ਚੰਡੀਗੜ੍ਹ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਵੱਲੋਂ ਦਿੱਤੇ ਗਏ ਬਿਆਨ ਕਾਰਨ ਸੂਬੇ ਦੀ ਸਿਆਸਤ ਕਾਫ਼ੀ ਭਖੀ ਹੋਈ ਹੈ। ਇਸ ਬਿਆਨ ਕਾਰਨ ਜਿੱਥੇ ਵਿਰੋਧੀ ਪਾਰਟੀਆਂ ਕਾਂਗਰਸ 'ਤੇ ਤਿੱਖੇ ਹਮਲੇ ਬੋਲ ਰਹੀਆਂ ਹਨ, ਉੱਥੇ ਹੀ ਹੁਣ ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇਸ ਮਾਮਲੇ ਦੀ ਸ਼ਿਕਾਇਤ ਪਾਰਟੀ ਹਾਈਕਮਾਨ ਨੂੰ ਕਰ ਦਿੱਤੀ ਹੈ।
ਮੀਡੀਆ ਰਿਪੋਰਟਾਂ ਮੁਤਾਬਕ ਰਾਜਾ ਵੜਿੰਗ ਨੇ ਹਾਈਕਮਾਨ ਨੂੰ ਇਸ ਦੀ ਸ਼ਿਕਾਇਤ ਦਿੱਤੀ ਹੈ। ਵੜਿੰਗ ਨੇ ਨਵਜੋਤ ਕੌਰ ਸਿੱਧੂ ਦੇ ਦੋਸ਼ਾਂ ਨੂੰ ਸਿਰੇ ਤੋਂ ਨਕਾਰਦਿਆਂ ਕਿਹਾ ਹੈ ਕਿ ਨਾ ਤਾਂ ਕਿਸੇ ਨੇ 500 ਕਰੋੜ ਰੁਪਏ ਦਿੱਤੇ ਹਨ ਤੇ ਨਾ ਹੀ ਅਜਿਹੀ ਕੋਈ ਗੱਲ ਕਾਂਗਰਸ ਵਿਚ ਹੈ। ਨਵਜੌਤ ਕੌਰ ਸਿੱਧੂ ਦੇ ਬਿਆਨ ਤੋਂ ਪਾਰਟੀ ਦੇ ਕਈ ਸੀਨੀਅਰ ਲੀਡਰ ਨਾਰਾਜ਼ ਹਨ ਤੇ ਉਨ੍ਹਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕਰ ਰਹੇ ਹਨ। ਪਾਰਟੀ ਆਗੂਆਂ ਦਾ ਕਹਿਣਾ ਹੈ ਕਿ ਪਿਛਲੀਆਂ ਚੋਣਾਂ ਵਿਚ ਕਾਂਗਰਸ ਦੀ ਅੰਦਰੂਨੀ ਖਿੱਚੋਤਾਨ ਕਾਰਨ ਪਾਰਟੀ ਨੂੰ ਕਾਫ਼ੀ ਨੁਕਸਾਨ ਹੋਇਆ ਸੀ।
ਦੂਜੇ ਪਾਸੇ, ਨਵਜੋਤ ਕੌਰ ਸਿੱਧੂ ਨੇ ਸਪਸ਼ਟੀਕਰਨ ਦਿੰਦਿਆਂ ਆਖ਼ਿਆ ਹੈ ਕਿ ਉਨ੍ਹਾਂ ਦੇ ਬਿਆਨ ਨੂੰ ਤੋੜ ਮਰੋੜ ਕੇ ਪੇਸ਼ ਕੀਤਾ ਗਿਆ ਹੈ ਤੇ ਕਾਂਗਰਸ ਪਾਰਟੀ ਨੇ ਕਦੇ ਵੀ ਉਨ੍ਹਾਂ ਤੋਂ ਕੁਝ ਨਹੀਂ ਮੰਗਿਆ। ਉਨ੍ਹਾਂ ਸਾਫ਼ ਕੀਤਾ ਕਿ ਉਨ੍ਹਾਂ ਨੇ ਸਿੱਧੂ ਦੇ ਕਿਸੇ ਹੋਰ ਪਾਰਟੀ ਵੱਲੋਂ ਮੁੱਖ ਮੰਤਰੀ ਚਿਹਰਾ ਹੋਣ ਦੇ ਸਵਾਲ ਦੇ ਜਵਾਬ ਵਿਚ ਕਿਸੇ ਸੀ ਕਿ ਸਾਡੇ ਕੋਲ ਕਿਸੇ ਪਾਰਟੀ ਨੂੰ ਦੇਣ ਲਈ ਪੈਸੇ ਨਹੀਂ ਹਨ।
ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਪੂਰੀ ਕੈਬਨਿਟ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ
NEXT STORY