ਜਲੰਧਰ (ਬਿਊਰੋ)-ਸਾਬਕਾ ਕ੍ਰਿਕਟਰ ਅਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਆਪਣੀ ਪਤਨੀ ਡਾ. ਨਵਜੋਤ ਕੌਰ ਸਿੱਧੂ ਅਤੇ ਧੀ ਸਮੇਤ ਈਸ਼ਾ ਯੋਗ ਕੇਂਦਰ ਪਹੁੰਚੇ ਹਨ। ਇਥੇ ਪਹੁੰਚ ਕੇ ਉਨ੍ਹਾਂ ਟਵੀਟ ਕਰਕੇ ਤਸਵੀਰਾਂ ਸਾਂਝੀਆਂ ਕੀਤੀਆਂ ਹਨ।
ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰਕੇ ਕਿਹਾ ਕਿ ਧੰਨਵਾਦ ਸਤਿਗੁਰੂ, ਇਸ ਨਰਸਰੀ ਦੇ ਨਿਰਮਾਣ ਲਈ ਜੋ ਦੁਨੀਆ ਨੂੰ ਇਕ ਬਿਹਤਰ ਥਾਂ ਬਣਾਉਣ ਲਈ ਮਨੁੱਖ ਜਾਤੀ ਦਾ ਪੋਸ਼ਣ ਕਰੇਗੀ। ਤਬਦੀਲੀ ਬਦਲਾਅ ਜ਼ਰੂਰੀ ਤੌਰ ’ਤੇ ਤਰੱਕੀ ਨਹੀਂ ਹੈ, ਸਗੋਂ ਮਕਸਦ ਦੀ ਲਗਾਤਾਰਤਾ ਦੇ ਨਾਲ ਅਧਿਆਤਮਕ ਵਿਕਾਸ ਹੈ।
ਇਹ ਵੀ ਪੜ੍ਹੋ- ਜਲੰਧਰ 'ਚ ਵੱਡੀ ਵਾਰਦਾਤ, ਦਿਨ ਚੜ੍ਹਦਿਆਂ ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਖ਼ੂਨ ਨਾਲ ਲਥਪਥ ਮਿਲੀ ਲਾਸ਼
ਸਿੱਧੂ ਨੇ ਕਿਹਾ ਕਿ ਅੱਜ ਈਸ਼ਾ ਯੋਗ ਕੇਂਦਰ, ਕੁਇੰਬਟੂਰ ਵਿਚ ਸਤਿਗੁਰੂ ਨਾਲ ਮਿਲਣਾ ਇਕ ਉਜਵਲ ਅਨੁਭਵ ਸੀ। ਚੰਗੀ ਕਿਸਮਤ ਹੈ ਕਿ ਮੈਨੂੰ ਉਨ੍ਹਾਂ ਦੀ ਸਿਆਣਪ ਅਤੇ ਅਨੁਭਵ ਤੋਂ ਸਿੱਖਣ ਦਾ ਮੌਕਾ ਮਿਲਿਆ।
ਇਹ ਵੀ ਪੜ੍ਹੋ- ਕੁੜੀ ਨੂੰ ਥਾਰ 'ਤੇ ਸਟੰਟਬਾਜ਼ੀ ਪਈ ਮਹਿੰਗੀ, ਵੀਡੀਓ ਵਾਇਰਲ ਹੋਣ ਮਗਰੋਂ ਪੁਲਸ ਨੇ ਕੱਸਿਆ ਸ਼ਿਕੰਜਾ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨੀ ਡਿਓੜੀ ਦੇ ਅੰਦਰੂਨੀ ਹਿੱਸੇ ਦੀ ਕਾਰਸੇਵਾ ਸ਼ੁਰੂ
NEXT STORY