ਡੇਰਾ ਬਾਬਾ ਨਾਨਕ : ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਸ਼ਨੀਵਾਰ ਸਵੇਰੇ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਰਵਾਨਾ ਹੋਏ ਸਨ। ਗੁਰਦੁਆਰਾ ਸਾਹਿਬ ਦੇ ਦਰਸ਼ਨ-ਦੀਦਾਰ ਕਰਨ ਉਪਰੰਤ ਵਾਪਸ ਪਰਤੇ ਨਵਜੋਤ ਸਿੱਧੂ ਨੇ ਕਰਤਾਰਪੁਰ ਲਾਂਘਾ ਖੋਲ੍ਹਣ ਲਈ ਜਿੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ, ਉੱਥੇ ਹੀ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦਾ ਗੁਣਗਾਣ ਕਰਦੇ ਵੀ ਨਜ਼ਰ ਆਏ।
ਇਹ ਵੀ ਪੜ੍ਹੋ : 'ਕੈਪਟਨ' ਦੇ ਵੱਡੇ ਬਿਆਨ ਨੇ ਪੰਜਾਬ ਦੀ ਸਿਆਸਤ 'ਚ ਮਚਾਈ ਹਲਚਲ, ਕਾਂਗਰਸੀ ਵਿਧਾਇਕਾਂ ਬਾਰੇ ਕੀਤਾ ਖ਼ੁਲਾਸਾ
ਨਵਜੋਤ ਸਿੱਧੂ ਨੇ ਕਿਹਾ ਕਿ ਉਹ ਇਤਿਹਾਸਿਕ ਧਰਤੀ ਤੋਂ ਇਕ ਨਵੀਂ ਉਮੰਗ ਲੈ ਕੇ ਆਏ ਹਨ। ਨਵਜੋਤ ਸਿੱਧੂ ਨੇ ਕਿਹਾ ਕਿ ਤਾੜੀ ਦੋ ਹੱਥਾਂ ਨਾਲ ਵੱਜਦੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਅਤੇ ਇਮਰਾਨ ਖਾਨ ਨੇ ਵੱਡਾ ਕੰਮ ਕੀਤਾ ਹੈ। ਨਵਜੋਤ ਸਿੱਧੂ ਨੇ ਅਪੀਲ ਕੀਤੀ ਕਿ ਜੇਕਰ ਪੰਜਾਬ ਦੀ ਤਕਦੀਰ ਬਦਲਣੀ ਹੈ ਤਾਂ ਪਾਕਿਸਤਾਨ ਨਾਲ ਵਪਾਰ ਲਈ ਸਾਨੂੰ ਸਰਹੱਦਾਂ ਖੋਲ੍ਹਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਅਸੀਂ ਮੁੰਦਰਾ ਬੰਦਰਗਾਹ ਤੋਂ ਕਿਉਂ ਜਾ ਰਹੇ ਹਨ, ਜੋ ਕਿ 2100 ਕਿਲੋਮੀਟਰ ਹੈ, ਜਦੋਂ ਕਿ ਸਰਹੱਦ ਦਾ ਰਾਹ ਸਿਰਫ 21 ਕਿਲੋਮੀਟਰ ਹੈ। ਨਵਜੋਤ ਸਿੱਧੂ ਨੇ ਕਿਹਾ ਕਿ ਜਦੋਂ ਸਾਡਾ ਰਹਿਣ-ਸਹਿਣ, ਪਹਿਰਾਵਾ, ਬੋਲੀ ਇਕ ਹੈ ਤਾਂ ਫਿਰ ਬਾਰਡਰ ਬੰਦ ਕਿਉਂ ਹਨ। ਉਨ੍ਹਾਂ ਕਿਹਾ ਕਿ ਦੋਵਾਂ ਦੇਸ਼ਾਂ ਵਿਚਾਲੇ ਮੰਦਰਾਂ ਦੇ ਦਰਵਾਜ਼ੇ ਸ਼ਰਧਾਲੂਆਂ ਲਈ ਖੋਲ੍ਹ ਦਿਓ, ਜਿਸ ਦੇ ਨਾਲ ਦੋਵਾਂ ਦੇਸ਼ਾਂ ਵਿੱਚ ਵਪਾਰ ਵੀ ਵਧੇਗਾ।
ਇਹ ਵੀ ਪੜ੍ਹੋ : ਮੈਡੀਕਲ ਸਟੋਰ ਦੇ ਮਾਲਕ ਦੀ ਸ਼ਰਮਨਾਕ ਕਰਤੂਤ, ਉਧਾਰ ਦਵਾਈ ਦੇਣ ਬਦਲੇ ਜਨਾਨੀ ਨਾਲ ਕੀਤਾ ਜਬਰ-ਜ਼ਿਨਾਹ
ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਵਾਹਗਾ ਸਰਹੱਦ ਰਾਹੀਂ 25 ਫ਼ੀਸਦੀ ਦੋਵਾਂ ਦੇਸ਼ਾਂ ਵਿਚ ਵਪਾਰ ਹੁੰਦਾ ਹੈ।ਇਮਰਾਨ ਖਾਨ ਨੂੰ ਆਪਣਾ ਵੱਡਾ ਭਰਾ ਦੱਸਣ ਬਾਰੇ ਭਾਜਪਾ ਵੱਲੋਂ ਲਾਏ ਗਏ ਦੋਸ਼ਾਂ ਦਾ ਜਵਾਬ ਦਿੰਦਿਆਂ ਨਵਜੋਤ ਸਿੱਧੂ ਨੇ ਕਿਹਾ ਕਿ ਭਾਜਪਾ ਵਾਲੇ ਜੋ ਮਰਜ਼ੀ ਕਹੀ ਜਾਣ, ਮੈਂ ਭਾਜਪਾ ਨੂੰ ਕੀ ਲੈਣਾ ਹੈ। ਉਨ੍ਹਾਂ ਕਿਹਾ ਕਿ ਕੋਈ ਉਨ੍ਹਾਂ ਨੂੰ ਜੋ ਮਰਜ਼ੀ ਕਹੀ ਜਾਵੇ, ਉਹ ਕਿਸੇ 'ਤੇ ਕੋਈ ਦੋਸ਼ ਨਹੀਂ ਲਾਉਣਗੇ। ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਭਾਰਤ-ਪਾਕਿਸਤਾਨ ਦਾ ਕ੍ਰਿਕਟ ਮੈਚ, ਕਲਾਕਾਰ ਅਕਸ਼ੈ ਕੁਮਾਰ, ਸ਼ਾਹਰੁਖ ਖ਼ਾਨ, ਨੁਸਰਤ ਫ਼ਤਿਹ ਅਲੀ ਖ਼ਾਨ ਸਾਹਿਬ, ਇਹ ਲੋਕ ਦੋਵਾਂ ਦੇਸ਼ਾਂ ਨੂੰ ਜੋੜਨ ਲਈ ਕੰਮ ਕਰਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਬਾਤ ਦਾ ਬਤੰਗੜ ਬਣਾਉਣਾ ਹੈ ਤਾਂ ਉਹ ਬਹੁਤ ਮਾੜਾ ਹੈ।



ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਚੁਤਰਫ਼ਾ ਘਿਰੀ ਬੀਜੇਪੀ ਨੂੰ ਚੱਬਣਾ ਪਿਆ 'ਅੱਕ'
NEXT STORY