ਅੰਮ੍ਰਿਤਸਰ : ਸ਼ਹਿਰ 'ਚ ਥਾਂ-ਥਾਂ ਸਾਬਕਾ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਅਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਪੋਸਟਰ ਲਾਏ ਗਏ ਹਨ। ਇਨ੍ਹਾਂ ਪੋਸਟਰਾਂ 'ਤੇ ਲਿਖਿਆ ਗਿਆ ਹੈ ਕਿ ਇਮਰਾਨ ਖਾਨ ਅਤੇ ਨਵਜੋਤ ਸਿੱਧੂ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਖੁੱਲ੍ਹਵਾਉਣ ਦੇ ਹੀਰੋ ਹਨ ਕਿਉਂਕਿ ਸਿੱਧੂ ਜਦੋਂ ਪਾਕਿਸਤਾਨ ਗਏ ਸਨ ਤਾਂ ਉਨ੍ਹਾਂ ਨੇ ਹੀ ਇਮਰਾਨ ਖਾਨ ਅੱਗੇ ਕਰਤਾਰਪੁਰ ਲਾਂਘਾ ਖੁੱਲ੍ਹਵਾਉਣ ਦੀ ਮੰਗ ਰੱਖੀ ਸੀ, ਜਿਸ ਨੂੰ ਉਨ੍ਹਾਂ ਨੇ ਮੰਨ ਲਿਆ ਸੀ। ਹਾਲਾਂਕਿ ਸਿੱਧੂ ਪਿਛਲੇ ਕਾਫੀ ਸਮੇਂ ਤੋਂ ਸ਼ਾਂਤ ਬੈਠੇ ਹਨ ਅਤੇ ਉਨ੍ਹਾਂ ਨੂੰ 9 ਨਵੰਬਰ ਨੂੰ ਕਰਤਾਰਪੁਰ ਲਾਂਘੇ ਦੇ ਉਦਘਾਟਨ ਸਮਾਰੋਹ 'ਚ ਸ਼ਾਮਲ ਹੋਣ ਦਾ ਪਹਿਲਾ ਸੱਦਾ ਮਿਲਿਆ ਹੈ ਪਰ ਭਾਰਤ ਅਤੇ ਪੰਜਾਬ ਸਰਕਾਰ ਨੇ ਸਿੱਧੂ ਨੂੰ ਅਜੇ ਵੀ ਪਾਕਿਸਤਾਨ ਜਾਣ ਸਬੰਧੀ ਕੋਈ ਜਵਾਬ ਨਹੀਂ ਦਿੱਤਾ ਹੈ।
ਬਰਨਾਲਾ 'ਚ ਅਫੀਮ ਦੀ ਖੇਤੀ ਸ਼ੁਰੂ ਹੋਣ ਦੀ ਵਾਇਰਲ ਵੀਡੀਓ ਦਾ ਜਾਣੋ ਕੀ ਹੈ ਪੂਰਾ ਸੱਚ
NEXT STORY