ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਵਿਧਾਇਕ ਦਲ ਦੀ ਮੀਟਿੰਗ 'ਚ ਸ਼ਾਮਲ ਹੋਣ ਲਈ ਹਾਈਕਮਾਨ ਵੱਲੋਂ ਲਾਏ ਗਏ ਆਬਜ਼ਰਵਰ ਅਜੈ ਮਾਕਨ ਅਤੇ ਹਰੀਸ਼ ਚੌਧਰੀ ਇੱਥੇ ਪਹੁੰਚ ਚੁੱਕੇ ਹਨ। ਦੋਹਾਂ ਆਗੂਆਂ ਨੂੰ ਲੈਣ ਲਈ ਖ਼ੁਦ ਨਵਜੋਤ ਸਿੱਧੂ ਏਅਰਪੋਰਟ ਪਹੁੰਚੇ ਅਤੇ ਉਨ੍ਹਾਂ ਦਾ ਸੁਆਗਤ ਕੀਤਾ। ਫਿਲਹਾਲ ਦੋਵੇਂ ਆਗੂ ਕਾਂਗਰਸ ਭਵਨ ਵੱਲ ਰਵਾਨਾ ਹੋ ਚੁੱਕੇ ਹਨ। ਕਾਂਗਰਸ ਹਾਈਕਮਾਨ ਵੱਲੋਂ ਲਾਏ ਗਏ ਆਬਜ਼ਰਵਰਾਂ ਵੱਲੋਂ ਪਹਿਲਾਂ ਮੰਤਰੀਆਂ ਨਾਲ ਬੈਠਕ ਕੀਤੀ ਜਾਵੇਗੀ ਅਤੇ ਬਾਅਦ 'ਚ ਸ਼ਾਮ ਦੀ ਬੈਠਕ ਕੀਤੀ ਜਾਵੇਗੀ।
ਇਹ ਵੀ ਪੜ੍ਹੋ : 'ਪੰਜਾਬ ਕਾਂਗਰਸ' ’ਚ ਦੇਰ ਰਾਤ ਵੱਡਾ ਧਮਾਕਾ, ਹਾਈਕਮਾਨ ਨੇ ਬੁਲਾਈ ਵਿਧਾਇਕ ਦਲ ਦੀ ਬੈਠਕ
ਦੱਸਣਯੋਗ ਹੈ ਕਿ ਇਸ ਵੇਲੇ ਪੰਜਾਬ ਕਾਂਗਰਸ 'ਚ ਵੱਡੀ ਹਲਚਲ ਮਚੀ ਹੋਈ ਹੈ। ਇਸ ਨੂੰ ਦੇਖਦੇ ਹੋਏ ਪੰਜਾਬ ਕਾਂਗਰਸ ਭਵਨ ਦੇ ਬਾਹਰ ਸੁਰੱਖਿਆ ਦੇ ਸਖ਼ਤ ਇੰਤਜ਼ਾਮ ਕੀਤੇ ਗਏ ਹਨ।
ਇਹ ਵੀ ਪੜ੍ਹੋ : ਪੰਜਾਬ 'ਚ ਬਾਰਸ਼ ਨੇ ਤੋੜੇ ਪਿਛਲੇ ਰਿਕਾਰਡ, ਮੌਸਮ ਵਿਭਾਗ ਨੇ ਅਗਲੇ 2 ਦਿਨਾਂ ਲਈ ਕੀਤੀ ਭਵਿੱਖਬਾਣੀ
ਜਿੱਥੇ ਇਕ ਪਾਸੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਅਸਤੀਫ਼ਾ ਦੇਣ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ, ਉੱਥੇ ਹੀ ਇਹ ਵੀ ਕਿਹਾ ਜਾ ਰਿਹਾ ਹੈ ਕਿ ਹਾਈਕਮਾਨ ਨੇ ਕੈਪਟਨ ਕੋਲੋਂ ਅਸਤੀਫ਼ਾ ਮੰਗ ਲਿਆ ਹੈ। ਉੱਥੇ ਦੂਜੇ ਪਾਸੇ ਸੁਨੀਲ ਜਾਖੜ ਦੇ ਮੁੱਖ ਮੰਤਰੀ ਬਣਨ ਦੀਆਂ ਚਰਚਾਵਾਂ ਦਾ ਬਾਜ਼ਾਰ ਵੀ ਪੂਰੀ ਤਰ੍ਹਾਂ ਗਰਮ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
ਸਿੱਧੂ ਦੇ ਮੀਡੀਆ ਸਲਾਹਕਾਰ ਸੁਰਿੰਦਰ ਡੱਲਾ ਦਾ ਟਵੀਟ, ਕਿਹਾ-‘ਅੱਜ ਸੱਚ ਦੀ ਹੋਊ ਜਿੱਤ’
NEXT STORY