ਚੰਡੀਗੜ੍ਹ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਨੇ ਹੁਣ ਕਾਨੂੰਨ ਲੜਾਈ ਛੇੜ ਦਿੱਤੀ ਹੈ। ਉਨ੍ਹਾਂ ਨੇ ਅੰਮ੍ਰਿਤਸਰ ਕਾਂਗਰਸ ਦੇ ਪ੍ਰਧਾਨ ਮਿੱਠੂ ਮਦਾਨ ਨੂੰ ਲੀਗਲ ਨੋਟਿਸ ਭੇਜ ਕੇ ਉਨ੍ਹਾਂ ਵਿਰੁੱਧ ਦਿੱਤੇ ਗਏ ਬਿਆਨਾਂ ਲਈ 7 ਦਿਨਾਂ ਦੇ ਅੰਦਰ ਅੰਦਰ ਮੁਆਫ਼ੀ ਮੰਗਣ ਦਾ ਅਲਟੀਮੇਟਮ ਦਿੱਤਾ ਗਿਆ ਹੈ।
ਇਸ ਨੋਟਿਸ ਵਿਚ ਡਾ. ਸਿੱਧੂ ਨੇ ਕਿਹਾ ਹੈ ਕਿ ਮਿੱਠੂ ਮਦਾਨ ਵੱਲੋਂ ਦਿੱਤਾ ਗਿਆ ਬਿਆਨ ਝੂਠਾ, ਗੁੰਮਰਾਹਕੁੰਨ ਅਤੇ ਉਨ੍ਹਾਂ ਦੇ ਅਕਸ ਨੂੰ ਨੁਕਸਾਨ ਪਹੁੰਚਾਉਣ ਵਾਲਾ ਹੈ। ਨੋਟਿਸ ਵਿਚ ਸਪੱਸ਼ਟ ਚਿਤਾਵਨੀ ਦਿੱਤੀ ਗਈ ਹੈ ਕਿ ਮਿੱਠੂ ਮਦਾਨ ਅਗਲੇ 7 ਦਿਨਾਂ ਦੇ ਅੰਦਰ ਜਨਤਕ ਤੌਰ 'ਤੇ ਬਿਨਾਂ ਸ਼ਰਤ ਮੁਆਫ਼ੀ ਮੰਗਣ ਅਤੇ ਆਪਣੇ ਬਿਆਨ ਵਾਪਸ ਲੈਣ। ਉਨ੍ਹਾਂ ਨੇ ਮੁਆਫ਼ੀ ਨਾ ਮੰਗੇ ਜਾਣ 'ਤੇ ਮਾਣਹਾਨੀ ਦਾ ਦਾਅਵਾ ਤੇ ਕਾਨੂੰਨੀ ਕਾਰਵਾਈ ਸ਼ੁਰੂ ਕਰਨ ਦੀ ਚੇਤਾਵਨੀ ਵੀ ਦਿੱਤੀ ਹੈ।
ਮਦਾਨ ਨੇ ਸਿੱਧੂ 'ਤੇ ਲਾਏ ਸੀ ਟਿਕਟਾਂ ਵੇਚਣ ਦੇ ਦੋਸ਼
ਬੀਤੇ ਦਿਨੀਂ ਡਾ. ਨਵਜੋਤ ਕੌਰ ਸਿੱਧੂ ਨੂੰ ਪਾਰਟੀ ਤੋਂ ਕੱਢੇ ਜਾਣ ਤੋਂ ਬਾਅਦ ਜ਼ਿਲ੍ਹਾ ਕਾਂਗਰਸ ਪ੍ਰਧਾਨ ਮਿੱਠੂ ਮਦਾਨ ਨੇ ਦਾਅਵਾ ਕੀਤਾ ਸੀ ਕਿ 2017 ਵਿਚ ਕਈ ਕੌਂਸਲਰਾਂ ਤੋਂ ਟਿਕਟ ਦਿਵਾਉਣ ਬਦਲੇ 10 ਤੋਂ 15 ਲੱਖ ਰੁਪਏ ਤੱਕ ਦੀ ਰਕਮ ਲਈ ਗਈ ਅਤੇ ਇਹ ਰਕਮ ਕਥਿਤ ਤੌਰ 'ਤੇ ਨਵਜੋਤ ਕੌਰ ਸਿੱਧੂ ਵੱਲੋਂ ਲਈ ਗਈ ਸੀ। ਮਿੱਠੂ ਮਦਾਨ ਨੇ ਕਿਹਾ ਕਿ ਉਨ੍ਹਾਂ ਕੋਲ ਇਸ ਸਬੰਧੀ ਢੁੱਕਵੇਂ ਸਬੂਤ ਮੌਜੂਦ ਹਨ ਤੇ ਜਲਦੀ ਹੀ ਉਹ ਪੂਰੀ ਸੂਚੀ ਜਨਤਕ ਕਰਨਗੇ।
ਪੰਜਾਬ ਦੇ ਸਾਰੇ ਨਿੱਜੀ ਤੇ ਸਰਕਾਰੀ ਹਸਪਤਾਲਾਂ ਲਈ ਨਵੇਂ ਹੁਕਮ ਜਾਰੀ, ਬਕਾਇਆ ਬਿੱਲ ਹੋਣ 'ਤੇ ਵੀ ਹੁਣ...
NEXT STORY