ਮੋਗਾ-ਮੋਗਾ ਬੱਸ ਹਾਦਸੇ ਦੇ ਸ਼ਿਕਾਰ ਹੋਏ ਪੀੜਤਾਂ ਦਾ ਹਾਲ ਜਾਣਨ ਲਈ ਪੰਜਾਬ ਪ੍ਰਦੇਸ਼ ਕਾਂਗਰਸ ਦੇ ਨਵੇਂ ਬਣੇ ਪ੍ਰਧਾਨ ਨਵਜੋਤ ਸਿੱਧੂ ਮੋਗਾ ਦੇ ਸਰਕਾਰੀ ਹਸਪਤਾਲ ਵਿਖੇ ਪਹੁੰਚੇ। ਮਿਲੀ ਜਾਣਕਾਰੀ ਅਨੁਸਾਰ ਚੰਡੀਗੜ੍ਹ ਵਿਖੇ ਹੋਏ ਤਾਜਪੋਸ਼ੀ ਸਮਾਗਮ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਮੰਤਰੀਆਂ ਤੇ ਵਿਧਾਇਕਾਂ ਨਾਲ ਮੋਗਾ ਦੇ ਸਰਕਾਰੀ ਹਸਪਤਾਲ ਵਿਖੇ ਪੀੜਤਾਂ ਦਾ ਹਾਲ ਜਾਣਨ ਲਈ ਪਹੁੰਚੇ, ਜਿਥੇ ਉਨ੍ਹਾਂ ਪੀੜਤਾਂ ਨੂੰ ਹਰ ਸੰਭਵ ਮਦਦ ਦਾ ਭਰੋਸਾ ਵੀ ਦਿੱਤਾ।
ਇਹ ਵੀ ਪੜ੍ਹੋ : ਬੇਅਦਬੀ ਦੀਆਂ ਘਟਨਾਵਾਂ ਨੂੰ ਲੈ ਕੇ ਰੋਜ਼ੀ ਬਰਕੰਦੀ ਦਾ ਵੱਡਾ ਬਿਆਨ, ਕਿਹਾ-ਕਾਂਗਰਸ ਕਰ ਰਹੀ ਘਟੀਆ ਸਿਆਸਤ
ਜ਼ਿਕਰਯੋਗ ਹੈ ਕਿ ਮੋਗਾ ਦੇ ਲੁਹਾਰਾ ਪਿੰਡ ’ਚ ਅੱਜ ਚੜ੍ਹਦੀ ਸਵੇਰ ਭਿਆਨਕ ਸੜਕ ਹਾਦਸਾ ਵਾਪਰ ਗਿਆ ਸੀ। ਇਥੇ ਦੋ ਬੱਸਾਂ ਦੀ ਆਹਮੋ-ਸਾਹਮਣੇ ਜ਼ਬਰਦਸਤ ਟੱਕਰ ਹੋਣ ਕਰਕੇ ਵਾਪਰੇ ਹਾਦਸੇ ’ਚ 3 ਕਾਂਗਰਸੀ ਵਰਕਰਾਂ ਦੀ ਮੌਤ ਹੋ ਗਈ ਸੀ ਅਤੇ ਦਰਜਨਾਂ ਲੋਕ ਗੰਭੀਰ ਜ਼ਖ਼ਮੀ ਹੋ ਗਏ।
ਕਈ ਗੰਭੀਰ ਜ਼ਖ਼ਮੀਆੰ ਨੂੰ ਫਰੀਦਕੋਟ ਅਤੇ ਮੋਗਾ ਦੇ ਸਿਵਲ ਹਸਪਤਾਲ ’ਚ ਵੀ ਦਾਖ਼ਲ ਕਰਵਾਇਆ ਗਿਆ ਹੈ।
ਇਸ ਦੌਰਾਨ ਨਵਜੋਤ ਸਿੱਧੂ ਨੇ ਆਪਣੇ ਪੈਰ ’ਤੇ ਲੱਗੀ ਸੱਟ ’ਤੇ ਵੀ ਪੱਟੀ ਕਰਵਾਈ। ਦੱਸ ਦੇਈਏ ਕਿ ਉਨ੍ਹਾਂ ਦੇ ਪੈਰ ’ਤੇ 20 ਤਰੀਕ ਨੂੰ ਨਵਾਂਸ਼ਹਿਰ ’ਚ ਸੱਟ ਲੱਗ ਗਈ ਸੀ।
ਜ਼ਿਕਰਯੋਗ ਹੈ ਕਿ ਮੋਗਾ ਬੱਸ ਹਾਦਸੇ ’ਚ ਮਾਰੇ ਗਏ ਮ੍ਰਿਤਕਾਂ ਦੇ ਪਰਿਵਾਰ ਵਾਲਿਆਂ ਨੂੰ ਪੰਜਾਬ ਸਰਕਾਰ ਵੱਲੋਂ 5 ਲੱਖ ਰੁਪਏ ਅਤੇ ਗੰਭੀਰ ਜ਼ਖ਼ਮੀਆਂ ਨੂੰ 50,000 ਰੁਪਏ ਨੂੰ ਦੇਣ ਦਾ ਐਲਾਨ ਕੀਤਾ ਗਿਆ ਹੈ। ਇਸ ਤੋਂ ਇਲਾਵਾ ਜਿਨ੍ਹਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ, ਉਨ੍ਹਾਂ ਨੂੰ ਮੁਫ਼ਤ ਇਲਾਜ ਦੇਣ ਦਾ ਐਲਾਨ ਕੀਤਾ ਗਿਆ ਹੈ।
ਬੇਅਦਬੀ ਦੀਆਂ ਘਟਨਾਵਾਂ ਨੂੰ ਲੈ ਕੇ ਰੋਜ਼ੀ ਬਰਕੰਦੀ ਦਾ ਵੱਡਾ ਬਿਆਨ, ਕਿਹਾ-ਕਾਂਗਰਸ ਕਰ ਰਹੀ ਘਟੀਆ ਸਿਆਸਤ
NEXT STORY