ਚੰਡੀਗੜ੍ਹ : ਕਾਂਗਰਸ ਹਾਈਕਮਾਨ ਵੱਲੋਂ ਨਵਜੋਤ ਸਿੰਘ ਸਿੱਧੂ ਨੂੰ ਪ੍ਰਦੇਸ਼ ਪ੍ਰਧਾਨ ਬਣਾਉਣ ਦੇ ਐਲਾਨ ਦੇ ਨਾਲ ਹੀ ਚੰਡੀਗੜ੍ਹ ਸਥਿਤ ਪੰਜਾਬ ਕਾਂਗਰਸ ਦੇ ਮੁੱਖ ਦਫ਼ਤਰ ਦੀ ਤਸਵੀਰ ਵੀ ਬਦਲਣ ਲੱਗੀ ਹੈ।
ਇਹ ਵੀ ਪੜ੍ਹੋ : ਸੁਖਪਾਲ ਖਹਿਰਾ ਨੇ 'ਨਵਜੋਤ ਸਿੱਧੂ' ਨੂੰ ਦਿੱਤੀ ਵਧਾਈ, ਨਾਲ ਹੀ ਕਹਿ ਦਿੱਤੀ ਇਹ ਗੱਲ

ਇੱਥੇ ਸਿੱਧੂ ਦੇ ਸਮਰਥਕਾਂ ਨੇ ਉਨ੍ਹਾਂ ਦੇ ਨਵੇਂ ਪੋਸਟਰ ਲਾ ਦਿੱਤੇ ਹਨ। ਇਨ੍ਹਾਂ ਪੋਸਟਰਾਂ 'ਚ ਸਾਬਕਾ ਪੰਜਾਬ ਪ੍ਰਧਾਨ ਸੁਨੀਲ ਜਾਖੜ, ਅੰਬਿਕਾ ਸੋਨੀ, ਹਰੀਸ਼ ਰਾਵਤ, ਕੈਪਟਨ ਅਮਰਿੰਦਰ ਸਿੰਘ, ਸੋਨੀਆ ਗਾਂਧੀ, ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ ਅਤੇ ਰਾਹੁਲ ਗਾਂਧੀ ਦੀ ਤਸਵੀਰ ਵੀ ਸ਼ਾਮਲ ਕੀਤੀ ਗਈ ਹੈ।
ਇਹ ਵੀ ਪੜ੍ਹੋ : 'ਛੱਤਬੀੜ ਚਿੜੀਆਘਰ' ਘੁੰਮਣ ਵਾਲੇ ਸੈਲਾਨੀਆਂ ਲਈ ਚੰਗੀ ਖ਼ਬਰ, ਇਸ ਤਾਰੀਖ਼ ਤੋਂ ਮੁੜ ਖੁੱਲ੍ਹੇਗਾ

ਇਸ ਦੇ ਨਾਲ ਹੀ ਸਿੱਧੂ ਦੇ ਹੱਕ 'ਚ ਲਾਏ ਗਏ ਨਵੇਂ ਪੋਸਟਰ 'ਤੇ ਨਵਾਂ ਨਾਅਰਾ ਦਿੱਤਾ ਗਿਆ ਹੈ, ਹਾਲਾਂਕਿ ਇਸ 'ਚ ਕੁੱਝ ਸ਼ਬਦਾਂ ਦੀ ਗਲਤੀ ਹੈ।
ਇਹ ਵੀ ਪੜ੍ਹੋ : ਪੰਜਾਬ ਪ੍ਰਧਾਨ ਬਣਨ ਮਗਰੋਂ ਕੁਲਜੀਤ ਨਾਗਰਾ ਨੂੰ ਮਿਲਣ ਪੁੱਜੇ 'ਨਵਜੋਤ ਸਿੱਧੂ', ਹੋਇਆ ਭਰਵਾਂ ਸੁਆਗਤ (ਤਸਵੀਰਾਂ)
ਦੱਸਣਯੋਗ ਹੈ ਕਿ ਨਵਜੋਤ ਸਿੰਘ ਸਿੱਧੂ ਨੂੰ ਲੰਬੇ ਸਮੇਂ ਤੋਂ ਪ੍ਰਦੇਸ਼ ਪ੍ਰਧਾਨ ਬਣਾਉਣ ਦੀ ਚਰਚਾ ਚੱਲ ਰਹੀ ਸੀ ਪਰ ਕੈਪਟਨ ਅਮਰਿੰਦਰ ਸਿੰਘ ਕਰਕੇ ਹਾਈਕਮਾਨ ਕੋਈ ਫ਼ੈਸਲਾ ਨਹੀਂ ਲੈ ਪਾ ਰਹੀ ਸੀ ਪਰ ਹੁਣ ਹਾਈਕਮਾਨ ਵੱਲੋਂ ਸਿੱਧੂ ਨੂੰ ਪਾਰਟੀ ਦੇ ਪ੍ਰਦੇਸ਼ ਪ੍ਰਧਾਨ ਦੀ ਕਮਾਂਡ ਸੌਂਪ ਦਿੱਤੀ ਗਈ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮਨਾਇਆ ਗਿਆ ਮੀਰੀ-ਪੀਰੀ ਸਥਾਪਨਾ ਦਿਵਸ
NEXT STORY