ਪਟਿਆਲਾ (ਇੰਦਰਜੀਤ ਬਖਸ਼ੀ): ਨਵਜੋਤ ਸਿੱਧੂ ਵਲੋਂ ਹਾਈਕਮਾਨ ਨੂੰ ਮਿਲਣ ਤੋਂ ਬਾਅਦ ਪੰਜਾਬ ’ਚ ਇਕ ਵਾਰ ਫਿਰ ਸੱਤਾ ’ਚ ਗਰਮਾਹਟ ਆ ਗਈ ਹੈ, ਜਿਸ ਤੋਂ ਬਾਅਦ ਕਿਆਸ ਲਗਾਏ ਜਾ ਰਹੇ ਹਨ ਕਿ ਨਵਜੋਤ ਸਿੰਘ ਸਿੱਧੂ ਨੂੰ ਕਾਂਗਰਸ ਹਾਈਕਮਾਨ ਵਲੋਂ ਵੱਡੀ ਜ਼ਿੰਮੇਦਾਰੀ ਦਿੱਤੀ ਜਾ ਸਕਦੀ ਹੈ। ਇਸ ਸਬੰਧੀ ਜਦੋਂ ਪ੍ਰਨੀਤ ਕੌਰ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਜਵਾਬ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਉਨ੍ਹਾਂ ਦੀ ਮੁਲਾਕਾਤ ਬਾਰੇ ਕੀ ਪਤਾ ਉਹ ਕਿਹੜਾ ਉੱਥੇ ਹਾਜ਼ਰ ਸਨ। ਉਨ੍ਹਾਂ ਨੇ ਕਿਹਾ ਕਿ ਉਹ ਅੱਜ ਬਿਕਰਮ ਕਾਲਜ ਵਿਖੇ ਬੱਚਿਆਂ ਨੂੰ ਡਿਗਰੀ ਵੱਢਣ ਆਏ ਹਨ।
ਦੱਸਣਯੋਗ ਹੈ ਕਿ ਪੰਜਾਬ ਕਾਂਗਰਸ ’ਚ ਅੰਦਰੂਨੀ ਖਿੱਚੋਤਾਣ ਲਗਾਤਾਰ ਵਧਦੀ ਜਾ ਰਹੀ ਹੈ ਤੇ ਇਕ ਵਾਰ ਫਿਰ ਕਾਂਗਰਸ ਪਾਰਟੀ ਤੋਂ ਨਾਰਾਜ਼ ਚੱਲ ਰਹੇ ਨਵਜੋਤ ਸਿੰਘ ਸਿੱਧੂ ਅਤੇ ਕੈਪਟਨ ਅਮਰਿੰਦਰ ਸਿੰਘ ਆਹਮੋ-ਸਾਹਮਣੇ ਹੋ ਗਏ ਹਨ। ਦਰਅਸਲ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਦੀ ਕਾਰਗੁਜ਼ਾਰੀ ਨੂੰ ਲੈ ਕੇ ਕਾਂਗਰਸ ਦੀ ਕੌਮੀ ਪ੍ਰਧਾਨ ਸੋਨੀਆ ਗਾਂਧੀ ਨਾਲ 40 ਮਿੰਟ ਤੱਕ ਮੁਲਾਕਾਤ ਕੀਤੀ।
ਸਕੂਲੀ ਬੱਚਿਆਂ ਦਾ ਸ਼ੋਸ਼ਣ ਕਰਨ ਵਾਲੇ ਅਧਿਆਪਕਾਂ ਖਿਲਾਫ ਪੂਨਮ ਕਾਂਗੜ ਨੇ ਲਿਆ ਸਖਤ ਨੋਟਿਸ
NEXT STORY