ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੇ ਪਾਰਟੀ ਦਫ਼ਤਰ 'ਚ ਵਾਪਸੀ ਕਰ ਲਈ ਹੈ ਅਤੇ ਉਨ੍ਹਾਂ ਨੇ ਪ੍ਰਧਾਨ ਵੱਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਅਤੇ ਹੋਰ ਆਗੂ ਵੀ ਮੌਜੂਦ ਸਨ। ਦੱਸਣਯੋਗ ਹੈ ਕਿ ਨਵਜੋਤ ਸਿੱਧੂ ਨੇ 18 ਜੁਲਾਈ ਨੂੰ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਦਾ ਅਹੁਦਾ ਸੰਭਾਲਿਆ ਸੀ। ਸਿੱਧੂ ਲਗਾਤਾਰ ਇਹ ਕਹਿੰਦੇ ਆ ਰਹੇ ਸਨ ਕਿ ਉਹ ਪੰਜਾਬ ਦੇ ਭਵਿੱਖ ਨਾਲ ਕਿਸੇ ਕੀਮਤ 'ਤੇ ਸਮਝੌਤਾ ਨਹੀਂ ਕਰਨਗੇ।
ਇਹ ਵੀ ਪੜ੍ਹੋ : ਚੰਡੀਗੜ੍ਹ 'ਚ 2 ਮੁੰਡਿਆਂ ਦੀ ਦੋਸਤੀ ਨੇ ਧਾਰਿਆ ਖ਼ੌਫ਼ਨਾਕ ਰੂਪ, ਇਕ ਨੇ ਦੂਜੇ ਨੂੰ ਚਾਕੂਆਂ ਨਾਲ ਵਿੰਨ੍ਹਿਆ (ਤਸਵੀਰਾਂ)
ਇਸ ਦੇ ਮੱਦੇਨਜ਼ਰ ਉਨ੍ਹਾਂ ਨੇ 28 ਸਤੰਬਰ ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਉਨ੍ਹਾਂ ਕਿਹਾ ਸੀ ਕਿ ਉਹ ਪੰਜਾਬ ਕਾਂਗਰਸ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਰਹੇ ਹਨ ਅਤੇ ਕਾਂਗਰਸ ਦੀ ਸੇਵਾ ਕਰਦੇ ਰਹਿਣਗੇ। ਬੀਤੇ ਦਿਨੀਂ ਉਨ੍ਹਾਂ ਵੱਲੋਂ ਆਪਣਾ ਅਸਤੀਫ਼ਾ ਵਾਪਸ ਲੈ ਲਿਆ ਗਿਆ ਸੀ। ਹੁਣ ਨਵਜੋਤ ਸਿੰਘ ਸਿੱਧੂ ਵੱਲੋਂ ਆਪਣਾ ਕਾਰਜਭਾਰ ਵੀ ਸੰਭਾਲ ਲਿਆ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਬਿਜਲੀ ਮੁੱਦੇ ਨੂੰ ਲੈ ਕੇ 'ਆਪ' ਦੀ ਪ੍ਰੈੱਸ ਕਾਨਫਰੰਸ, ਚੰਨੀ ਸਰਕਾਰ 'ਤੇ ਲਾਏ ਰਗੜੇ
ਕਰਤਾਰਪੁਰ ਲਾਂਘੇ ਨੂੰ ਮੁੜ ਖੋਲ੍ਹਣ ਦੇ ਫ਼ੈਸਲੇ ਦਾ ਕੀਤਾ ਸੁਆਗਤ
ਨਵਜੋਤ ਸਿੱਧੂ ਵੱਲੋਂ ਟਵੀਟ ਕਰਕੇ ਭਾਰਤ ਸਰਕਾਰ ਦੇ ਕਰਤਾਰਪੁਰ ਲਾਂਘੇ ਨੂੰ ਮੁੜ ਖੋਲ੍ਹਣ ਦੇ ਫ਼ੈਸਲੇ ਦਾ ਸੁਆਗਤ ਕੀਤਾ ਗਿਆ ਹੈ। ਨਵਜੋਤ ਸਿੱਧੂ ਵੱਲੋਂ ਭਾਰਤ ਸਰਕਾਰ ਨੂੰ ਸਾਰਿਆਂ ਲਈ ਖੁੱਲ੍ਹੇ ਦਰਸ਼ਨ ਦੀਦਾਰ ਲਈ ਨਵਾਂ ਦਰਸ਼ਨ ਅਸਥਾਨ ਬਣਾਉਣ ਦੀ ਅਪੀਲ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ 'ਤੇ 3 ਖੇਤੀ ਕਾਨੂੰਨ ਰੱਦ ਕਰਨ ਦੀ ਵੀ ਅਪੀਲ ਕੀਤੀ ਗਈ ਹੈ।
ਇਹ ਵੀ ਪੜ੍ਹੋ : ਰਾਸ਼ਟਰਪਤੀ ਕੋਵਿੰਦ ਪਤਨੀ ਸਮੇਤ ਪੁੱਜੇ ਚੰਡੀਗੜ੍ਹ, ਪੰਜਾਬ-ਹਰਿਆਣਾ ਦੇ ਰਾਜਪਾਲ ਨੇ ਕੀਤਾ ਸੁਆਗਤ (ਤਸਵੀਰਾਂ)
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
ਬਟਾਲਾ ਨੇੜੇ ਵਾਪਰਿਆ ਦਿਲ-ਕੰਬਾਊ ਹਾਦਸਾ: ਕਾਰ ਦੇ ਉੱਡੇ ਚੀਥੜੇ, ਵਿਆਹ ਤੋਂ ਪਰਤੇ ਇਕੋ ਪਰਿਵਾਰ ਦੇ 3 ਜੀਆਂ ਦੀ ਮੌਤ
NEXT STORY