ਚੰਡੀਗੜ੍ਹ/ਜਲੰਧਰ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਜਲੰਧਰ ਕੈਂਟ ਤੋਂ ਵਿਧਾਇਕ ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਨਵਜੋਤ ਸਿੱਧੂ ਵੱਲੋਂ ਕਿਹਾ ਗਿਆ ਹੈ ਕਿ ਇਹ ਨਿਯੁਕਤੀ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਜਨਰਲ ਸਕੱਤਰ ਕੇ. ਸੀ. ਵੇਣੂਗੋਪਾਲ ਅਤੇ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨਾਲ ਸਲਾਹ-ਮਸ਼ਵਰੇ ਤੋਂ ਬਾਅਦ ਕੀਤੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਮਾਨਸਾ ਜ਼ਿਲ੍ਹੇ 'ਚ ਪਹਿਲੇ AC ਸਰਕਾਰੀ ਸਕੂਲ ਦਾ ਉਦਘਾਟਨ, ਇਹ ਚੀਜ਼ਾਂ ਬਣੀਆਂ ਖਿੱਚ ਦਾ ਕੇਂਦਰ
ਇਹ ਜਾਣਕਾਰੀ ਨਵਜੋਤ ਸਿੱਧੂ ਵੱਲੋਂ ਟਵੀਟ ਕਰਕੇ ਦਿੱਤੀ ਗਈ ਹੈ। ਦੱਸ ਦੇਈਏ ਕਿ ਪਰਗਟ ਸਿੰਘ ਨਵਜੋਤ ਸਿੱਧੂ ਦੇ ਕਾਫੀ ਕਰੀਬੀ ਮੰਨੇ ਜਾਂਦੇ ਹਨ। ਇਹ ਵੀ ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਨਵਜੋਤ ਸਿੱਧੂ ਵੱਲੋਂ ਹਾਲ ਹੀ 'ਚ 4 ਸਲਾਹਕਾਰ ਨਿਯੁਕਤ ਕੀਤੇ ਗਏ ਸਨ।
ਇਹ ਵੀ ਪੜ੍ਹੋ : ਅਹਿਮ ਖ਼ਬਰ : ਪਰਨੀਤ ਕੌਰ ਨੇ ਆਜ਼ਾਦੀ ਦਿਹਾੜੇ ਮੌਕੇ ਰਾਜਪੁਰਾ ਵਾਸੀਆਂ ਨੂੰ ਦਿੱਤਾ ਵੱਡਾ ਤੋਹਫ਼ਾ (ਤਸਵੀਰਾਂ)
ਇਨ੍ਹਾਂ 'ਚ ਫਤਿਹਗੜ੍ਹ ਸਾਹਿਬ ਤੋਂ ਕਾਂਗਰਸ ਦੇ ਮੈਂਬਰ ਪਾਰਲੀਮੈਂਟ ਡਾ. ਅਮਰ ਸਿੰਘ, ਸਾਬਕਾ ਡੀ. ਜੀ. ਪੀ. ਮੁਹੰਮਦ ਮੁਸਤਫ਼ਾ, ਸਾਬਕਾ ਰਜਿਸਟਰਾਰ ਫਰੀਦਕੋਟ ਮਾਲਵਿੰਦਰ ਸਿੰਘ ਮਾਲੀ ਅਤੇ ਉੱਘੀ ਸ਼ਖ਼ਸੀਅਤ ਡਾ. ਪਿਆਰੇ ਲਾਲ ਗਰਗ ਸ਼ਾਮਲ ਸਨ।
ਇਹ ਵੀ ਪੜ੍ਹੋ : ਅਲਗੋਜ਼ੇ ਵਜਾਉਣ ਵਾਲੀ ਇਹ ਸਿੰਘਣੀ ਪੂਰੀ ਦੁਨੀਆ 'ਚ ਛਾਈ, ਇੰਡੀਆ ਬੁੱਕ 'ਚ ਦਰਜ ਹੋਇਆ ਰਿਕਾਰਡ (ਤਸਵੀਰਾਂ)
ਹਾਲਾਂਕਿ ਡੀ. ਜੀ. ਪੀ. ਮੁਹੰਮਦ ਮੁਸਤਫ਼ਾ ਵੱਲੋਂ ਨਵਜੋਤ ਸਿੱਧੂ ਦਾ ਸਲਾਹਕਾਰ ਬਣਨ ਤੋਂ ਇਹ ਕਹਿੰਦੇ ਹੋਏ ਇਨਕਾਰ ਕਰ ਦਿੱਤਾ ਗਿਆ ਸੀ ਕਿ ਉਹ ਕਿਸੇ ਵੀ ਸਿਆਸੀ ਅਹੁਦੇ 'ਤੇ ਕੰਮ ਨਹੀਂ ਕਰਨਾ ਚਾਹੁੰਦੇ। ਇਸ ਤੋਂ ਬਾਅਦ ਹੁਣ ਨਵਜੋਤ ਸਿੱਧੂ ਵੱਲੋਂ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਅਹਿਮ ਖ਼ਬਰ : ਪਰਨੀਤ ਕੌਰ ਨੇ ਆਜ਼ਾਦੀ ਦਿਹਾੜੇ ਮੌਕੇ ਰਾਜਪੁਰਾ ਵਾਸੀਆਂ ਨੂੰ ਦਿੱਤਾ ਵੱਡਾ ਤੋਹਫ਼ਾ (ਤਸਵੀਰਾਂ)
NEXT STORY