ਪਟਿਆਲਾ : ਪੰਜਾਬ ਦੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਸ਼ਨੀਵਾਰ ਨੂੰ ਆਪਣੀ ਰਿਹਾਇਸ਼ ਤੋਂ ਰਵਾਨਾ ਹੋਏ। ਉਨ੍ਹਾਂ ਨੇ ਕਾਂਗਰਸ ਦੇ ਮੌਜੂਦਾ ਪ੍ਰਧਾਨ ਸੁਨੀਲ ਜਾਖੜ ਨਾਲ ਮੁਲਾਕਾਤ ਕੀਤੀ। ਇਹ ਮੁਲਾਕਾਤ ਕਰੀਬ ਅੱਧੇ ਘੰਟੇ ਤੱਕ ਚੱਲੀ। ਇਸ ਤੋਂ ਬਾਅਦ ਦੋਵੇਂ ਆਗੂ ਇਕੱਠੇ ਬਾਹਰ ਨਿਕਲੇ। ਨਵਜੋਤ ਸਿੰਘ ਸਿੱਧੂ ਨੇ ਮੁਲਾਕਾਤ ਮਗਰੋਂ ਮੀਡੀਆ ਨੂੰ ਦਿੱਤੇ ਬਿਆਨ 'ਚ ਕਿਹਾ ਕਿ ਸੁਨੀਲ ਜਾਖੜ ਹਮੇਸ਼ਾ ਉਨ੍ਹਾਂ ਦਾ ਮਾਰਗ ਦਰਸ਼ਨ ਕਰਦੇ ਰਹਿਣਗੇ। ਉਨ੍ਹਾਂ ਕਿਹਾ ਕਿ ਸਾਡੀ ਦੋਹਾਂ ਦੀ ਜੋੜੀ ਹਿੱਟ ਅਤੇ ਫਿੱਟ ਰਹੇਗੀ।
ਇਹ ਵੀ ਪੜ੍ਹੋ : ਕਾਂਗਰਸ ਮਗਰੋਂ 'ਭਾਜਪਾ' 'ਚ ਮਚੀ ਹਲਚਲ, ਬਗਾਵਤੀ ਸੁਰ ਚੁੱਕਣ 'ਤੇ ਸੀਨੀਅਰ ਆਗੂ ਖ਼ਿਲਾਫ਼ ਲਿਆ ਗਿਆ ਐਕਸ਼ਨ
ਇਸ ਮੌਕੇ ਸੁਨੀਲ ਜਾਖੜ ਨੇ ਕਿਹਾ ਕਿ ਨਵਜੋਤ ਸਿੱਧੂ ਇਕ ਸੁਲਝੇ ਹੋਏ ਵਿਅਕਤੀ ਹਨ ਅਤੇ ਉਨ੍ਹਾਂ ਦੀਆਂ ਸ਼ੁੱਭਕਾਮਨਾਵਾਂ ਨਵਜੋਤ ਸਿੱਧੂ ਨਾਲ ਹਨ। ਦੱਸ ਦੇਈਏ ਕਿ ਨਵਜੋਤ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਨਵਾਂ ਪ੍ਰਧਾਨ ਲਾਏ ਜਾਣ ਦੇ ਐਲਾਨ ਮਗਰੋਂ ਬੀਤੇ ਦਿਨ ਸਿੱਧੂ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ ਸੀ। ਇਸ ਮਗਰੋਂ ਅੱਜ ਉਨ੍ਹਾਂ ਦੇ ਪੰਜਾਬ ਕਾਂਗਰਸ ਦੇ ਮੌਜੂਦਾ ਪ੍ਰਧਾਨ ਸੁਨੀਲ ਜਾਖੜ ਨਾਲ ਮੁਲਾਕਾਤ ਕੀਤੀ ਹੈ।
ਇਹ ਵੀ ਪੜ੍ਹੋ : ਅਹਿਮ ਖ਼ਬਰ : ਨਾਰਾਜ਼ ਕੈਪਟਨ ਨੂੰ ਮਨਾਉਣ ਅੱਜ ਚੰਡੀਗੜ੍ਹ ਆਉਣਗੇ 'ਹਰੀਸ਼ ਰਾਵਤ', ਦੂਰ ਕਰਨਗੇ ਗਲਤ ਫ਼ਹਿਮੀਆਂ
ਉਧਰ ਦੂਜੇ ਪਾਸੇ ਪੰਜਾਬ ਕਾਂਗਰਸ ਦੇ ਕਲੇਸ਼ ਨੂੰ ਸੁਲਝਾਉਣ ਦਾ ਯਤਨ ਕਰਨ ਲਈ ਹਰੀਸ਼ ਰਾਵਤ ਚੰਡੀਗੜ੍ਹ ਪਹੁੰਚ ਰਹੇ ਹਨ। ਇੱਥੇ ਉਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰਕੇ ਗਲਤ ਫ਼ਹਿਮੀਆਂ ਨੂੰ ਦੂਰ ਕਰ ਸਕਦੇ ਹਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
ਸਿੱਖ ਜਥੇਬੰਦੀਆਂ ਦੀ ਸਿਆਸੀ ਪਾਰਟੀਆਂ ਨੂੰ ਚਿਤਾਵਨੀ- ਬੇਅਦਬੀ ਦੀਆਂ ਘਟਨਾਵਾਂ ’ਤੇ ਨਾ ਕਰਨ ਰਾਜਨੀਤੀ
NEXT STORY