ਚੰਡੀਗੜ੍ਹ (ਪੁਨੀਤ) : ਕੇਂਦਰੀ ਰਾਜ ਮੰਤਰੀ ਹਰਦੀਪ ਸਿੰਘ ਪੁਰੀ ਸ਼ਨੀਵਾਰ ਨੂੰ ਚੰਡੀਗੜ੍ਹ ਪੁੱਜੇ, ਜਿੱਥੇ ਮੋਹਾਲੀ ਏਅਰਪੋਰਟ 'ਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਉਨ੍ਹਾਂ ਦਾ ਸੁਆਗਤ ਕੀਤਾ। ਇਸ ਦੌਰਾਨ ਕੇਂਦਰੀ ਮੰਤਰੀ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਅਤੇ ਸਲਾਹਕਾਰ ਪਰਿਮਲ ਰਾਏ ਦੇ ਨਾਲ-ਨਾਲ ਹੋਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ 'ਚ ਹਰਿਆਣਾ, ਪੰਜਾਬ ਅਤੇ ਚੰਡੀਗੜ੍ਹ ਦੇ ਹਾਊਸਿੰਗ ਮਾਮਲਿਆਂ ਬਾਰੇ ਸਮੀਖਿਆ ਕੀਤੀ ਗਈ। ਅਤੇ ਨਾਲ ਹੀ ਸਵੱਛ ਭਾਰਤ ਦੇ ਨਾਲ-ਨਾਲ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ 'ਚ ਅੰਮ੍ਰਿਤ, ਪ੍ਰਧਾਨ ਮੰਤਰੀ ਆਵਾਸ ਯੋਜਨਾ, ਸਮਾਰਟ ਸਿਟੀ ਮਿਸ਼ਨ, ਹੈਰੀਟੇਜ ਸਿਟੀ ਵਰਗੇ ਮੁੱਦਿਆਂ 'ਤੇ ਚਰਚਾ ਕੀਤੀ ਗਈ। ਮੀਟਿੰਗ ਤੋਂ ਬਾਅਦ ਕੇਂਦਰੀ ਮੰਤਰੀ ਨੇ ਪ੍ਰੈੱਸ ਕਾਨਫਰੰਸ ਕੀਤੀ, ਜਿੱਥੇ ਉਨ੍ਹਾਂ ਦੇ ਨਾਲ ਹਰਿਆਣਾ ਦੇ ਕੈਬਨਿਟ ਮੰਤਰੀ ਕਵਿਤਾ ਜੈਨ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਮੌਜੂਦ ਰਹੇ। ਹਰਦੀਪ ਸਿੰਘ ਪੁਰੀ ਨੇ ਮੀਟਿੰਗ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਮੀਟਿੰਗ 'ਚ 'ਅੰਮ੍ਰਿਤ ਯੋਜਨਾ' ਤਹਿਤ ਪੰਜਾਬ 'ਚ 4.6 ਲੱਖ ਪਾਣੀ ਦੇ ਨਵੇਂ ਕੁਨੈਕਸ਼ਨ ਦੇਣ ਦਾ ਮਿਸ਼ਨ ਹੈ, ਸਵੱਛ ਭਾਰਤ ਤਹਿਤ ਪੰਜਾਬ 'ਚ 61 ਫੀਸਦੀ ਆਡੀਓ ਆਈ ਹੈ। ਪੰਜਾਬ 'ਚ ਸਮਾਰਟ ਸਿਟੀ ਮੁਹਿੰਮ ਤਹਿਤ ਅੰਮ੍ਰਿਤਸਰ, ਜਲੰਧਰ ਅਤੇ ਲੁਧਿਆਣਾ ਨੂੰ ਸਮਾਰਟ ਸਿਟੀ ਪ੍ਰਾਜੈਕਟ ਲਈ ਚੁਣਿਆ ਗਿਆ ਹੈ।
ਰਾਣਾ ਸੋਢੀ ਦੇ ਪ੍ਰਚਾਰ ਦੀ ਬਦੌਲਤ ਅਲਵਰ 'ਚ ਕਾਂਗਰਸ ਜਿੱਤੀ
NEXT STORY