ਲੁਧਿਆਣਾ : ਕੈਬਨਿਟ ਮੰਤਰੀ ਨਵਜੋਤ ਸਿੱਧੂ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਦਿੱਤੇ ਬਿਆਨ ਤੋਂ ਬਾਅਦ ਸੂਬੇ ਦੀ ਸਿਆਸਤ ਪੂਰੀ ਤਰ੍ਹਾਂ ਭੱਖ ਚੁੱਕੀ ਹੈ। ਸੂਬੇ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਮੰਤਰੀ, ਕੈਪਟਨ ਅਮਰਿੰਦਰ ਸਿੰਘ ਦੇ ਹੱਕ ਵਿਚ ਨਿੱਤਰ ਆਏ ਹਨ। ਇਸ ਬਿਆਨ ਦਾ ਨਵਜੋਤ ਸਿੱਧੂ ਨੂੰ ਜਵਾਬ ਦਿੰਦੇ ਹੋਏ ਲੁਧਿਆਣਾ ਦੇ ਕੈਬਨਿਟ ਮੰਤਰੀ, ਲੋਕ ਸਭਾ ਮੈਂਬਰ ਤੇ ਚਾਰ ਵਿਧਾਇਕਾਂ ਵਲੋਂ 'ਪੰਜਾਬ ਦਾ ਕੈਪਟਨ, ਸਾਡਾ ਕੈਪਟਨ' ਦੇ ਪੋਸਟਰ ਲਗਾਏ ਗਏ ਹਨ। ਸ਼ਹਿਰ ਵਿਚ 50 ਤੋਂ ਵੱਧ ਥਾਵਾਂ 'ਤੇ ਪੋਸਟਰ ਲਗਾਏ ਗਏ ਹਨ, ਜਿਨ੍ਹਾਂ ਰਾਹੀਂ ਇਹ ਦੱਸਣ ਦਾ ਯਤਨ ਕੀਤਾ ਗਿਆ ਹੈ ਕਿ ਉਨ੍ਹਾਂ ਦਾ ਕੈਪਟਨ, ਪੰਜਾਬ ਦਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹੀ ਹੈ।
ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ, ਲੋਕ ਸਭਾ ਮੈਂਬਰ ਰਵਨੀਤ ਬਿੱਟੂ, ਵਿਧਾਇਕ ਰਾਕੇਸ਼ ਪਾਂਡੇ, ਵਿਧਾਇਕ ਸੁਰਿੰਦਰ ਡਾਬਰ, ਵਿਧਾਇਕ ਸੰਜੇ ਤਲਵਾੜ ਤੇ ਵਿਧਾਇਕ ਕੁਲਦੀਪ ਸਿੰਘ ਨੇ ਸ਼ਹਿਰ ਵਿਚ ਪੋਸਟਰ ਲਵਾਏ ਹਨ, ਜਿਨ੍ਹਾਂ ਵਿਚ ਸਾਫ-ਸਾਫ ਲਿਖਿਆ ਹੈ ਕਿ ਉਨ੍ਹਾਂ ਦਾ ਕੈਪਟਨ ਪੰਜਾਬ ਦਾ ਕੈਪਟਨ ਹੀ ਹੈ।
ਦੱਸਣਯੋਗ ਹੈ ਕਿ ਬੀਤੀ ਦਿਨੀਂ ਕਾਂਗਰਸ ਦੇ ਚੋਣ ਪ੍ਰਚਾਰ ਲਈ ਤੇਲੰਗਾਨਾ ਦੌਰੇ 'ਤੇ ਗਏ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੱਧੂ ਨੇ ਆਪਣੇ ਪਾਕਿਸਤਾਨੀ ਦੌਰੇ 'ਤੇ ਕੈਪਟਨ ਦੀ ਨਾਰਾਜ਼ਗੀ ਬਾਰੇ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਬੜੇ ਬੇਬਾਕ ਅੰਦਾਜ਼ ਨਾਲ ਕਿਹਾ ਸੀ ਕਿ 'ਕੌਣ ਕੈਪਟਨ... ਮੇਰਾ ਕੈਪਟਨ ਤਾਂ ਰਾਹੁਲ ਗਾਂਧੀ ਹੈ। ਸਿੱਧੂ ਦੇ ਇਸ ਬਿਆਨ ਤੋਂ ਬਾਅਦ ਵਿਰੋਧੀਆਂ ਵਲੋਂ ਲਗਾਤਾਰ 'ਤੇ ਉਨ੍ਹਾਂ 'ਤੇ ਹਮਲੇ ਬੋਲੇ ਜਾ ਰਹੇ ਹਨ, ਵਿਰੋਧੀ ਹੀ ਨਹੀਂ ਸਗੋਂ ਸਾਥੀ ਮੰਤਰੀਆਂ ਅਤੇ ਆਪਣੇ ਹੀ ਵਿਧਾਇਕਾਂ ਨੇ ਸਿੱਧੂ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ, ਕਈਆਂ ਨੇ ਸਿੱਧੂ ਨੂੰ ਕੈਬਨਿਟ ਮੰਤਰੀ 'ਚੋਂ ਅਸਤੀਫਾ ਦੇ ਕੇ ਲਾਂਭੇ ਹੋਣ ਦੀ ਸਲਾਹ ਵੀ ਦਿੱਤੀ ਹੈ।
ਸਾਊਦੀ ਅਰਬ 'ਚ ਫਸੇ ਪੰਜਾਬੀ ਦੀ ਹੋਈ ਘਰ ਵਾਪਸੀ (ਵੀਡੀਓ)
NEXT STORY