ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਸੀਨੀਅਰ ਆਗੂ ਨਵਜੋਤ ਸਿੰਘ ਸਿੱਧੂ ਨੇ ਪਤਨੀ ਡਾ. ਨਵਜੋਤ ਕੌਰ ਦੇ ਚੋਣ ਲੜਨ ਦੀਆਂ ਕਿਆਸਰਾਈਆਂ 'ਤੇ ਬ੍ਰੇਕ ਲਾ ਦਿੱਤੀ ਹੈ। ਨਵਜੋਤ ਕੌਰ ਦੇ ਲੋਕ ਸਭਾ ਚੋਣ ਲੜਨ ਦੀਆਂ ਚੱਲ ਰਹੀਆਂ ਅਟਕਲਾਂ ਦਰਮਿਆਨ ਨਵਜੋਤ ਸਿੰਘ ਸਿੱਧੂ ਨੇ ਟਵੀਟ 'ਤੇ ਇਕ ਪੋਸਟ ਸਾਂਝੀ ਕੀਤੀ ਹੈ। ਇਸ 'ਚ ਉਨ੍ਹਾਂ ਨੇ ਲਿਖਿਆ ਹੈ ਕਿ ਅੱਜ ਯਮੁਨਾਨਗਰ ਵਿਖੇ ਡਾ. ਰੁਪਿੰਦਰ ਨਾਲ ਮੁਲਾਕਾਤ ਕੀਤੀ।
ਇਹ ਵੀ ਪੜ੍ਹੋ : Reverse Migration 'ਤੇ CM ਮਾਨ ਦਾ ਵਿਰੋਧੀਆਂ ਨੂੰ ਠੋਕਵਾਂ ਜਵਾਬ, ਜਾਣੋ ਕੀ ਬੋਲੇ (ਵੀਡੀਓ)
ਪਤਨੀ ਦਾ ਅਜੇ ਵੀ ਕੈਂਸਰ ਦਾ ਇਲਾਜ ਚੱਲ ਰਿਹਾ ਹੈ, ਜੋ ਕਿ ਕੁੱਝ ਮਹੀਨਿਆਂ ਤੱਕ ਜਾਰੀ ਰਹੇਗਾ। ਅਜਿਹੇ ਹਾਲਾਤ 'ਚ ਸਿਰਫ ਉਸ ਦੀ ਸਿਹਤ ਅਤੇ ਤੰਦਰੁਸਤੀ 'ਤੇ ਧਿਆਨ ਦਿੱਤਾ ਜਾਵੇਗਾ। ਉਸ ਬਾਰੇ ਕਿਸੇ ਵੀ ਤਰ੍ਹਾਂ ਦੀਆਂ ਅਟਕਲਾਂ 'ਤੇ ਰੋਕ ਲੱਗਣੀ ਚਾਹੀਦਾ ਹੈ।
ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਨੂੰ ਅਜੇ ਨਹੀਂ ਮਿਲੇਗੀ ਰਾਹਤ, ਕੜਾਕੇ ਦੀ ਠੰਡ ਦਰਮਿਆਨ ਜਾਰੀ ਹੋਈ ਨਵੀਂ Update
ਦੱਸਣਯੋਗ ਹੈ ਕਿ ਲੰਬੇ ਸਮੇਂ ਤੋਂ ਡਾ. ਨਵਜੋਤ ਕੌਰ ਦੇ ਚੋਣ ਮੈਦਾਨ 'ਚ ਉਤਰਨ ਦੀਆਂ ਕਿਆਸਰਾਈਆਂ ਲਾਈਆਂ ਜਾ ਰਹੀਆਂ ਸਨ। ਇਸ ਦੌਰਾਨ ਇਕ ਧਾਰਮਿਕ ਸਮਾਰੋਹ ਦੌਰਾਨ ਡਾ. ਨਵਜੋਤ ਕੌਰ ਨੇ ਕਿਹਾ ਸੀ ਕਿ ਜੇਕਰ ਉਨ੍ਹਾਂ ਨੂੰ ਲੋਕਾਂ ਦਾ ਭਰੋਸਾ ਅਤੇ ਪਿਆਰ ਮਿਲੇ ਤਾਂ ਉਹ ਯਕੀਨੀ ਤੌਰ 'ਤੇ ਚੋਣ ਲੜ ਸਕਦੇ ਹਨ ਪਰ ਹੁਣ ਨਵਜੋਤ ਸਿੰਘ ਸਿੱਧੂ ਨੇ ਇਨ੍ਹਾਂ ਸਾਰੀਆਂ ਕਿਆਸਰਾਈਆਂ 'ਤੇ ਵਿਰਾਮ ਲਾ ਦਿੱਤਾ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮੁੱਖ ਮੰਤਰੀ ਮਾਨ ਨੇ ਅਗਨੀਵੀਰ ਜਵਾਨ ਅਜੈ ਸਿੰਘ ਦੀ ਸ਼ਹਾਦਤ 'ਤੇ ਕੀਤਾ ਦੁੱਖ ਪ੍ਰਗਟਾਵਾ
NEXT STORY