ਪਟਿਆਲਾ : ਪੰਜਾਬ ਕਾਂਗਰਸ ਦੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਆਪਣੀ ਪਟਿਆਲਾ ਸਥਿਤ ਰਿਹਾਇਸ਼ ਤੋਂ ਦਿੱਲੀ ਲਈ ਰਵਾਨਾ ਹੋ ਗਏ ਹਨ। ਦਿੱਲੀ 'ਚ ਉਹ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨਗੇ।
ਇਹ ਵੀ ਪੜ੍ਹੋ : ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ, ਇਸ ਮਹੀਨੇ ਸ਼ੁਰੂ ਹੋਣਗੀਆਂ ਆਨਲਾਈਨ ਪ੍ਰੀਖਿਆਵਾਂ
ਹੁਣ ਪੰਜਾਬ ਦੀਆਂ ਸਾਰੀਆਂ ਸਿਆਸੀ ਧਿਰਾਂ ਦੀਆਂ ਨਜ਼ਰਾਂ ਨਵਜੋਤ ਸਿੱਧੂ 'ਤੇ ਟਿਕ ਗਈਆਂ ਹਨ। ਸਿਆਸੀ ਮਾਹਿਰਾਂ ਦਾ ਇਹ ਕਹਿਣਾ ਹੈ ਕਿ ਕਾਂਗਰਸ ਹਾਈਕਮਾਨ ਵੱਲੋਂ ਨਵਜੋਤ ਸਿੱਧੂ ਨੂੰ ਕੋਈ ਵੱਡੀ ਜ਼ਿੰਮੇਵਾਰੀ ਸੌਂਪੀ ਜਾ ਸਕਦੀ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਕੇਜਰੀਵਾਲ ਨੇ 'ਪੰਜਾਬ' ਨੂੰ ਲੈ ਕੇ ਫਿਰ ਕੀਤਾ ਟਵੀਟ, ਅੱਜ ਪਹੁੰਚ ਰਹੇ ਚੰਡੀਗੜ੍ਹ
ਇਹ ਵੀ ਦੱਸ ਦੇਈਏ ਕਿ ਜਿੱਥੇ ਨਵਜੋਤ ਸਿੱਧੂ ਪਹਿਲਾਂ ਹੀ ਸਾਫ਼ ਕਰ ਚੁੱਕੇ ਹਨ ਕਿ ਉਹ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਕੰਮ ਨਹੀਂ ਕਰਨਗੇ, ਉੱਥੇ ਹੀ ਮੁੱਖ ਮੰਤਰੀ ਨਵਜੋਤ ਸਿੱਧੂ ਨੂੰ ਪੰਜਾਬ ਦੀ ਪ੍ਰਧਾਨਗੀ ਸੌਂਪਣ ਦਾ ਖੁੱਲ੍ਹੇ ਤੌਰ 'ਤੇ ਵਿਰੋਧ ਕਰ ਚੁੱਕੇ ਹਨ। ਹੁਣ ਦੇਖਣਾ ਇਹ ਹੋਵੇਗਾ ਕਿ ਕਾਂਗਰਸ ਹਾਈਕਮਾਨ ਵੱਲੋਂ ਕੀ ਫ਼ੈਸਲਾ ਲਿਆ ਜਾਂਦਾ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
ਅੱਧੀ ਰਾਤ ਨੂੰ ਪਾਣੀ ਪੀਣ ਉੱਠੀ 12 ਸਾਲਾ ਬੱਚੀ ਨੂੰ ਲੜਿਆ ਸੱਪ, ਝਾੜ ਫੂਕ ਦੇ ਚੱਕਰਾਂ 'ਚ ਗਈ ਜਾਨ
NEXT STORY