ਚੰਡੀਗੜ੍ਹ (ਵੈੱਬ ਡੈਸਕ): ਪੰਜਾਬ ਵਿਧਾਨ ਸਭਾ ਚੋਣਾਂ ਨੂੰ ਭਾਵੇਂ ਇਕ ਸਾਲ ਤੋਂ ਵੱਧ ਸਮਾਂ ਬਾਕੀ ਹੈ, ਪਰ ਇਸ 'ਤੇ ਸਿਆਸਤ ਭਖਣੀ ਹੁਣ ਤੋਂ ਹੀ ਸ਼ੁਰੂ ਹੋ ਚੁੱਕੀ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਤੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਦੇ ਬਿਆਨ ਨੇ ਇਕ ਵਾਰ ਫ਼ਿਰ ਸਿਆਸਤ 'ਚ ਹਲਚਲ ਮਚਾ ਕੇ ਰੱਖ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਿੱਧੂ ਸਿਆਸਤ ਵਿਚ ਤਾਂ ਹੀ ਵਾਪਸ ਆਉਣਗੇ, ਜਦੋਂ ਉਨ੍ਹਾਂ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨਿਆ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਇਹ ਤਕ ਆਖ਼ ਦਿੱਤਾ ਕਿ ਕੋਈ ਵੀ ਪਾਰਟੀ ਉਨ੍ਹਾਂ ਨੂੰ ਪੰਜਾਬ ਨੂੰ ਸੁਧਾਰਨ ਦੀ ਤਾਕਤ ਦੇਵੇ ਤਾਂ ਉਹ ਪੰਜਾਬ ਨੂੰ Golden State ਬਣਾ ਦੇਣਗੇ।
ਹਾਲਾਂਕਿ ਨਵਜੋਤ ਕੌਰ ਸਿੱਧੂ ਨੇ ਨਾਲ ਹੀ ਇਹ ਵੀ ਸਪਸ਼ਟ ਕਰ ਦਿੱਤਾ ਕਿ ਨਵਜੋਤ ਸਿੰਘ ਸਿੱਧੂ ਨੂੰ ਕਾਂਗਰਸ ਪਾਰਟੀ ਅਤੇ ਪ੍ਰਿਅੰਕਾ ਗਾਂਧੀ ਨਾਲ ਬਹੁਤ ਲਗਾਅ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵਿਚ ਪਹਿਲਾਂ ਹੀ ਮੁੱਖ ਮੰਤਰੀ ਦੇ 5-5 ਦਾਅਵੇਦਾਰ ਹਨ ਤੇ ਇਹੀ ਲੋਕ ਕਾਂਗਰਸ ਨੂੰ ਹਰਾਉਣ ਵਿਚ ਲੱਗੇ ਹੋਏ ਹਨ। ਉਨ੍ਹਾਂ ਨੂੰ ਨਹੀਂ ਲੱਗਦਾ ਕਿ ਇਹ ਸਾਰੇ ਨਵਜੋਤ ਸਿੱਧੂ ਨੂੰ ਅੱਗੇ ਆਉਣ ਦੇਣਗੇ। ਉਨ੍ਹਾਂ ਕਿਹਾ ਕਿ ਸਾਡੇ ਕੋਲ ਕਿਸੇ ਵੀ ਪਾਰਟੀ ਨੂੰ ਦੇਣ ਲਈ ਪੈਸੇ ਤਾਂ ਨਹੀਂ ਹਨ, ਪਰ ਅਸੀਂ ਨਤੀਜੇ ਦੇ ਸਕਦੇ ਹਾਂ। ਉਨ੍ਹਾਂ ਕਿਹਾ ਕਿ ਜੇ ਕਾਂਗਰਸ ਉਨ੍ਹਾਂ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨ ਦੇਵੇ ਤਾਂ ਉਹ ਸਿਆਸਤ ਵਿਚ ਆ ਜਾਣਗੇ, ਨਹੀਂ ਤਾਂ ਉਹ ਚੰਗਾ ਪੈਸਾ ਕਮਾ ਰਹੇ ਹਨ ਤੇ ਖ਼ੁਸ਼ ਹਨ।
ਵੱਡੀ ਖ਼ਬਰ: ਗੋਲਡੀ ਬਰਾੜ ਦੀ ਲਾਰੈਂਸ ਬਿਸ਼ਨੋਈ ਨੂੰ ਸਿੱਧੀ ਧਮਕੀ!
NEXT STORY