ਅੰਮ੍ਰਿਤਸਰ (ਵੈੱਬ ਡੈਸਕ) : 9 ਮਹੀਨਿਆਂ ਦੀ ਸਿਆਸੀ ਖਾਮੋਸ਼ੀ ਤੋਂ ਬਾਅਦ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੱਧੂ ਸਿਆਸਤ ਦੇ ਮੈਦਾਨ ਵਿਚ ਮੁੜ ਨਿੱਤਰ ਆਏ ਹਨ। ਬੀਤੇ ਦਿਨੀਂ ਯੂ-ਟਿਊਬ 'ਤੇ ਲਾਂਚ ਕੀਤੇ ਚੈਨਲ 'ਤੇ ਸਿੱਧੂ ਨੇ ਬੁੱਧਵਾਰ ਨੂੰ ਇਕ ਹੋਰ ਵੀਡੀਓ ਜਾਰੀ ਕਰਕੇ 'ਧਰਮ ਯੁੱਧ' ਦਾ ਐਲਾਨ ਕਰ ਦਿੱਤਾ ਹੈ। ਇਸ ਵੀਡੀਓ ਰਾਹੀਂ ਨਵਜੋਤ ਸਿੱਧੂ ਨੇ ਇਕ ਵਾਰ ਫਿਰ ਸਰਕਾਰਾਂ ਅਤੇ ਸਿਸਟਮ 'ਤੇ ਸਵਾਲ ਚੁੱਕੇ ਹਨ। ਸਿੱਧੂ ਨੇ ਕਿਹਾ ਕਿ ਉਹ ਸਿਸਟਮ ਅਤੇ ਸਰਕਾਰਾਂ ਨਾਲ ਲੜੇ ਹਨ, ਇਸੇ ਦਾ ਨਤੀਜਾ ਹੈ ਕਿ ਉਨ੍ਹਾਂ ਨੂੰ ਵਾਰ-ਵਾਰ ਦਰਕਿਨਾਰ ਕੀਤਾ ਜਾਂਦਾ ਰਿਹਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਲੜਾਈ ਕਿਸੇ ਵਿਅਕਤੀ ਵਿਸ਼ੇਸ਼ ਨਾਲ ਨਹੀਂ ਸਗੋਂ ਵਿਚਾਰਧਾਰਾ ਦੀ ਲੜਾਈ ਹੈ। ਸਿੱਧੂ ਨੇ ਕਿਹਾ ਕਿ ਭਾਵੇਂ ਉਨ੍ਹਾਂ ਨੂੰ ਦਰਕਿਨਾਰ ਕੀਤਾ ਜਾਂਦਾ ਰਹੇ ਪਰ ਹੁਣ ਉਹ ਸਟੈਂਡ ਲੈ ਚੁੱਕੇ ਹਨ ਅਤੇ ਆਪਣੇ ਸਟੈਂਡ ਤੋਂ ਪਿੱਛੇ ਨਹੀਂ ਹਟਣਗੇ।
ਇਹ ਵੀ ਪੜ੍ਹੋ : ਨਵਜੋਤ ਸਿੱਧੂ ਦੇ ਨਾਂ 'ਤੇ 'ਫਰਜ਼ੀਵਾੜਾ' ਕਰਨ ਵਾਲਿਆਂ ਦੀ ਹੁਣ ਖੈਰ ਨਹੀਂ!
ਇਸ ਵੀਡੀਓ ਵਿਚ ਭਾਵੇਂ ਸਿੱਧੂ ਨੇ ਕਿਸੇ ਲੀਡਰ ਜਾਂ ਪਾਰਟੀ ਦਾ ਨਾਂ ਨਹੀਂ ਲਿਆ ਪਰ ਉਨ੍ਹਾਂ ਗੱਲਾਂ-ਗੱਲਾਂ ਵਿਚ ਇਹ ਜ਼ਰੂਰ ਕਿਹਾ ਕਿ ਜਦੋਂ ਵੀ ਉਨ੍ਹਾਂ ਕਿਸੇ ਪਾਰਟੀ ਦਾ ਸਰਕਾਰ ਬਣਾਈ ਤਾਂ ਉਨ੍ਹਾਂ ਨੂੰ ਦਰਕਿਨਾਰ ਕੀਤਾ ਗਿਆ। ਉਨ੍ਹਾਂ ਨੂੰ ਕਿਹਾ ਗਿਆ ਜਾਂ ਤਾਂ ਨਾਲ ਮਿਲ ਕੇ ਕੰਮ ਕਰੋ ਜਾਂ ਲਾਂਭੇ ਹੋ ਜਾਓ ਪਰ ਉਨ੍ਹਾਂ ਕਿਸੇ ਨਾਲ ਸਮਝੌਤਾ ਨਹੀਂ ਕੀਤਾ ਅਤੇ ਸਿਸਟਮ 'ਚ ਰਹਿ ਕੇ ਇਸ ਦਾ ਵਿਰੋਧ ਕੀਤਾ। ਪੰਜਾਬ ਦੇ ਲੋਕਾਂ ਨੂੰ ਹਲੂਣਾ ਦਿੰਦਿਆਂ ਸਿੱਧੂ ਨੇ ਕਿਹਾ ਕਿ ਪੰਜਾਬ ਵੱਡਾ ਸੰਤਾਪ ਹਢਾਅ ਚੁੱਕਾ ਹੈ ਅਤੇ ਜਦੋਂ ਲੋਕ ਇਕੱਠੇ ਹੋ ਜਾਂਦੇ ਹਨ ਤਾਂ ਸਿਸਟਮ ਵੀ ਹਾਰ ਜਾਂਦਾ ਹੈ, ਲਿਹਾਜ਼ਾ ਪੰਜਾਬ ਅਤੇ ਪੰਜਾਬੀਅਤ ਦੇ ਭਲੇ ਲਈ ਪੰਜਾਬ ਦੇ ਲੋਕਾਂ ਨੂੰ ਇਕੱਠੇ ਹੋਣਾ ਚਾਹੀਦਾ ਹੈ।
ਇਹ ਵੀ ਪੜ੍ਹੋ : ਲੰਬੇ ਅਰਸੇ ਬਾਅਦ ਨਵਜੋਤ ਸਿੱਧੂ 'ਤੇ ਕੈਪਟਨ ਨੇ ਤੋੜੀ ਚੁੱਪ, ਦਿੱਤਾ ਵੱਡਾ ਬਿਆਨ
ਸ਼ਨੀਵਾਰ ਨੂੰ ਲਾਂਚ ਕੀਤਾ 'ਜਿੱਤੇਗਾ ਪੰਜਾਬ'
ਪਿਛਲੇ ਲੰਮੇ ਸਮੇਂ ਤੋਂ ਵੱਟੀ ਚੁੱਪ ਖਤਮ ਕਰਦਿਆਂ ਸਿੱਧੂ ਮੁੜ ਸਰਗਰਮ ਹੋਏ ਅਤੇ ਲੰਘੇ ਸ਼ਨੀਵਾਰ ਯੂ-ਟਿਊਬ 'ਤੇ 'ਜਿੱਤੇਗਾ ਪੰਜਾਬ' ਨਾਂ ਦਾ ਚੈਨਲ ਲਾਂਚ ਕੀਤਾ। ਸਿੱਧੂ ਨੇ ਕਿਹਾ ਕਿ ਉਹ ਪੰਜਾਬੀਆਂ ਨਾਲ ਸਿੱਧੇ ਰੂਪ 'ਚ, ਸਾਦੀ ਅਤੇ ਸਰਲ ਭਾਸ਼ਾ 'ਚ ਆਪਣੇ ਵਿਚਾਰ ਸਾਂਝੇ ਕਰਨ ਲਈ ਇਸ ਯੂ-ਟਿਊਬ ਚੈਨਲ ਸ਼ੁਰੂਆਤ ਕਰ ਰਹੇ ਹਨ। ਚੈਨਲ ਦੀ ਸ਼ੁਰੂਆਤ ਕਰਦਿਆਂ ਸਿੱਧੂ ਨੇ ਕਿਹਾ ਕਿ ਲੋਕ ਉਨ੍ਹਾਂ ਨਾਲ ਸਿੱਧੇ ਤੌਰ 'ਤੇ ਜੁੜ ਸਕਦੇ ਹਨ। ਸਿੱਧੂ ਮੁਤਾਬਕ ਇਸ ਚੈਨਲ 'ਤੇ ਲੋਕ ਸੂਬੇ ਦੀ ਤਰੱਕੀ ਨਾਲ ਜੁੜੇ ਮੁੱਦਿਆਂ, ਗੋਸ਼ਟੀਆਂ, ਮੁਲਾਕਾਤਾਂ ਅਤੇ ਸੰਵਾਦ ਰਾਹੀਂ ਆਪਣੇ ਵਿਚਾਰਾਂ ਦਾ ਉਨ੍ਹਾਂ ਨਾਲ ਅਦਾਨ-ਪ੍ਰਦਾਨ ਕਰ ਸਕਣਗੇ। ਸਿੱਧੂ ਨੇ ਦੱਸਿਆ ਕਿ ਇਹ ਚੈਨਲ ਪੰਜਾਬ ਨੂੰ ਮੁੜ ਉਸਾਰੀ ਤੇ ਪੁਨਰ ਜਾਗ੍ਰਿਤੀ ਵੱਲ ਲਿਜਾਣ ਦੇ ਯਤਨ ਦਾ ਇਕ ਪਲੇਟਫਾਰਮ ਹੋਵੇਗਾ।
ਇਹ ਵੀ ਪੜ੍ਹੋ : ਜਾਖੜ ਨੇ ਸਿਆਸੀ ਅੰਦਾਜ਼ ’ਚ ਕੀਤੀ ਕੈਪਟਨ ਅਮਰਿੰਦਰ ਸਿੰਘ ਦੀ ਸ਼ਲਾਘਾ
ਇਸ ਰਾਹੀਂ ਪੰਜਾਬ ਦੀ ਮੁੜ ਉਸਾਰੀ ਲਈ ਇਕ ਕਲਿਆਣਕਾਰੀ ਸੂਬੇ ਵਜੋਂ ਕਰਨ ਲਈ ਰੋਡ ਮੈਪ ਤਿਆਰ ਕੀਤਾ ਜਾਵੇਗਾ। ਇਹ ਚੈਨਲ ਸ੍ਰੀ ਗੁਰੂ ਨਾਨਕ ਜੇਵ ਦੀ ਵਲੋਂ ਦਰਸਾਏ ਵਿਸ਼ਵ ਭਰਾਤਰੀ, ਪਿਆਰ ਤੇ ਸ਼ਾਂਤੀ ਦੇ ਮਾਰਗ ਤੋਂ ਪ੍ਰੇਰਣਾ ਲੈ ਕੇ ਆਪਣੀ ਗੱਲ ਰੱਖੇਗਾ।
ਇਹ ਵੀ ਪੜ੍ਹੋ : 'ਕੈਪਟਨ' ਦਾ ਪੰਜਾਬ ਦੀ ਕਿਸਾਨੀ ਲਈ ਕੇਂਦਰ 'ਤੇ ਨਿਸ਼ਾਨਾ
ਕੋਰੋਨਾ ਦੇ ਕਹਿਰ ਨਾਲ ਯਾਤਰੀ ਪਰੇਸ਼ਾਨ, ਜਲੰਧਰ ਦੇ ਇਸ ਪਰਿਵਾਰ ਦਾ ਸੁਣੋ ਹਾਲ (ਤਸਵੀਰਾਂ)
NEXT STORY