ਜ਼ੀਰਕਪੁਰ (ਨਿਆਮੀਆਂ) : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਅਗਵਾਈ 'ਚ ਪੰਜਾਬ ਕਾਂਗਰਸ ਦਾ ਕਾਫ਼ਲਾ ਲਖੀਮਪੁਰ ਖੀਰੀ ਲਈ ਰਵਾਨਾ ਹੋ ਚੁੱਕਾ ਹੈ। ਇਸ ਮੌਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਨਵਜੋਤ ਸਿੱਧੂ ਦੇ ਕਾਫ਼ਲੇ 'ਚ ਸ਼ਾਮਲ ਹੋਏ। ਉਨ੍ਹਾਂ ਦੇ ਨਾਲ ਵੱਡੀ ਗਿਣਤੀ 'ਚ ਕੈਬਨਿਟ ਮੰਤਰੀ ਅਤੇ ਵਿਧਾਇਕ ਮੌਜੂਦ ਰਹੇ। ਹਾਲਾਂਕਿ ਇਹ ਗੱਲ ਸਪੱਸ਼ਟ ਨਹੀਂ ਹੋ ਸਕੀ ਹੈ ਕਿ ਮੁੱਖ ਮੰਤਰੀ ਚੰਨੀ ਕਾਫ਼ਲੇ ਨਾਲ ਕਿੱਥੋਂ ਤੱਕ ਜਾਣਗੇ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਲਖੀਮਪੁਰ ਘਟਨਾ ਦੇ ਵਿਰੋਧ 'ਚ 'ਨਵਜੋਤ ਸਿੱਧੂ' ਵੱਲੋਂ ਭਲਕੇ ਤੋਂ ਭੁੱਖ-ਹੜਤਾਲ 'ਤੇ ਬੈਠਣ ਦਾ ਐਲਾਨ
ਨਵਜੋਤ ਸਿੱਧੂ ਦੀ ਅਗਵਾਈ 'ਚ ਹਜ਼ਾਰਾਂ ਵਰਕਰਾਂ, ਮੰਤਰੀਆਂ ਅਤੇ ਵਿਧਾਇਕਾਂ ਨਾਲ ਪੰਜਾਬ ਕਾਂਗਰਸ ਦਾ ਮਾਰਚ ਲਖੀਮਪੁਰ ਵੱਲ ਵੱਧ ਰਿਹਾ ਹੈ। ਇੱਥੇ ਦੱਸਣਯੋਗ ਹੈ ਕਿ ਨਵਜੋਤ ਸਿੰਘ ਸਿੱਧੂ ਨੇ ਮੰਤਰੀ ਦੇ ਬੇਟੇ ਦੀ ਗ੍ਰਿਫ਼ਤਾਰੀ ਨਾ ਹੋਣ 'ਤੇ ਭਲਕੇ ਤੋਂ ਭੁੱਖ-ਹੜਤਾਲ 'ਤੇ ਬੈਠਣ ਦਾ ਐਲਾਨ ਕੀਤਾ ਹੈ।
ਇਹ ਵੀ ਪੜ੍ਹੋ : ਜ਼ੀਰਕਪੁਰ : ਲਖੀਮਪੁਰ ਮਾਰਚ ਕਾਰਨ ਟ੍ਰੈਫਿਕ ਪੁਲਸ ਨੇ ਬਦਲੇ ਰੂਟ, ਵਾਹਨਾਂ ਦੀਆਂ ਲੱਗੀਆਂ ਲੰਬੀਆਂ ਲਾਈਨਾਂ (ਤਸਵੀਰਾਂ)
ਨਵਜੋਤ ਸਿੱਧੂ ਨੇ ਕਿਹਾ ਕਿ ਇਹ ਕਿੰਨੇ ਦੁੱਖ ਦੀ ਗੱਲ ਹੈ ਕਿ ਇਕ ਪਾਸੇ ਕਾਤਲ ਸ਼ਰ੍ਹੇਆਮ ਖੁੱਲ੍ਹੇ ਘੁੰਮ ਰਹੇ ਹਨ, ਦੂਜੇ ਪਾਸੇ ਪੀੜਤਾਂ ਦੇ ਜ਼ਖ਼ਮਾਂ ਤੇ ਮੱਲ੍ਹਮ ਲਾਉਣ ਲਈ ਉਨ੍ਹਾਂ ਦਾ ਦੁੱਖ ਦਰਦ ਵੰਡਾਉਣ ਲਈ ਰਾਹੁਲ ਗਾਂਧੀ ਤੇ ਪ੍ਰਿਅੰਕਾ ਗਾਂਧੀ ਨੂੰ ਨਾਜਾਇਜ਼ ਤੌਰ 'ਤੇ ਹਿਰਾਸਤ ਵਿੱਚ ਲਿਆ ਜਾਂਦਾ ਹੈ।
ਇਹ ਵੀ ਪੜ੍ਹੋ : ਲੁਧਿਆਣਾ 'ਚ 'ਡੇਂਗੂ' ਦੇ 94 ਨਵੇਂ ਮਾਮਲੇ ਆਏ ਸਾਹਮਣੇ, 31 ਮਰੀਜ਼ਾਂ ਦੀ ਪੁਸ਼ਟੀ
ਉਨ੍ਹਾਂ ਕਿਹਾ ਕਿ ਉੱਤਰ ਪ੍ਰਦੇਸ਼ ਵਿੱਚ ਜੰਗਲ ਰਾਜ ਹੈ ਤੇ ਉਹ ਇਸ ਦੇ ਖ਼ਿਲਾਫ਼ ਡਟ ਕੇ ਲੜਨਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਜਿੱਥੇ ਤੱਕ ਵੀ ਜਾਣਾ ਪਿਆ ਉਹ ਜਾਣਗੇ ਅਤੇ ਭੁੱਖ-ਹੜਤਾਲ ਹਰ ਹਾਲਤ ਵਿੱਚ ਕਰਨਗੇ। ਉਨ੍ਹਾਂ ਕਿਹਾ ਕਿ ਕੇਂਦਰੀ ਮੰਤਰੀ ਨੂੰ ਤੁਰੰਤ ਬਰਖ਼ਾਸਤ ਕੀਤਾ ਜਾਵੇ ਤਾਂ ਜੋ ਉਹ ਆਪਣੇ ਅਹੁਦੇ ਦੀ ਦੁਰਵਰਤੋਂ ਨਾ ਕਰ ਸਕੇ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਅੱਜ ਲਖੀਮਪੁਰ ਖੀਰੀ ਜਾਵੇਗਾ ਸ਼੍ਰੋਮਣੀ ਅਕਾਲੀ ਦਲ ਦਾ 5 ਮੈਂਬਰੀ ਵਫਦ, ਪੀੜਤ ਪਰਿਵਾਰਾਂ ਨਾਲ ਕਰੇਗਾ ਮੁਲਾਕਾਤ
NEXT STORY