ਨਵੀਂ ਦਿੱਲੀ/ਚੰਡੀਗੜ੍ਹ : ਪੰਜਾਬ ਦੀ ਸਿਆਸਤ 'ਚ ਹਲਚਲ ਤੇਜ਼ ਹੁੰਦੀ ਜਾ ਰਹੀ ਹੈ। ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਉਣ ਦੇ ਰੌਲੇ ਮਗਰੋਂ ਅੱਜ ਸਿੱਧੂ ਦਿੱਲੀ ਪਹੁੰਚ ਗਏ। ਇੱਥੇ ਉਨ੍ਹਾਂ ਨੇ ਸੋਨੀਆ ਗਾਂਧੀ ਨਾਲ ਉਨ੍ਹਾਂ ਦੀ ਰਿਹਾਇਸ਼ ਵਿਖੇ ਮੁਲਾਕਾਤ ਕੀਤੀ।
ਇਹ ਵੀ ਪੜ੍ਹੋ : ਕਾਂਗਰਸ 'ਚ ਇਹ ਵੱਡੀ ਜ਼ਿੰਮੇਵਾਰੀ ਸੰਭਾਲ ਸਕਦੇ ਨੇ 'ਪ੍ਰਸ਼ਾਂਤ ਕਿਸ਼ੋਰ'!, ਅਟਕਲਾਂ ਦਾ ਦੌਰ ਜਾਰੀ
ਹਾਲਾਂਕਿ ਇਸ ਦੌਰਾਨ ਪਾਰਟੀ ਦੇ ਜਨਰਲ ਸਕੱਤਰ ਹਰੀਸ਼ ਰਾਵਤ ਵੀ ਉਨ੍ਹਾਂ ਨਾਲ ਮੌਜੂਦ ਸਨ। ਮੀਟਿੰਗ ਕਰਨ ਤੋਂ ਬਾਅਦ ਨਵਜੋਤ ਸਿੱਧੂ ਨੇ ਮੀਡੀਆ ਨੂੰ ਕੋਈ ਬਿਆਨ ਨਹੀਂ ਦਿੱਤਾ, ਜਦੋਂ ਕਿ ਹਰੀਸ਼ ਰਾਵਤ ਨੇ ਗੱਲਬਾਤ ਕਰਦਿਆਂ ਸਿਰਫ ਇੰਨਾ ਕਿਹਾ ਕਿ ਉਹ ਤਾਂ ਸਿਰਫ ਆਪਣੀ ਰਿਪੋਰਟ ਹਾਈਕਮਾਨ ਨੂੰ ਸੌਂਪਣ ਆਏ ਸਨ।
ਇਹ ਵੀ ਪੜ੍ਹੋ : 'ਕੈਪਟਨ' ਦੇ ਹੱਥ ’ਚ ਰਹੇਗੀ ਸਰਕਾਰ ਦੀ ਕਮਾਨ, 'ਸਿੱਧੂ' ਬਣ ਸਕਦੇ ਨੇ ਪੰਜਾਬ ਕਾਂਗਰਸ ਦੇ ਕਪਤਾਨ
ਹਰੀਸ਼ ਰਾਵਤ ਨੇ ਕਿਹਾ ਕਿ ਪੰਜਾਬ ਕਾਂਗਰਸ ਬਾਰੇ ਜਲਦ ਹੀ ਹਾਈਕਮਾਨ ਦਾ ਫ਼ੈਸਲਾ ਸਾਹਮਣੇ ਆ ਜਾਵੇਗਾ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
BSF ਤੇ ਪੰਜਾਬ ਪੁਲਸ ਦੇ ਸਾਂਝੇ ਸਰਚ ਅਪ੍ਰੇਸ਼ਨ ਦੌਰਾਨ ਖੇਤਾਂ ’ਚੋਂ ਬਰਾਮਦ ਹੋਈ 4 ਕਿਲੋ 615 ਗ੍ਰਾਮ ਦੀ ਹੈਰੋਇਨ
NEXT STORY