ਫਤਿਹਗੜ੍ਹ ਸਾਹਿਬ (ਸੁਰੇਸ਼, ਰਾਜਕਮਲ) : ਪੰਜਾਬ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਕਾਂਗਰਸ ਹਾਈਕਮਾਨ ਨੇ ਇਕ ਪਰਿਵਾਰ 'ਚੋਂ ਇਕ ਮੈਂਬਰ ਨੂੰ ਹੀ ਟਿਕਟ ਦੇਣ ਦਾ ਫ਼ੈਸਲਾ ਕੀਤਾ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਬੀਤੇ ਦਿਨ ਫਤਿਹਗੜ੍ਹ ਸਾਹਿਬ ਵਿਖੇ ਬੀਤੇ ਦਿਨ ਕੀਤੀ ਰੈਲੀ ਦੌਰਾਨ ਹਾਈਕਮਾਨ ਦੇ ਇਸ ਫ਼ੈਸਲੇ ਦੀ ਪੁਸ਼ਟੀ ਕੀਤੀ ਗਈ ਹੈ। ਨਵਜੋਤ ਸਿੰਘ ਸਿੱਧੂ ਨੇ ਹਲਕਾ ਬੱਸੀ ਪਠਾਣਾਂ ਵਿਚ ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ. ਪੀ. ਦੇ ਚੋਣ ਦਫ਼ਤਰ ਦਾ ਉਦਘਾਟਨ ਕਰਨ ਮੌਕੇ ਪੁੱਜੇ ਸਨ।
ਇਹ ਵੀ ਪੜ੍ਹੋ : ਲੁਧਿਆਣਾ : ਬੰਬ ਧਮਾਕੇ ਨਾਲ ਵਿਅਕਤੀ ਦੇ ਚਿੱਥੜੇ ਉੱਡੇ, 10 ਫੁੱਟ ਉੱਚੀ ਛੱਤ 'ਤੇ ਜਾ ਪਏ ਖੂਨ ਦੇ ਛਿੱਟੇ
ਇਸ ਮੌਕੇ ਬੱਸੀ ਪਠਾਣਾਂ ਦੇ ਬੱਸ ਸਟੈਂਡ ਵਿਚ ਹੋਏ ਸਮਾਗਮ ਦੌਰਾਨ ਹਲਕੇ ਦੇ ਲੋਕਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਨਵਜੋਤ ਸਿੰਘ ਸਿੱਧੂ ਨੇ ਇਸ਼ਾਰਾ ਕੀਤਾ ਕਿ ਹਲਕਾ ਬੱਸੀ ਪਠਾਣਾਂ ਤੋਂ ਵਿਧਾਇਕ ਗੁਰਪ੍ਰੀਤ ਸਿੰਘ ਜੀ. ਪੀ. ਸਮੇਤ ਜ਼ਿਲ੍ਹੇ ਦੇ ਤਿੰਨੇ ਹੀ ਹਲਕਿਆਂ ਵਿਚ ਕੁਲਜੀਤ ਸਿੰਘ ਨਾਗਰਾ ਤੇ ਕਾਕਾ ਰਣਦੀਪ ਸਿੰਘ ਨਾਭਾ ਹੀ ਕਾਂਗਰਸ ਪਾਰਟੀ ਦੇ ਉਮੀਦਵਾਰ ਹੋਣਗੇ।
ਇਹ ਵੀ ਪੜ੍ਹੋ : ਨਵ-ਵਿਆਹੁਤਾ ਕੁੜੀ ਨਾਲ ਦਗ਼ਾ ਕਮਾ ਗਿਆ ਦਰਿੰਦਾ ਪਤੀ, ਟੱਪੀਆਂ ਦਰਿੰਦਗੀ ਦੀਆਂ ਹੱਦਾਂ
ਦੱਸਣਯੋਗ ਹੈ ਕਿ ਬੱਸੀ ਪਠਾਣਾ ਦੀ ਰਿਜ਼ਰਵ ਸੀਟ ਤੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਰਾ ਡਾ. ਮਨੋਹਰ ਸਿੰਘ ਚੋਣਾਂ ਲੜਨਾ ਚਾਹੁੰਦੇ ਸਨ ਪਰ ਨਵਜੋਤ ਸਿੱਧੂ ਵੱਲੋਂ ਇੱਥੇ ਗੁਰਪ੍ਰੀਤ ਸਿੰਘ ਜੀ. ਪੀ. ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਨਵਜੋਤ ਸਿੱਧੂ ਨੇ ਡਰੱਗ ਮਾਮਲੇ ’ਚ ਨਾਮਜ਼ਦ ਕੀਤੇ ਮਜੀਠੀਆ ਨੂੰ ਲੰਬੇ ਹੱਥੀਂ ਲੈਂਦਿਆਂ ਕਿਹਾ ਕਿ ਜੇਕਰ ਉਹ ਸੱਚਾ ਹੈ ਤਾਂ ਹੁਣ ਲੁੱਕਦਾ ਕਿਉਂ ਫਿਰਦਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਪਹਿਲਾਂ ਵੀ ਹੋ ਚੁੱਕੇ ਨੇ 'ਵੱਡੇ ਧਮਾਕੇ', ਹਿਲਾ ਕੇ ਰੱਖ ਦਿੱਤੇ ਸੀ ਸੂਬੇ ਦੇ ਲੋਕ
ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੀਆਂ ਸਰਕਾਰਾਂ ’ਚ ਜੀਜਾ, ਸਾਲੇ ਵੱਲੋਂ ਪੰਜਾਬ ਨੂੰ ਲੁੱਟਿਆ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਜਾਂ ਤਾਂ ਮਾਫ਼ੀਆ ਰਹੇਗਾ ਜਾਂ ਫਿਰ ਸਿੱਧੂ ਰਹੇਗਾ। ਪੰਜਾਬ ਦੀ ਕਾਂਗਰਸ ਦਾ ਮੰਤਵ ਮਾਡਲ ਸਰਕਾਰ ਦੇਣਾ ਹੈ ਜੋ ਪੰਜਾਬ ਦਾ ਸਰਬਪੱਖੀ ਵਿਕਾਸ ਕਰਵਾਏਗੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਚੰਡੀਗੜ੍ਹ ਨਗਰ ਨਿਗਮ ਚੋਣਾਂ : ਸੈਕਟਰਾਂ ਦੇ ਮੁਕਾਬਲੇ ਕਾਲੋਨੀਆਂ 'ਚ ਵੱਧ ਦਿਖੀ ਵੋਟਰਾਂ ਦੀ ਭੀੜ (ਤਸਵੀਰਾਂ)
NEXT STORY