ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੇ ਫਿਰੋਜ਼ਪੁਰ ਰੈਲੀ ਦੌਰਾਨ ਪ੍ਰਧਾਨ ਮੰਤਰੀ ਮੋਦੀ ਦੀ ਸੁਰੱਖਿਆ 'ਚ ਕੁਤਾਹੀ ਮਾਮਲੇ 'ਤੇ ਸਵਾਲ ਚੁੱਕਦਿਆਂ ਕਿਹਾ ਕਿ ਕੀ ਪ੍ਰਧਾਨ ਮੰਤਰੀ ਦੀ ਸੁਰੱਖਿਆ ਸਿਰਫ ਪੰਜਾਬ ਦੀ ਪੁਲਸ ਤੱਕ ਸੀਮਤ ਹੈ? ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦੀ ਸੁਰੱਖਿਆ 'ਚ ਰਾਅ, ਸੈਂਟਰਲ ਅਤੇ ਹੋਰ ਕਈ ਤਰ੍ਹਾਂ ਦੀਆਂ ਏਜੰਸੀਆਂ ਲੱਗੀਆਂ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਨਵਜੋਤ ਸਿੱਧੂ ਨੇ ਕਿਹਾ ਕਿ ਜਦੋਂ ਸੜਕੀ ਮਾਰਗ 'ਤੇ ਜਾਣ ਦਾ ਕੋਈ ਪ੍ਰੋਗਰਾਮ ਹੀ ਨਹੀਂ ਸੀ ਤਾਂ ਫਿਰ ਰੂਟ ਕਿਵੇਂ ਬਦਲਿਆ ਗਿਆ।
ਇਹ ਵੀ ਪੜ੍ਹੋ : ਨਵਜੋਤ ਸਿੱਧੂ ਬਾਰੇ 'ਕੈਪਟਨ' ਦਾ ਵੱਡਾ ਖ਼ੁਲਾਸਾ, 'ਮੈਨੂੰ ਆਇਆ ਸੀ ਇਮਰਾਨ ਖਾਨ ਦਾ ਮੈਸਜ'
ਉਨ੍ਹਾਂ ਕਿਹਾ ਕਿ ਜੇਕਰ ਰੂਟ ਬਦਲਿਆ ਗਿਆ ਤਾਂ ਇਹ ਬਿਲਕੁਲ ਸਾਫ਼ ਹੈ ਕਿ ਜਿਸ ਰੈਲੀ 'ਚ ਲੋਕ ਪੁੱਜੇ ਹੀ ਨਹੀਂ, ਸਿਰਫ ਖ਼ਾਲੀ ਕੁਰਸੀਆਂ ਪਈਆਂ ਸਨ, ਉਸ ਰੈਲੀ ਤੋਂ ਪ੍ਰਧਾਨ ਮੰਤਰੀ ਬਚਣਾ ਚਾਹੁੰਦੇ ਸਨ। ਉਨ੍ਹਾਂ ਕਿਹਾ ਕਿ ਭਾਜਪਾ ਦੀ ਨਾਕਾਮੀ ਨੂੰ ਲੁਕਾਉਣ ਲਈ ਇਹ ਸਿਰਫ ਪੰਜਾਬ ਖ਼ਿਲਾਫ਼ ਇਕ ਸਾਜ਼ਿਸ਼ ਰਚੀ ਗਈ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਵੀ ਪ੍ਰਧਾਨ ਮੰਤਰੀ ਨਾਲ ਮਿਲਣ ਦਾ ਹੱਕ ਹੈ ਪਰ ਜਿਹੜੇ ਕਿਸਾਨਾਂ ਨੇ ਦਿੱਲੀ ਦੀਆਂ ਬਰੂਹਾਂ 'ਤੇ ਆਪਣੀਆਂ ਜਾਨਾਂ ਦੇ ਦਿੱਤੀਆਂ, ਉਹ ਕਦੇ ਹਿੰਸਕ ਨਹੀਂ ਹੋ ਸਕਦੇ।
ਇਹ ਵੀ ਪੜ੍ਹੋ : ਕਲਯੁਗੀ ਪਿਓ ਨੇ ਪਵਿੱਤਰ ਰਿਸ਼ਤੇ ਨੂੰ ਲਾਇਆ ਕਲੰਕ, ਧੀ ਨਾਲ ਇਤਰਾਜ਼ਯੋਗ ਹਾਲਤ 'ਚ ਫੜ੍ਹਿਆ ਗਿਆ
ਉਨ੍ਹਾਂ ਕਿਹਾ ਕਿ ਪੰਜਾਬ 'ਚ ਇਕ ਵੀ ਵਿਅਕਤੀ ਅਜਿਹਾ ਨਹੀਂ ਹੋਵੇਗਾ, ਜਿਸ ਤੋਂ ਪ੍ਰਧਾਨ ਮੰਤਰੀ ਨੂੰ ਖ਼ਤਰਾ ਹੋਵੇ। ਉਨ੍ਹਾਂ ਕਹਿਣਾ ਕਿ ਪ੍ਰਧਾਨ ਮੰਤਰੀ ਵੱਲੋਂ ਪੰਜਾਬੀਆਂ ਤੋਂ ਆਪਣੀ ਜਾਨ ਦਾ ਖ਼ਤਰਾ ਦੱਸ ਕੇ ਸਿਰਫ ਪੰਜਾਬ, ਪੰਜਾਬੀਅਤ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ, ਜੋ ਕਿ ਕਦੇ ਸਫ਼ਲ ਨਹੀਂ ਹੋਵੇਗੀ। ਇਸ ਮੌਕੇ ਨਵਜੋਤ ਸਿੱਧੂ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਵੀ ਨਿਸ਼ਾਨਾ ਵਿੰਨ੍ਹਦੇ ਹੋਏ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਭਾਜਪਾ ਨੇ ਤੋਤਾ ਰੱਖਿਆ ਹੋਇਆ ਹੈ ਅਤੇ ਜਦੋਂ ਦਿੱਲੀ ਤੋਂ ਚੂਰੀ ਪੈਂਦੀ ਹੈ ਤਾਂ ਉਹ ਆਪਣਾ ਬਿਆਨ ਬਦਲ ਲੈਂਦੇ ਹਨ।
ਇਹ ਵੀ ਪੜ੍ਹੋ : ਲੁਧਿਆਣਾ 'ਚ ਭਾਜਪਾ ਵਰਕਰ ਤੇ ਕਿਸਾਨ ਆਹਮੋ-ਸਾਹਮਣੇ, ਤਣਾਅਪੂਰਨ ਹੋਇਆ ਮਾਹੌਲ
ਉਨ੍ਹਾਂ ਕਿਹਾ ਕਿ ਸਭ ਨੂੰ ਪਤਾ ਲੱਗ ਗਿਆ ਹੈ ਕਿ ਭਾਜਪਾ ਦਾ ਪਰਦਾਫਾਸ਼ ਹੋ ਗਿਆ ਹੈ। ਨਵਜੋਤ ਸਿੱਧੂ ਨੇ ਭਾਜਪਾ ਨੂੰ ਕਿਹਾ ਕਿ ਅਜਿਹੀ ਗੰਦੀ ਸਿਆਸਤ ਖੇਡਣੀ ਬੰਦ ਕਰੋ ਅਤੇ ਪੰਜਾਬ 'ਤੇ ਤੌਹਮਤਾਂ ਲਾਉਣੀਆਂ ਬੰਦ ਕਰੋ। ਨਵਜੋਤ ਸਿੱਧੂ ਨੇ ਕਿਹਾ ਕਿ ਪੰਜਾਬ 'ਚ ਭਾਜਪਾ ਦੀ ਨਾ ਵੋਟ ਹੈ, ਨਾ ਕੋਈ ਸਪੋਰਟ ਹੈ, ਇਸ ਲਈ ਦੂਜੇ ਸੂਬਿਆਂ 'ਚ ਵੋਟਾਂ ਹਾਸਲ ਕਰਨ ਲਈ ਭਾਜਪਾ ਵੱਲੋਂ ਸੁਰੱਖਿਆ 'ਚ ਕੁਤਾਹੀ ਦਾ ਬਹਾਨਾ ਬਣਾਇਆ ਗਿਆ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
PM ਦੀ ਜਾਨ ਖਤਰੇ ’ਚ ਪਾਉਣ ਦੀ ਸਾਜ਼ਿਸ਼ ਦਿੱਲੀ ’ਚ ਰਚੀ ਗਈ, ਰਾਹੁਲ ਤੇ ਸੋਨੀਆ ਚੁੱਪ ਕਿਉਂ? : ਅਸ਼ਵਨੀ ਸ਼ਰਮਾ
NEXT STORY