ਚੰਡੀਗੜ੍ਹ : ਪੰਜਾਬ ਕਾਂਗਰਸ 'ਚ ਚੱਲ ਰਹੇ ਕਲੇਸ਼ ਦਰਮਿਆਨ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਸ਼ੁੱਕਰਵਾਰ ਨੂੰ ਦਿੱਲੀ ਪਹੁੰਚ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਨੂੰ ਲੈ ਕੇ ਫਸੇ ਪੇਚ ਦਰਮਿਆਨ ਨਵਜੋਤ ਸਿੱਧੂ ਕਾਂਗਰਸ ਦੀ ਪ੍ਰਧਾਨ ਸੋਨੀਆ ਗਾਂਧੀ ਨਾਲ ਉਨ੍ਹਾਂ ਦੀ ਰਿਹਾਇਸ਼ ਵਿਖੇ ਮੁਲਾਕਾਤ ਕਰ ਸਕਦੇ ਹਨ।
ਇਹ ਵੀ ਪੜ੍ਹੋ : ਅਹਿਮ ਖ਼ਬਰ : ਪੰਜਾਬ ਸਰਕਾਰ ਨੇ ਸਰਕਾਰੀ ਅਦਾਰਿਆਂ ਦੀ ਉਦਯੋਗਿਕ ਸਬਸਿਡੀ ਕੀਤੀ ਖ਼ਤਮ
ਨਵਜੋਤ ਸਿੱਧੂ ਦੇ ਨਾਲ ਹੀ ਪਾਰਟੀ ਦੇ ਪੰਜਾਬ ਇੰਚਾਰਜ ਹਰੀਸ਼ ਰਾਵਤ ਵੀ ਸੋਨੀਆ ਗਾਂਧੀ ਨੂੰ ਮਿਲਣਗੇ। ਦੱਸਣਯੋਗ ਹੈ ਕਿ ਪੰਜਾਬ 'ਚ ਸਾਲ 2022 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਨਵਜੋਤ ਸਿੱਧੂ ਨੇ ਕੈਪਟਨ ਅਮਰਿੰਦਰ ਸਿੰਘ ਖ਼ਿਲਾਫ਼ ਮੋਰਚਾ ਖੋਲ੍ਹਿਆ ਹੋਇਆ ਹੈ।
ਇਹ ਵੀ ਪੜ੍ਹੋ : 'ਕੈਪਟਨ' ਦੇ ਹੱਥ ’ਚ ਰਹੇਗੀ ਸਰਕਾਰ ਦੀ ਕਮਾਨ, 'ਸਿੱਧੂ' ਬਣ ਸਕਦੇ ਨੇ ਪੰਜਾਬ ਕਾਂਗਰਸ ਦੇ ਕਪਤਾਨ
ਸਿੱਧੂ ਅਤੇ ਕੈਪਟਨ ਦੇ ਕਲੇਸ਼ ਤੋਂ ਪਰੇਸ਼ਾਨ ਕਾਂਗਰਸ ਦੇ ਸੀਨੀਅਰ ਆਗੂ ਲਗਾਤਾਰ ਦੋਹਾਂ ਵਿਚਕਾਰ ਸੁਲ੍ਹਾਹ ਕਰਵਾਉਣ ਦੀ ਕੋਸ਼ਿਸ਼ ਕਰ ਰਹੇ ਹਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
ਅੰਮ੍ਰਿਤਸਰ : 39 ਪਿਸਟਲਾਂ ਸਣੇ ਮੱਧ ਪ੍ਰਦੇਸ਼ ਤੋਂ ਗ੍ਰਿਫ਼ਤਾਰ ਕੀਤੇ ਹਥਿਆਰ ਸਪਲਾਇਰਾਂ ਨੇ ਕੀਤੇ ਵੱਡੇ ਖ਼ੁਲਾਸੇ
NEXT STORY