ਚੰਡੀਗੜ੍ਹ : ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਇੱਥੇ ਪ੍ਰੈਸ ਕਾਨਫਰੰਸ ਦੌਰਾਨ ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਅਜਿਹੀ ਸਜ਼ਾ ਦੇਣ ਦੀ ਮੰਗ ਕੀਤੀ ਹੈ, ਜਿਸ ਨੂੰ ਆਉਣ ਵਾਲੀਆਂ ਪੀੜ੍ਹੀਆਂ ਵੀ ਯਾਦ ਰੱਖਣ। ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਅੱਤਵਾਦ ਨਾਲ ਕਿਸੇ ਤਰ੍ਹਾਂ ਦਾ ਸਮਝੌਤਾ ਨਹੀਂ ਕੀਤਾ ਜਾ ਸਕਦਾ ਅਤੇ ਅੱਤਵਾਦ ਦੇ ਖਿਲਾਫ ਲੜ੍ਹਾਈ 'ਚ ਉਹ ਆਪਣੀ ਸਰਕਾਰ ਦੇ ਨਾਲ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਉਹ ਆਪਣੇ ਪਿਛਲੇ ਬਿਆਨ 'ਤੇ ਕਾਇਮ ਹਨ ਕਿ ਅੱਤਵਾਦ ਦਾ ਕੋਈ ਦੇਸ਼ ਜਾਂ ਧਰਮ ਨਹੀਂ ਹੁੰਦਾ। ਉਨ੍ਹਾਂ ਕਿਹਾ ਕਿ ਇਨ੍ਹਾਂ ਅੱਤਵਾਦੀਆਂ ਨੂੰ ਸਖਤ ਤੋਂ ਸਖਤ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ।
ਪੰਜਾਬ ਸਰਕਾਰ ਦਾ ਤੋਹਫਾ, ਪੈਟਰੋਲ 5 ਤੇ ਡੀਜ਼ਲ 1 ਰੁਪਏ ਹੋਵੇਗਾ ਸਸਤਾ
NEXT STORY