ਜਲੰਧਰ (ਧਵਨ) - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਹੈ ਕਿ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਉਹ ਇਕਜੁੱਟ ਹਨ ਅਤੇ ਪਾਰਟੀ ਨੂੰ ਵਿਧਾਨ ਸਭਾ ਚੋਣਾਂ ’ਚ ਜਿੱਤ ਦਿਵਾਉਣ ਵਲ ਵਧ ਰਹੇ ਹਨ। ਚੰਨੀ ਨੇ ਕਿਹਾ ਕਿ ਕਾਂਗਰਸ ਨੂੰ ਬਹੁਮਤ ਮਿਲਣ ’ਤੇ ਨਵੀਂ ਸਰਕਾਰ ਵੱਲੋਂ ਸਾਂਝੇ ਤੌਰ ’ਤੇ ਫ਼ੈਸਲੇ ਲਏ ਜਾਣਗੇ। ਅਸੀਂ ਸੂਬੇ ’ਚ ਕਾਂਗਰਸ ਅਤੇ ਸਿੱਧੂ ਦੇ ਮਾਡਲ ਨੂੰ ਲਾਗੂ ਕਰਾਂਗੇ। ਜਦੋਂ ਉਨ੍ਹਾਂ ਕੋਲੋਂ ਪੁੱਛਿਆ ਗਿਆ ਕਿ ਸਿੱਧੂ ਦੀ ਧੀ ਰਾਬੀਆ ਨੇ ਇਹ ਕਿਹਾ ਹੈ ਕਿ ਉਨ੍ਹਾਂ ਦੇ ਪਿਤਾ ਸਿੱਧੂ ਦੇ ਸਾਹਮਣੇ ਚੰਨੀ ਕਿਤੇ ਵੀ ਨਹੀਂ ਠਹਿਰਦੇ ਤਾਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਕਦੇ ਵੀ ਸਿੱਧੂ ਦੇ ਸਾਹਮਣੇ ਖੜ੍ਹੇ ਹੋਣ ਦੀ ਕੋਸ਼ਿਸ਼ ਨਹੀਂ ਕੀਤੀ।
ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ: PM ਮੋਦੀ ਦੀ ਰੈਲੀ ਕਾਰਨ ਸੁਜਾਨਪੁਰ ’ਚ ਮੁੜ ਰੋਕਿਆ ਗਿਆ CM ਚੰਨੀ ਦਾ ਹੈਲੀਕਾਪਟਰ
ਉਨ੍ਹਾਂ ਕਿਹਾ ਕਿ ਉਹ ਸਿੱਧੂ ਦੇ ਅੱਗੇ ਨਹੀਂ, ਸਗੋਂ ਬਰਾਬਰ ਖੜ੍ਹੇ ਹੁੰਦੇ ਹਨ। ਉਹ ਮੇਰੇ ਵੱਡੇ ਭਰਾ ਵਰਗੇ ਹਨ। ਚੰਨੀ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਏ ਜਾਣ ਨਾਲ ਕਾਂਗਰਸ ਨੂੰ ਕੋਈ ਨੁਕਸਾਨ ਨਹੀਂ ਹੋਇਆ ਹੈ। ਕੈਪਟਨ ਸ਼ੁਰੂ ਤੋਂ ਹੀ ਅੰਦਰ ਖਾਤੇ ਭਾਜਪਾ ਨਾਲ ਮਿਲੇ ਹੋਏ ਸੀ। ਜੇਕਰ ਕੈਪਟਨ ਨੂੰ ਨਾ ਹਟਾਇਆ ਜਾਂਦਾ ਤਾਂ ਕਾਂਗਰਸ ਦਾ ਭਾਰੀ ਨੁਕਸਾਨ ਹੋਣਾ ਸੀ। ਲੋਕ ਹੁਣ ਸਮਝ ਚੁੱਕੇ ਹਨ ਕਿ ਕੈਪਟਨ ਤੇ ਭਾਜਪਾ ਦੀ ਮਿਲੀਭੁਗਤ ਸੀ, ਇਸੇ ਲਈ ਕੈਪਟਨ ਭਾਜਪਾ ਵਿਚ ਚਲੇ ਗਏ।
ਪੜ੍ਹੋ ਇਹ ਵੀ ਖ਼ਬਰ - ਲੁਧਿਆਣਾ ’ਚ ਦਿਲ ਦਹਿਲਾ ਦੇਣ ਵਾਲੀ ਵਾਰਦਾਤ, ਕੁੱਤੇ ਦੇ ਮੂੰਹ ’ਚੋਂ ਮਿਲੀ ਨਵਜੰਮੇ ਬੱਚੇ ਦੀ ਵੱਢੀ ਹੋਈ ਲਾਸ਼
ਲੋਕ ਕਹਿੰਦੇ ਹਨ ਕਿ ਕੈਪਟਨ ਤੋਂ ਬਾਅਦ ਕਾਂਗਰਸ ’ਚ ਕਿਹੜਾ ਨੇਤਾ ਅੱਗੇ ਆਵੇਗਾ ਤਾਂ ਚੰਨੀ ਨੇ ਕਿਹਾ ਕਿ ਕਾਂਗਰਸ ਕੋਲ ਨੇਤਾਵਾਂ ਦੀ ਕੋਈ ਘਾਟ ਨਹੀਂ ਹੈ। ਕਾਂਗਰਸ ’ਚ ਨਵਜੋਤ ਸਿੱਧੂ, ਸੁਨੀਲ ਜਾਖੜ, ਪ੍ਰਤਾਪ ਸਿੰਘ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ, ਮੰਤਰੀ ਆਸ਼ੂ, ਮੰਤਰੀ ਸਿੰਗਲਾ, ਬ੍ਰਹਮ ਮਹਿੰਦਰਾ ਹਨ। ਉਹ ਕਿਹੜੇ-ਕਿਹੜੇ ਲੀਡਰਾਂ ਦਾ ਨਾਂ ਲੈਣ? ਉਨ੍ਹਾਂ ਕਿਹਾ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਆਪਣਾ ਵਿਰੋਧੀ ਨਹੀਂ ਮੰਨਦੇ। ਮੋਦੀ ਸੂਰਜ ਹਨ, ਜਦਕਿ ਉਹ ਆਪਣੀ ਤੁਲਨਾ ਦੀਵੇ ਨਾਲ ਕਰਦੇ ਹਨ। ਮੋਦੀ ਰੋਸ਼ਨੀ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਮੋਦੀ ਤਿੰਨ ਵਾਰ ਮੁੱਖ ਮੰਤਰੀ ਰਹਿ ਚੁੱਕੇ ਹਨ ਅਤੇ ਦੂਜੀ ਵਾਰ ਪ੍ਰਧਾਨ ਮੰਤਰੀ ਬਣੇ ਹਨ। ਉਹ ਉਨ੍ਹਾਂ ਦਾ ਮੁਕਾਬਲਾ ਕਿਵੇਂ ਕਰ ਸਕਦੇ ਹਨ? ਉਨ੍ਹਾਂ ਕਿਹਾ ਕਿ ਮੈਂ ਹਮੇਸ਼ਾ ਆਪਣੇ ਰਸਤੇ ’ਤੇ ਚੱਲਦਾ ਹਾਂ। ਮੈਂ ਜਿਵੇਂ ਦਾ ਹਾਂ, ਉਸੇ ਤਰ੍ਹਾਂ ਦਾ ਹੀ ਰਹਾਂਗਾ।
ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ’ਚ ਵੱਡੀ ਵਾਰਦਾਤ: ਪਤੰਗ ਉਡਾਉਣ ਨੂੰ ਲੈ ਕੇ ਹੋਈ ਲੜਾਈ, ਨੌਜਵਾਨ ਦਾ ਗਲਾ ਵੱਢ ਕੀਤਾ ਕਤਲ
ਆਮ ਆਦਮੀ ਪਾਰਟੀ ਬਾਰੇ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਸ ਦੇ ਆਗੂ ਝੂਠ ਬੋਲਣ ਦੇ ਆਦੀ ਹਨ। ਹਵਾ ’ਚ ਗੁਬਾਰੇ ਹੀ ਬਣਾ ਲੈਂਦੇ ਹਨ, ਜੋ ਬਾਅਦ ’ਚ ਫਟ ਜਾਂਦੇ ਹਨ। ਉਨ੍ਹਾਂ ਕਿਹਾ ਕਿ 2017 ’ਚ ਆਮ ਆਦਮੀ ਪਾਰਟੀ ਨੇ 100 ਸੀਟਾਂ ਜਿੱਤਣ ਦਾ ਦਾਅਵਾ ਕੀਤਾ ਸੀ ਪਰ ਉਹ 20 ਸੀਟਾਂ ਤੱਕ ਸੀਮਤ ਰਹਿ ਗਈ ਸੀ। ਇਸ ਵਾਰ ਤਾਂ ਆਮ ਆਦਮੀ ਪਾਰਟੀ ਇਹ ਵੀ ਦਾਅਵਾ ਨਹੀਂ ਕਰ ਰਹੀ ਹੈ ਕਿ ਉਸ ਨੂੰ ਬਹੁਮਤ ਹਾਸਲ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਹੁਣ ਤਾਂ ਆਮ ਆਦਮੀ ਪਾਰਟੀ ਹੋਰ ਵੀ ਹੇਠਾਂ ਜਾਵੇਗੀ। ਪੰਜਾਬ ਵਾਸੀ ਆਮ ਆਦਮੀ ਪਾਰਟੀ ’ਤੇ ਭਰੋਸਾ ਨਹੀਂ ਕਰ ਸਕਦੇ ਹਨ। ਇਹ ਪਾਰਟੀ ਪੰਜਾਬ ਦੀ ਸੁਰੱਖਿਆ ਲਈ ਵੀ ਗੰਭੀਰ ਖਤਰਾ ਬਣ ਸਕਦੀ ਹੈ।
ਪੜ੍ਹੋ ਇਹ ਵੀ ਖ਼ਬਰ - ਪਰਿਵਾਰ ’ਤੇ ਟੁੱਟਾ ਦੁੱਖਾਂ ਦਾ ਪਹਾੜ, ਇਕੋ ਘਰ ਵਿਆਹੇ ਦੋ ਸਕੇ ਭਰਾਵਾਂ ਦੀ ਇਕੱਠਿਆਂ ਮੌਤ (ਤਸਵੀਰਾਂ)
ਨੋਟ - ਇਸ ਘਟਨਾ ਦੇ ਸਬੰਧ ’ਚ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
CM ਚੰਨੀ ਸ੍ਰੀ ਗੁਰੂ ਰਵਿਦਾਸ ਧਾਮ ਤੇ ਦਿਵਿਆ ਜੋਤੀ ਜਾਗ੍ਰਿਤੀ ਸੰਸਥਾਨ ਵਿਖੇ ਹੋਏ ਨਤਮਸਤਕ (ਤਸਵੀਰਾਂ)
NEXT STORY