ਚੰਡੀਗੜ੍ਹ,ਜਲੰਧਰ- ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਵੀਰਵਾਰ ਨੂੰ ਸੋਸ਼ਲ ਮੀਡੀਆ 'ਤੇ ਇਕ ਪੋਸਟ ਪਾਈ ਗਈ, ਜਿਸ 'ਚ ਉਨ੍ਹਾਂ ਇਸ ਵਾਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧਿਆਨ ਬਿਜਲੀ ਖਰੀਦ ਸਮਝੌਤੇ ਰੱਦ ਕਰ ਘਰੇਲੂ ਅਤੇ ਉਦਯੋਗਿਕ ਬਿਜਲੀ ਸਸਤੀ ਕਰਨ ਦੇ ਵਾਅਦੇ ਵੱਲ ਦਿਵਾਇਆ ਗਿਆ।
ਇਹ ਵੀ ਪੜ੍ਹੋ- ਗੁਰਦਾਸਪੁਰ-ਅੰਮ੍ਰਿਤਸਰ ਹਾਈਵੇ ’ਤੇ ਟਾਇਰ ਫੱਟਣ ਕਾਰਨ ਟਰੱਕ ਨਾਲ ਟਕਰਾਈ ਕਾਰ, ਇਕ ਦੀ ਮੌਤ
ਸਿੱਧੂ ਵੱਲੋਂ ਆਪਣੇ ਫੇਸਬੁੱਕ ਪੇਜ 'ਤੇ ਕੈਪਟਨ ਅਮਰਿੰਦਰ ਸਿੰਘ ਦੀ 2017 ਦੀਆਂ ਚੋਣਾਂ ਤੋਂ ਪਹਿਲਾਂ ਦੀ ਇਕ ਵੀਡੀਓ ਸ਼ੇਅਰ ਕੀਤੀ ਗਈ ਹੈ, ਜਿਸ 'ਚ ਕੈਪਟਨ ਅਮਰਿੰਦਰ ਬਿਜਲੀ ਸਮਝੌਤਿਆਂ ਨੂੰ ਖਤਮ ਕਰ ਪੰਜਾਬ ਦੇ ਲੋਕਾਂ ਨੂੰ ਸਸਤੀ ਬਿਜਲੀ ਮੁਹੱਈਆ ਕਰਵਾਉਣ ਦੀ ਗੱਲ ਕਹਿ ਰਹੇ ਹਨ।
ਸਿੱਧੂ ਨੇ ਪੋਸਟ ਸ਼ੇਅਰ ਕਰ ਲਿਖਿਆ ਕਿ ਕਾਂਗਰਸ ਪਾਰਟੀ ਬਿਜਲੀ ਖਰੀਦ ਸਮਝੌਤੇ ਰੱਦ ਕਰਕੇ ਘਰੇਲੂ ਬਿਜਲੀ 3 ਰੁਪਏ ਪ੍ਰਤੀ ਯੂਨਿਟ ਅਤੇ ਉਦਯੋਗਿਕ ਬਿਜਲੀ 5 ਰੁਪਏ ਪ੍ਰਤੀ ਯੂਨਿਟ ਦੇਣ ਦੇ ਆਪਣੇ ਸੰਕਲਪ ਉੱਪਰ ਹਾਲੇ ਵੀ ਖੜ੍ਹੀ ਹੈ।
ਇਹ ਵੀ ਪੜ੍ਹੋ- ਕੈਪਟਨ ਅਮਰਿੰਦਰ ਨੇ ਚੰਡੀਗੜ੍ਹ ਵਿਖੇ ਡਿਨਰ ਡਿਪਲੋਮੇਸੀ ਤਹਿਤ ਕੀਤਾ ਸ਼ਕਤੀ ਪ੍ਰਦਰਸ਼ਨ (ਵੀਡੀਓ)
ਸਿੱਧੂ ਨੇ ਅੱਗੇ ਕਿਹਾ ਕਿ ਨਾਲ ਹੀ ਕਿਸਾਨਾਂ ਅਤੇ ਅਨੁਸੂਚਿਤ ਜਾਤੀ, ਪੱਛੜੀਆਂ ਸ਼੍ਰੇਣੀਆਂ, ਬੀ. ਪੀ. ਐਲ. ਪਰਿਵਾਰਾਂ ਨੂੰ ਪਹਿਲਾਂ ਹੀ 10,000 ਕਰੋੜ ਤੋਂ ਵੱਧ ਦੀ ਬਿਜਲੀ ਸਬਸਿਡੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਵਾਅਦਾ ਵੀ ਲਾਜ਼ਮੀ ਪੂਰਾ ਹੋਣਾ ਚਾਹੀਦਾ ਹੈ।
ਕੈਪਟਨ ਅਮਰਿੰਦਰ ਨੇ ਚੰਡੀਗੜ੍ਹ ਵਿਖੇ ਡਿਨਰ ਡਿਪਲੋਮੇਸੀ ਤਹਿਤ ਕੀਤਾ ਸ਼ਕਤੀ ਪ੍ਰਦਰਸ਼ਨ (ਵੀਡੀਓ)
NEXT STORY