ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਵੱਡਾ ਹਮਲਾ ਕੀਤਾ ਹੈ। ਨਵਜੋਤ ਸਿੱਧੂ ਨੇ ਕਿਹਾ ਹੈ ਕਿ ਭਗਵੰਤ ਮਾਨ ਰਬੜ ਦਾ ਗੁੱਡਾ ਬਣੇ ਹੋਏ ਹਨ। ਉਨ੍ਹਾਂ ਨੇ ਕਿਹਾ ਕਿ ਜੋ ਅਰਵਿੰਦ ਕੇਜਰੀਵਾਲ ਦੇ ਖ਼ਿਲਾਫ਼ ਬੋਲਦਾ ਹੈ, ਉਸ ਦੇ ਖ਼ਿਲਾਫ਼ ਪੰਜਾਬ 'ਚ ਪਰਚੇ ਕੱਟੇ ਜਾ ਰਹੇ ਹਨ। ਅਸਲ 'ਚ ਨਵਜੋਤ ਸਿੱਧੂ ਅੱਜ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕਰਨ ਪਹੁੰਚੇ ਸਨ।
ਇਹ ਵੀ ਪੜ੍ਹੋ : ਦੁਖ਼ਦ ਖ਼ਬਰ : ਰੁਜ਼ਗਾਰ ਲਈ ਵਿਦੇਸ਼ ਗਏ 22 ਸਾਲਾ ਨੌਜਵਾਨ ਦੀ 14ਵੀਂ ਮੰਜ਼ਿਲ ਤੋਂ ਡਿਗਣ ਕਾਰਨ ਮੌਤ
ਕਰੀਬ 17 ਮਿੰਟਾਂ ਦੀ ਮੁਲਾਕਾਤ ਦੌਰਾਨ ਨਵਜੋਤ ਸਿੱਧੂ ਨੇ ਸੂਬੇ ਦੀ ਕਾਨੂੰਨ ਵਿਵਸਥਾ ਸਮੇਤ ਕਈ ਹੋਰ ਮੁੱਦਿਆਂ 'ਤੇ ਉਨ੍ਹਾਂ ਨਾਲ ਚਰਚਾ ਕੀਤੀ। ਇਸ ਦੌਰਾਨ ਉਨ੍ਹਾਂ ਨਾਲ ਕਾਂਗਰਸੀ ਆਗੂ ਅਸ਼ਵਨੀ ਸੇਖੜੀ ਅਤੇ ਨਵਤੇਜ ਸਿੰਘ ਚੀਮਾ ਵੀ ਪਹੁੰਚੇ ਸਨ। ਮੁਲਾਕਾਤ ਤੋਂ ਬਾਅਦ ਨਵਜੋਤ ਸਿੱਧੂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੱਤਾ ਹਾਸਲ ਕਰਨ ਲਈ ਪੰਜਾਬ ਦੀ ਜਨਤਾ ਨੂੰ ਝੂਠੇ ਸੁਫ਼ਨੇ ਦਿਖਾਏ ਹਨ ਅਤੇ ਸਰਕਾਰ ਚਲਾਉਣਾ ਪਾਰਟੀ ਦੇ ਵੱਸ ਦੀ ਗੱਲ ਨਹੀਂ ਹੈ।
ਇਹ ਵੀ ਪੜ੍ਹੋ : 7 ਲੋਕਾਂ ਦੇ ਜਿਊਂਦਾ ਸੜਨ ਦਾ ਮਾਮਲਾ, ਹਾਦਸੇ 'ਚ ਬਚਿਆ ਰਾਜੇਸ਼ ਬੋਲਿਆ-'ਮੈਂ ਜਿਊਂਦਾ ਹੀ ਮਰਿਆਂ ਬਰਾਬਰ ਹਾਂ'
ਨਵਜੋਤ ਸਿੱਧੂ ਨੇ ਕਿਹਾ ਕਿ ਸੂਬੇ ਦੀ ਕਾਨੂੰਨ-ਵਿਵਸਥਾ ਦਿਨੋਂ-ਦਿਨ ਵਿਗੜਦੀ ਜਾ ਰਹੀ ਹੈ ਅਤੇ ਪੰਜਾਬ 'ਚ ਜਾਨ ਅਤੇ ਮਾਲ ਸੁਰੱਖਿਅਤ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ 'ਚ ਦਿੱਲੀ ਮਾਡਲ ਨਹੀਂ ਚੱਲੇਗਾ। ਉਨ੍ਹਾਂ ਕਿਹਾ ਕਿ ਪਾਰਟੀ ਦੇ ਆਗੂ ਆਪਣੇ ਸਿਆਸੀ ਸੁਆਰਥਾਂ ਲਈ ਪੰਜਾਬ ਪੁਲਸ ਦਾ ਇਸਤੇਮਾਲ ਕਰ ਰਹੇ ਹਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਪੰਜਾਬ 'ਚ ਮੁੜ ਵੱਧਣ ਲੱਗੇ 'ਕੋਰੋਨਾ' ਦੇ ਕੇਸ, ਸਰਕਾਰ ਨੇ ਜਾਰੀ ਕੀਤਾ ਇਹ ਸਖ਼ਤ ਹੁਕਮ
NEXT STORY