ਜਲੰਧਰ : ਪੰਜਾਬ ਕਾਂਗਰਸ ਵਿਚ ਚੱਲ ਰਹੇ ਰੌਲੇ-ਰੱਪੇ ਦਰਮਿਆਨ ਦਿੱਲੀ ਦੌਰੇ ’ਤੇ ਗਏ ਨਵਜੋਤ ਸਿੱਧੂ ਨੇ ਬੁੱਧਵਾਰ ਨੂੰ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ ਕੀਤੀ।ਇਸ ਮੁਲਾਕਾਤ ਤੋਂ ਬਾਅਦ ਨਵਜੋਤ ਸਿੱਧੂ ਟਵਿੱਟਰ ’ਤੇ ਟ੍ਰੈਂਡ ਕਰਨ ਲੱਗੇ। ਇਸ ਦਰਮਿਆਨ ਜਿੱਥੇ ਕੁਝ ਲੋਕਾਂ ਨੇ ਸਿੱਧੂ ਦੀ ਆਲੋਚਨਾ ਕੀਤੀ, ਉਥੇ ਹੀ ਕੁੱਝ ਨੇ ਸਿੱਧੂ ਦੇ ਹੱਕ ਵਿਚ ਵੀ ਆਵਾਜ਼ ਬੁਲੰਦ ਕੀਤੀ। ਦਰਅਸਲ ਨਵਜੋਤ ਸਿੱਧੂ ਮੰਗਲਵਾਰ ਰਾਹੁਲ ਗਾਂਧੀ ਅਤੇ ਸੋਨੀਆ ਗਾਂਧੀ ਨਾਲ ਮੁਲਾਕਾਤ ਕਰਨ ਲਈ ਦਿੱਲੀ ਰਵਾਨਾ ਹੋਏ ਸਨ ਪਰ ਰਾਹੁਲ ਗਾਂਧੀ ਨੇ ਇਹ ਆਖ ਕੇ ਉਨ੍ਹਾਂ ਨਾਲ ਮੁਲਾਕਾਤ ਨਹੀਂ ਕੀਤੀ ਕਿ ਅੱਜ ਉਨ੍ਹਾਂ ਦਾ ਨਵਜੋਤ ਸਿੱਧੂ ਨਾਲ ਮੁਲਾਕਾਤ ਦਾ ਕੋਈ ਪ੍ਰੋਗਰਾਮ ਨਹੀਂ ਹੈ।
ਇਹ ਵੀ ਪੜ੍ਹੋ : ਦਿੱਲੀ ਦੌਰੇ ’ਤੇ ਗਏ ਸਿੱਧੂ ਨੇ ਪ੍ਰਿਯੰਕਾ ਗਾਂਧੀ ਨਾਲ ਕੀਤੀ ਮੁਲਾਕਾਤ, ਹੋਈ ਲੰਮੀ ਮੀਟਿੰਗ
ਇਸ ਤੋਂ ਬਾਅਦ ਸਿੱਧੂ ਵਲੋਂ ਬੁੱਧਵਾਰ ਨੂੰ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਨਾਲ ਲਗਭਗ ਤਿੰਨ ਘੰਟੇ ਤਕ ਮੁਲਾਕਾਤ ਕੀਤੀ। ਸੂਤਰਾਂ ਮੁਤਾਬਕ ਅੱਜ ਰਾਹੁਲ ਗਾਂਧੀ ਅਤੇ ਨਵਜੋਤ ਸਿੱਧੂ ਵਿਚਾਲੇ ਮੁਲਾਕਾਤ ਹੋ ਸਕਦੀ ਹੈ ਅਤੇ ਇਹ ਵੀ ਆਖਿਆ ਜਾ ਰਿਹਾ ਹੈ ਕਿ ਅੱਜ ਨਵਜੋਤ ਸਿੱਧੂ ਨੂੰ ਕੋਈ ਵੱਡਾ ਅਹੁਦਾ ਮਿਲ ਸਕਦੀ ਹੈ।
ਇਹ ਵੀ ਪੜ੍ਹੋ : ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਐਕਸ਼ਨ ’ਚ ਭਾਜਪਾ, 117 ਵਿਧਾਨਸਭਾ ਇੰਚਾਰਜ ਐਲਾਨੇ
ਮੰਗਲਵਾਰ ਨੂੰ ਰਾਹੁਲ ਗਾਂਧੀ ਨਾਲ ਨਹੀਂ ਹੋ ਸਕੀ ਸੀ ਮੁਲਾਕਾਤ
ਦਰਅਸਲ ਖ਼ਬਰਾਂ ਸਨ ਕਿ ਹਾਈਕਮਾਨ ਵਲੋਂ ਨਵਜੋਤ ਸਿੱਧੂ ਨੂੰ ਮੰਗਲਵਾਰ ਦਿੱਲੀ ਸੱਦਿਆ ਗਿਆ ਸੀ, ਇਸ ’ਤੇ ਸਿੱਧੂ ਮੰਗਲਵਾਰ ਨੂੰ ਦਿੱਲੀ ਲਈ ਰਵਾਨਾ ਵੀ ਹੋਏ ਅਤੇ ਉੱਥੇ ਸਮੇਂ ਸਿਰ ਪੁੱਜ ਵੀ ਗਏ ਸਨ। ਸਭਨਾਂ ਦੀ ਨਜ਼ਰਾਂ ਇਨ੍ਹਾਂ ਦੋਵਾਂ ਆਗੂਆਂ ਦੀ ਮੀਟਿੰਗ ’ਤੇ ਲੱਗੀਆਂ ਹੋਈਆਂ ਸਨ। ਇਸ ਦੌਰਾਨ ਉਦੋਂ ਸਿਆਸੀ ਹਲਕਿਆਂ ਵਿਚ ਹੋਰ ਖਲਬਲੀ ਮੱਚ ਗਈ, ਜਦੋਂ ਸ਼ਾਮ ਨੂੰ ਕਾਂਗਰਸ ਆਗੂ ਰਾਹੁਲ ਗਾਂਧੀ ਨੇ ਆਖ ਦਿੱਤਾ ਕਿ ਉਨ੍ਹਾਂ ਦਾ ਅੱਜ ਨਵਜੋਤ ਸਿੱਧੂ ਨੂੰ ਮਿਲਣ ਦਾ ਕੋਈ ਪ੍ਰੋਗਰਾਮ ਨਹੀਂ ਸੀ ਅਤੇ ਨਾ ਹੀ ਅੱਜ ਲਈ ਕੋਈ ਮੀਟਿੰਗ ਤੈਅ ਹੋਈ ਸੀ। ਰਾਹੁਲ ਗਾਂਧੀ ਤੇ ਸਿੱਧੂ ਦਰਮਿਆਨ ਮੁਲਾਕਾਤ ਦੀ ਸੰਭਾਵਨਾ ਵਿਚਾਲੇ ਕਾਂਗਰਸ ਆਗੂ ਸ਼ਾਮ ਨੂੰ ਆਪਣੀ ਮਾਂ ਤੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕਰਨ ਲਈ ਉਨ੍ਹਾਂ ਦੀ ਰਿਹਾਇਸ਼ 10 ਜਨਪਥ ਚਲੇ ਗਏ।
ਇਹ ਵੀ ਪੜ੍ਹੋ : ਗਲ਼ਤ ਬਿਜਲੀ ਸਮਝੌਤੇ ਰੱਦ ਕਰਨ ਦੀ ਤਿਆਰੀ ’ਚ ਕੈਪਟਨ, ਚੁੱਕ ਸਕਦੇ ਵੱਡਾ ਕਦਮ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਅੰਮ੍ਰਿਤਸਰ ਨੂੰ 'ਅੰਬਰਸਰ' ਨਾ ਲਿਖਣ ਦੇ DC ਦੇ ਹੁਕਮਾਂ ’ਤੇ ਹਾਈਕੋਰਟ ਨੇ ਲਾਈ ਰੋਕ, ਜਾਣੋ ਪੂਰਾ ਮਾਮਲਾ
NEXT STORY