਿਕਲਿਆ।
ਇਹ ਵੀ ਪੜ੍ਹੋ : ਜਗਰਾਓਂ ’ਚ ਦੋ ਥਾਣੇਦਾਰਾਂ ਨੂੰ ਕਤਲ ਕਰਨ ਦੇ ਮਾਮਲੇ ’ਚ ਵੱਡਾ ਖ਼ੁਲਾਸਾ, ਗੈਂਗਸਟਰ ਜੈਪਾਲ ਭੁੱਲਰ ’ਤੇ ਮਾਮਲਾ ਦਰਜ
ਰੰਧਾਵਾ ਨੇ ਕਿਹਾ ਕਿ ਸਿੱਧੂ ਨੂੰ ਇਨ੍ਹਾਂ ਮਾਮਲਿਆਂ ’ਤੇ ਖੁੱਲ੍ਹ ਕੇ ਸਾਹਮਣੇ ਆਉਣਾ ਚਾਹੀਦਾ ਹੈ ਅਤੇ ਆਪਣਾ ਪੱਖ ਸਾਹਮਣੇ ਰੱਖਣਾ ਚਾਹੀਦਾ ਹੈ। ਉਨ੍ਹਾਂ ਇਕ ਵਾਰ ਫਿਰ ਖੁੱਲ੍ਹ ਕੇ ਕਿਹਾ ਕਿ ਉਨ੍ਹਾਂ ਦੀ ਸਿੱਧੂ ਨਾਲ ਗੱਲਬਾਤ ਹੁੰਦੀ ਰਹੀ ਹੈ ਅਤੇ ਸਿੱਧੂ ਸਮੇਤ ਸਾਰੇ ਵਿਧਾਇਕਾਂ ਨਾਲ ਬੈਠਕਾਂ ਵੀ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਇਹ ਬੈਠਕਾਂ ਪੰਜਾਬ ਕਾਂਗਰਸ ਦੀ ਮੌਜੂਦਾ ਸਥਿਤੀ ’ਤੇ ਸਮੀਖਿਆ ਨੂੰ ਲੈ ਕੇ ਹੁੰਦੀਆਂ ਹਨ ਕਿਉਂਕਿ ਹਾਈਕੋਰਟ ਦੇ ਫ਼ੈਸਲੇ ਤੋਂ ਬਾਅਦ ਪੰਜਾਬ ਕਾਂਗਰਸ ਬੈਕਫੁੱਟ ’ਤੇ ਆਈ ਹੈ।
ਇਹ ਵੀ ਪੜ੍ਹੋ : ਕੋਰੋਨਾ ਦੇ ਚੱਲਦੇ ਪੰਜਾਬ ਸਰਕਾਰ ਵਲੋਂ ਨਵੇਂ ਦਿਸ਼ਾ-ਨਿਰਦੇਸ਼ ਜਾਰੀ, ਪਾਬੰਦੀਆਂ 31 ਮਈ ਤਕ ਵਧਾਈਆਂ
ਅਜਿਹਾ ਇਸ ਲਈ ਵੀ ਹੈ ਕਿ ਚੋਣਾਂ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਵਾਅਦਾ ਕੀਤਾ ਸੀ ਕਿ ਬੇਅਦਬੀ-ਗੋਲੀਕਾਂਡ ਮਾਮਲੇ ’ਚ ਜਦੋਂ ਕਾਂਗਰਸ ਸਰਕਾਰ ਜਾਂਚ ਕਰਵਾਏਗੀ ਤਾਂ ਬਾਦਲਾਂ ਨੂੰ ਫੜ ਕੇ ਜੇਲ ’ਚ ਪਾਇਆ ਜਾਵੇਗਾ । ਹਾਲਾਂਕਿ ਹਾਈਕੋਰਟ ਦੇ ਫ਼ੈਸਲੇ ਨੇ ਪੂਰੀ ਤਸਵੀਰ ਬਦਲ ਦਿੱਤੀ ਅਤੇ ਅੱਜ ਲੋਕ ਜਵਾਬ ਮੰਗ ਰਹੇ ਹਨ। ਪੰਜਾਬ ਸਰਕਾਰ ਨੂੰ ਜਵਾਬ ਤਾਂ ਦੇਣਾ ਹੀ ਪਵੇਗਾ, ਜਾਂ ਤਾਂ ਸਰਕਾਰ ਦੋਸ਼ੀਆਂ ਨੂੰ ਜੇਲ ’ਚ ਪਾਏ ਜਾਂ ਫਿਰ ਇਹ ਕਹਿ ਦਿੱਤਾ ਜਾਵੇ ਕਿ ਪਹਿਲਾਂ ਜੋ ਕਿਹਾ ਸੀ, ਉਹ ਜਾਣਕਾਰੀ ਗਲਤ ਸੀ। ਰੰਧਾਵਾ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ’ਤੇ ਉਹ ਚੁੱਪ ਨਹੀਂ ਰਹਿ ਸਕਦੇ ਹਨ। ਉਹ ਨਸ਼ੇ ’ਤੇ ਵੀ ਚੁੱਪ ਨਹੀਂ ਰਹਿ ਸਕਦੇ ਹਨ ਕਿਉਂਕਿ ਲੋਕਾਂ ਨੂੰ ਜਵਾਬ ਦੇਣਾ ਹੈ। ਇਸ ਨੂੰ ਲੈ ਕੇ ਲਗਾਤਾਰ ਬੈਠਕਾਂ ਕੀਤੀਆਂ ਜਾ ਰਹੀਆਂ ਹਨ ਅਤੇ ਬੈਠਕਾਂ ਦਾ ਇਹ ਦੌਰ ਅੱਗੇ ਵੀ ਜਾਰੀ ਰਹੇਗਾ।
ਇਹ ਵੀ ਪੜ੍ਹੋ : ਬੇਅਦਬੀ ਦੇ ਸਬੂਤ ਮੰਗਣ ਵਾਲੇ ਸੁਖਬੀਰ ਬਾਦਲ ਨੂੰ ਨਵਜੋਤ ਸਿੱਧੂ ਦਾ ਠੋਕਵਾਂ ਜਵਾਬ, ਪੇਸ਼ ਕੀਤੇ ਸਬੂਤ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਜਵਾਨ ਪੁੱਤ ਦੇ ਖ਼ੌਫਨਾਕ ਕਦਮ ਨੇ ਤੋੜਿਆ ਮਾਪਿਆਂ ਦਾ ਲੱਕ, ਕੈਮਰੇ 'ਚ ਕੈਦ ਹੋਇਆ ਮੌਤ ਦਾ ਭਿਆਨਕ ਮੰਜ਼ਰ
NEXT STORY