ਅੰਮ੍ਰਿਤਸਰ (ਸੁਮਿਤ ਖੰਨਾ) : ਪੁਲਵਾਮਾ ਅੱਤਵਾਦੀ ਹਮਲੇ 'ਤੇ ਦਿੱਤੇ ਬਿਆਨ ਤੋਂ ਬਾਅਦ ਕੈਬਨਿਟ ਮੰਤਰੀ ਨਵਜੋਤ ਸਿੱਧੂ ਲਗਾਤਾਰ ਵਿਰੋਧੀਆਂ ਦੇ ਨਿਸ਼ਾਨੇ 'ਤੇ ਹਨ। ਇਸ ਕੜੀ ਤਹਿਤ ਜਿਥੇ ਭਾਜਪਾ ਵਰਕਰਾਂ ਵਲੋਂ ਲੁਧਿਆਣਾ 'ਚ ਸਿੱਧੂ ਖਿਲਾਫ ਪ੍ਰਦਰਸ਼ਨ ਕਰਕੇ ਉਨ੍ਹਾਂ ਦੇ ਪੋਸਟਰ ਨੂੰ ਕਾਲਖ ਮਲੀ ਗਈ, ਉਥੇ ਹੀ ਹੁਣ ਅੰਮ੍ਰਿਤਸਰ 'ਚ ਭਾਜਪਾ ਯੁਵਾ ਮੋਰਚਾ ਵਲੋਂ ਸਿੱਧੂ ਖਿਲਾਫ ਨਾਅਰੇਬਾਜ਼ੀ ਕਰਦਿਆਂ ਉਨ੍ਹਾਂ ਦੇ ਪੋਸਟਰ ਨੂੰ ਕਾਲਖ ਮਲੀ ਗਈ ਤੇ ਬਾਅਦ ਪੋਸਟਰ ਨੂੰ ਅੱਗ ਲਗਾ ਦਿੱਤੀ ਗਈ। ਇਸ ਮੌਕੇ ਭਾਜਪਾ ਯੁਵਾ ਮੋਰਚਾ ਦੇ ਵਰਕਰਾਂ ਨੇ ਸਿੱਧੂ ਨੂੰ ਝਾਂਜਰਾ ਪਾ ਕੇ ਪਾਕਿਸਤਾਨ ਰਵਾਨਾ ਹੋ ਜਾਣ ਦੀ ਸਲਾਹ ਵੀ ਦਿੱਤੀ ਅਤੇ ਸਿੱਧੂ ਨੂੰ ਇਮਰਾਨ ਖਾਨ ਦਾ ਏਜੰਟ ਕਰਾਰ ਦਿੱਤਾ।
ਇਸ ਦੌਰਾਨ ਭਾਜਪਾ ਵਰਕਰਾਂ ਨੇ ਕਿਹਾ ਕਿ ਜਿਸ ਤਰ੍ਹਾਂ ਸੋਨੀ ਟੀ. ਵੀ. ਵਲੋਂ ਸਿੱਧੂ ਖਿਲਾਫ ਕਾਰਵਾਈ ਕਰਕੇ ਉਨ੍ਹਾਂਨੂੰ ਕਪਿਲ ਸ਼ਰਮਾ ਸ਼ੋਅ 'ਚੋਂ ਬਾਹਰ ਕੀਤਾ ਗਿਆ ਹੈ, ਇਸੇ ਤਰ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਸਿੱਧੂ ਨੂੰ ਕੈਬਨਿਟ 'ਚੋਂ ਬਰਖਾਸਤ ਕਰਨ।
ਲੁਧਿਆਣਾ ਗੈਂਗਰੇਪ :ਤਿੰਨ ਮੁਲਜ਼ਮਾਂ ਦੇ ਡੀ. ਐੱਨ. ਏ. ਟੈਸਟ ਲਈ ਦਾਖਲ ਕੀਤੀ ਅਰਜ਼ੀ
NEXT STORY