ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪਟੀਸ਼ਨ 'ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਆਮਦਨ ਟੈਕਸ ਵਿਭਾਗ ਨੂੰ ਨੋਟਿਸ ਜਾਰੀ ਕੀਤਾ ਹੈ। ਨਵਜੋਤ ਸਿੱਧੂ ਨੇ 2016-17 ਦੀ ਆਪਣੀ ਆਮਦਨ ਦੀ ਗਲਤ ਅਸੈੱਸਮੈਂਟ ਨੂੰ ਹਾਈਕੋਰਟ 'ਚ ਚੁਣੌਤੀ ਦਿੱਤੀ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ ਪ੍ਰਧਾਨ ਬਣਨ ਮਗਰੋਂ ਪਹਿਲੀ ਵਾਰ ਕੈਪਟਨ ਨੂੰ ਮਿਲਣ ਪੁੱਜੇ ਨਵਜੋਤ ਸਿੱਧੂ
ਇਸ ਦੀ ਸੁਣਵਾਈ ਦੌਰਾਨ ਅਦਾਲਤ ਵੱਲੋਂ ਨੋਟਿਸ ਜਾਰੀ ਕੀਤਾ ਗਿਆ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ 11 ਅਗਸਤ ਨੂੰ ਹੋਵੇਗੀ।
ਇਹ ਵੀ ਪੜ੍ਹੋ : ਚੂੜੇ ਵਾਲੀਆਂ ਨਵੀਆਂ ਵਿਆਹੀਆਂ ਨੂੰਹਾਂ ਆਪਸ 'ਚ ਖੂਬ ਭਿੜੀਆਂ, ਵੀਡੀਓ ਹੋਈ ਵਾਇਰਲ (ਤਸਵੀਰਾਂ)
ਸਿੱਧੂ ਨੇ ਪਟੀਸ਼ਨ ਵਿੱਚ ਕਿਹਾ ਹੈ ਕਿ 2016-17 ਵਿੱਚ ਉਨ੍ਹਾਂ ਦੀ ਆਮਦਨ 9 ਕਰੋੜ, 66 ਲੱਖ, 28 ਹਜ਼ਾਰ, 470 ਰੁਪਏ ਸੀ ਪਰ ਆਮਦਨ ਟੈਕਸ ਵਿਭਾਗ ਉਨ੍ਹਾਂ ਦੀ ਆਮਦਨ 13 ਕਰੋੜ, 19 ਲੱਖ, 66 ਹਜ਼ਾਰ, 530 ਰੁਪਏ ਦੱਸ ਰਿਹਾ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਇਨ੍ਹਾਂ ਪੰਜ ਏਜੰਡਿਆਂ ’ਤੇ ਸਿੱਧੂ ਨੇ ਮੰਗਿਆ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਇਨਸਾਫ਼
NEXT STORY