ਚੰਡੀਗੜ੍ਹ : ਕਰਤਾਰਪੁਰ ਸਾਹਿਬ ਦੇ ਲਾਂਘੇ ਦੇ ਉਦਘਾਟਨ ਤੋਂ ਬਾਅਦ ਪਾਕਿਸਤਾਨ ਤੋਂ ਪਰਤੇ ਨਵਜੋਤ ਸਿੱਧੂ ਜਿੱਥੇ ਜੋਸ਼ ਨਾਲ ਲਬਰੇਜ ਨਜ਼ਰ ਆ ਰਹੇ ਹਨ, ਉਥੇ ਹੀ ਪੰਜਾਬ ਕੈਬਨਿਟ ਨੇ ਇਸ ਦਾ ਸਿਹਰਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਿਰ ਬੰਨ੍ਹਿਆ ਹੈ। ਕੈਬਨਿਟ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੌਤ ਨੇ ਕਿਹਾ ਕਿ ਇਸ ਲਾਂਘੇ ਦਾ ਮੁੱਦਾ 2002 ਤੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਚੁੱਕਿਆ ਜਾ ਰਿਹਾ ਹੈ, ਜਿਸ ਨੂੰ ਲੰਬੇ ਸਮੇਂ ਬਾਅਦ ਹੁਣ ਗੁਰੂ ਸਾਹਿਬ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਪ੍ਰਵਾਨ ਕੀਤਾ ਗਿਆ ਹੈ। ਇਸ ਲਈ ਉਹ ਦੋਵਾਂ ਦਾ ਧੰਨਵਾਦ ਕਰਦੇ ਹਨ।
ਦੂਜੇ ਪਾਸੇ ਨਵਜੋਤ ਸਿੱਧੂ 'ਤੇ ਬੋਲਦੇ ਹੋਏ ਧਰਮਸੌਤ ਨੇ ਕਿਹਾ ਕਿ ਕੈਬਨਿਟ ਮੀਟਿੰਗ ਵਿਚ ਸਿੱਧੂ ਦਾ ਜ਼ਿਕਰ ਨਹੀਂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਉਹ ਗੁਰੂ ਸਾਹਿਬ ਦਾ ਪ੍ਰਕਾਸ਼ ਪੁਰਬ ਮਨਾਉਂਦੇ ਹਨ, ਉਸੇ ਤਰ੍ਹਾਂ ਨਵਜੋਤ ਸਿੱਧੂ ਮਨਾਉਂਦੇ ਹਨ।
ਸਹੁਰੇ ਪਰਿਵਾਰ ਤੋਂ ਦੁਖੀ ਵਿਆਹੁਤਾ ਨੇ ਲਿਆ ਫਾਹਾ
NEXT STORY