ਅੰਮ੍ਰਿਤਸਰ (ਸੁਮਿਤ ਖੰਨਾ) : ਕੈਬਨਿਟ ਮੰਤਰੀ ਨਵਜੋਤ ਸਿੱਧੂ ਮੈਂਟਲ ਬੰਦਾ ਹੈ ਅਤੇ ਉਸ ਨਾਲ ਲੱਗ ਕੇ ਸੁਨੀਲ ਜਾਖੜ ਦਾ ਦਿਮਾਗ ਵੀ ਹਿੱਲ ਗਿਆ ਹੈ। ਇਹ ਕਹਿਣਾ ਹੈ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ। ਸੁਖਬੀਰ ਬਾਦਲ ਆਪਣੀ ਪਤਨੀ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੇ ਹੋਏ ਸਨ। ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਬਾਦਲ ਨੇ ਕਾਂਗਰਸ ਖਿਲਾਫ ਜੰਮ ਕੇ ਭੜਾਸ ਕੱਢੀ।
ਜ਼ਿਲਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਬਾਰੇ ਗੱਲ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਨਤੀਜੇ ਭਾਵੇਂ ਕੁਝ ਵੀ ਆਉਣ ਪਰ ਜਿਸ ਤਰ੍ਹਾਂ ਕਾਂਗਰਸ ਨੇ ਚੋਣਾਂ 'ਚ ਧੱਕੇਸ਼ਾਹੀ ਕੀਤੀ ਹੈ, ਉਸ ਤੋਂ ਸਪੱਸ਼ਟ ਹੈ ਕਿ ਕਾਂਗਰਸ ਅਕਾਲੀ ਦਲ ਤੋਂ ਹਾਰ ਗਈ ਹੈ।
ਮੋਹਾਲੀ 'ਚ ਵੋਟਾਂ ਦੀ ਗਿਣਤੀ ਸ਼ੁਰੂ, ਸੁਰੱਖਿਆ ਦੇ ਸਖਤ ਪ੍ਰਬੰਧ
NEXT STORY