ਚੰਡੀਗੜ੍ਹ (ਅਸ਼ਵਨੀ) : ਬੇਸ਼ੱਕ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੋਵੇ ਪਰ ਵੀਰਵਾਰ 7 ਅਕਤੂਬਰ ਨੂੰ ਨਿਕਲਣ ਵਾਲੇ ਲਖੀਮਪੁਰ ਖੀਰੀ ਰੋਸ ਮਾਰਚ ਦੀ ਕਮਾਨ ਨਵਜੋਤ ਸਿੱਧੂ ਪ੍ਰਧਾਨ ਦੇ ਤੌਰ ’ਤੇ ਸੰਭਾਲਣਗੇ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਦਫ਼ਤਰ ਵੱਲੋਂ ਬੁੱਧਵਾਰ ਨੂੰ ਰੋਸ ਮਾਰਚ ਵਿਚ ਸ਼ਾਮਲ ਹੋਣ ਲਈ ਵਰਕਰਾਂ ਨੂੰ ਜੋ ਸੁਨੇਹਾ ਭੇਜਿਆ ਗਿਆ ਹੈ, ਉਸ ਵਿਚ ਵੀ ਇਹੀ ਕਿਹਾ ਗਿਆ ਹੈ ਕਿ ਇਸ ਰੋਸ ਮਾਰਚ ਦੀ ਅਗਵਾਈ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਕਰਨਗੇ। ਹਾਲਾਂਕਿ ਨਵਜੋਤ ਸਿੱਧੂ ਨੇ ਹੁਣ ਤੱਕ ਆਪਣਾ ਅਸਤੀਫ਼ਾ ਵਾਪਸ ਲੈਣ ਦਾ ਐਲਾਨ ਨਹੀਂ ਕੀਤਾ ਹੈ। ਇਹੀ ਕਾਰਣ ਹੈ ਕਿ ਬੁੱਧਵਾਰ ਨੂੰ ਸਿੱਧੂ ਨੇ ਰੋਸ ਮਾਰਚ ਦੀਆਂ ਤਿਆਰੀਆਂ ਨੇ ਲਈ ਜੋ ਬੈਠਕਾਂ ਕੀਤੀਆਂ, ਉਹ ਪੰਜਾਬ ਕਾਂਗਰਸ ਭਵਨ ਦੀ ਥਾਂ ਪੰਜਾਬ ਭਵਨ ਵਿਚ ਕੀਤੀਆਂ।
ਇਹ ਵੀ ਪੜ੍ਹੋ : ਲੁਧਿਆਣਾ 'ਚ 'ਡੇਂਗੂ' ਦੇ 94 ਨਵੇਂ ਮਾਮਲੇ ਆਏ ਸਾਹਮਣੇ, 31 ਮਰੀਜ਼ਾਂ ਦੀ ਪੁਸ਼ਟੀ
ਇੱਥੇ ਕੈਬਨਿਟ ਮੰਤਰੀ ਪਰਗਟ ਸਿੰਘ, ਕਾਰਜਕਾਰੀ ਪ੍ਰਧਾਨ ਸੰਗਤ ਸਿੰਘ ਗਿਲਜੀਆਂ, ਸੁਖਵਿੰਦਰ ਸਿੰਘ ਡੈਨੀ, ਪਵਨ ਗੋਇਲ, ਪੰਜਾਬ ਕਾਂਗਰਸ ਦੇ ਕੋਆਰਡੀਨੇਟਰ ਹਰੀਸ਼ ਚੌਧਰੀ ਸਮੇਤ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਢਿੱਲੋਂ ਸਮੇਤ ਕਈ ਨੇਤਾ ਬੈਠਕ ਵਿਚ ਮੌਜੂਦ ਰਹੇ। ਕਈ ਦੌਰ ਵਿਚ ਹੋਈ ਇਸ ਬੈਠਕ ਦੌਰਾਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੇ ਰਾਜਭਰ ਵਿਚ ਬਲਾਕ ਅਤੇ ਜ਼ਿਲਾ ਪੱਧਰ ’ਤੇ ਕਰਮਚਾਰੀਆਂ ਨੂੰ ਲਖੀਮਪੁਰ ਖੀਰੀ ਰੋਸ ਮਾਰਚ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ। ਨਾਲ ਹੀ, ਮੁਲਾਜ਼ਮਾਂ ਅਤੇ ਨੇਤਾਵਾਂ ਨੂੰ ਸੱਦਣ ਲਈ ਸੁਨੇਹਾ ਜਾਰੀ ਕੀਤਾ, ਜਿਸ ਵਿਚ ਕਿਹਾ ਗਿਆ ਹੈ ਕਿ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਮੋਦੀ ਸਰਕਾਰ ਦੇ ਜ਼ੁਲਮ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਲਈ ਕਾਂਗਰਸੀ ਮੰਤਰੀਆਂ, ਵਿਧਾਇਕਾਂ, ਨੇਤਾਵਾਂ ਅਤੇ ਵਰਕਰਾਂ ਨਾਲ ਮੋਹਾਲੀ ਤੋਂ ਲਖੀਮਪੁਰ ਖੀਰੀ ਵੱਲ ਮਾਰਚ ਕਰਨਗੇ।
ਇਹ ਵੀ ਪੜ੍ਹੋ : ਚੰਡੀਗੜ੍ਹ 'ਚ ਲਖੀਮਪੁਰ ਘਟਨਾ 'ਤੇ 'ਆਪ' ਦਾ ਹੱਲਾ ਬੋਲ, ਪੁਲਸ ਨੇ ਕੀਤੀਆਂ ਪਾਣੀ ਦੀਆਂ ਵਾਛੜਾਂ (ਤਸਵੀਰਾਂ)
ਮੋਦੀ ਸਰਕਾਰ ਨੇ ਪਹਿਲਾਂ ਕਿਸਾਨਾਂ ਦੇ ਅੰਦੋਲਨ ਨੂੰ ਨਜ਼ਰ-ਅੰਦਾਜ਼ ਕੀਤਾ ਅਤੇ ਹੁਣ ਜਾਣ-ਬੁੱਝ ਕੇ ਲਖੀਮਪੁਰ ਕਤਲੇਆਮ ਦੇ ਦੋਸ਼ੀਆਂ ਖ਼ਿਲਾਫ਼ ਕੋਈ ਸਖ਼ਤ ਕਾਰਵਾਈ ਨਹੀਂ ਕਰ ਰਹੀ ਹੈ। ਸਾਰਿਆਂ ਨੂੰ ਬੇਨਤੀ ਹੈ ਕਿ ਉਹ ਸਵੇਰੇ 10 ਵਜੇ ਏਅਰਪੋਰਟ ਲਾਈਟ ਪੁਆਇੰਟ ’ਤੇ ਇਕੱਠੇ ਹੋਣ। ਇਸ ਕੜੀ ਵਿਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵੱਲੋਂ ਨਿਰਦੇਸ਼ ਦਿੱਤਾ ਗਿਆ ਹੈ ਕਿ ਹਰ ਇੱਕ ਵਿਧਾਨ ਸਭਾ ਖੇਤਰ ਤੋਂ ਬਲਾਕ ਪ੍ਰਧਾਨ ਜਾਂ ਜ਼ਿਲ੍ਹਾ ਪ੍ਰਧਾਨ ਦੀ ਅਗਵਾਈ ਵਿਚ ਕਰੀਬ 200 ਗੱਡੀਆਂ ਮੋਹਾਲੀ ਏਅਰਪੋਰਟ ਰੋਡ ’ਤੇ ਲਿਆਉਣੀਆਂ ਲਾਜ਼ਮੀ ਹੋਣਗੀਆਂ। ਪੰਜਾਬ ਕਾਂਗਰਸ ਦਫ਼ਤਰ ਵੱਲੋਂ ਬਕਾਇਦਾ ਰੋਸ ਮਾਰਚ ਨੂੰ ਲੈ ਕੇ ਇੱਕ ਪੋਸਟਰ ਵੀ ਜਾਰੀ ਕੀਤਾ ਗਿਆ, ਜਿਸ ’ਤੇ ‘ਚਲੋ ਚੱਲੀਏ ਲਖੀਮਪੁਰ’ ਦਾ ਐਲਾਨ ਸੱਦਾ ਦਿੱਤਾ ਗਿਆ ਹੈ। ਬੈਠਕ ਤੋਂ ਬਾਅਦ ਗੱਲਬਾਤ ਕਰਦੇ ਹੋਏ ਮੰਤਰੀ ਪਰਗਟ ਸਿੰਘ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਹਨ ਅਤੇ ਉਨ੍ਹਾਂ ਦੀ ਅਗਵਾਈ ਵਿਚ ਮੋਹਾਲੀ ਤੋਂ ਲਖੀਮਪੁਰ ਖੀਰੀ ਤੱਕ ਰੋਸ ਮਾਰਚ ਕੱਢਿਆ ਜਾਵੇਗਾ।
ਇਹ ਵੀ ਪੜ੍ਹੋ : ਨਾਭਾ 'ਚ ਖ਼ੌਫ਼ਨਾਕ ਵਾਰਦਾਤ, ਤਲਵਾਰਾਂ ਨਾਲ ਵੱਢ ਮੌਤ ਦੇ ਘਾਟ ਉਤਾਰਿਆ ਨੌਜਵਾਨ
ਇਸ ਲਈ ਪੂਰੇ ਰੂਟ ਦਾ ਬਲੂ ਪ੍ਰਿੰਟ ਤਿਆਰ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਉੱਤਰ ਪ੍ਰਦੇਸ਼ ਵਿਚ ਕਿਸਾਨਾਂ ਦੇ ਨਾਲ ਜੋ ਭਾਜਪਾ ਦੀ ਸਰਕਾਰ ਨੇ ਕੀਤਾ ਹੈ, ਇਹ ਰੋਸ ਮਾਰਚ ਉਸ ਦੇ ਵਿਰੋਧ ਦੇ ਤੌਰ ’ਤੇ ਕੱਢਿਆ ਜਾ ਰਿਹਾ ਹੈ। ਪਰਗਟ ਸਿੰਘ ਨੇ ਕਿਹਾ ਕਿ ਪੰਜਾਬ ਤੋਂ ਸਵੇਰੇ ਵੀਰਵਾਰ ਨੂੰ ਕਰੀਬ 10 ਹਜ਼ਾਰ ਗੱਡੀਆਂ ਦਾ ਕਾਫ਼ਲਾ ਮੋਹਾਲੀ ਤੋਂ ਲਖੀਮਪੁਰ ਖੀਰੀ ਲਈ ਰਵਾਨਾ ਹੋਵੇਗਾ। ਕਾਰਜਕਾਰੀ ਪ੍ਰਧਾਨ ਸੰਗਤ ਸਿੰਘ ਗਿਲਜੀਆਂ ਨੇ ਵੀ ਕਿਹਾ ਕਿ ਇਸ ਕਾਫ਼ਲੇ ਵਿਚ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਤੋਂ ਇਲਾਵਾ ਮੰਤਰੀ, ਵਿਧਾਇਕ ਅਤੇ ਵੱਡੀ ਗਿਣਤੀ ਵਿਚ ਕਾਂਗਰਸ ਕਰਮਚਾਰੀ ਸ਼ਿਰੱਕਤ ਕਰਨਗੇ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਨਾਭਾ 'ਚ ਖ਼ੌਫ਼ਨਾਕ ਵਾਰਦਾਤ, ਤਲਵਾਰਾਂ ਨਾਲ ਵੱਢ ਮੌਤ ਦੇ ਘਾਟ ਉਤਾਰਿਆ ਨੌਜਵਾਨ
NEXT STORY