ਪਟਿਆਲਾ (ਮਨਦੀਪ ਜੋਸਨ) : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਤੇ ਕੌਮੀ ਨੇਤਾ ਨਵਜੋਤ ਸਿੰਘ ਸਿੱਧੂ 26 ਜਨਵਰੀ ਨੂੰ 12.15 ਵਜੇ ਪਟਿਆਲਾ ਜੇਲ੍ਹ ’ਚੋਂ ਰਿਹਾਅ ਹੋ ਰਹੇ ਹਨ। ਨਵਜੋਤ ਸਿੰਘ ਸਿੱਧੂ ਦੇ ਖ਼ਾਸਮ-ਖ਼ਾਸ ਅਤੇ ਸਿਟੀ ਕਾਂਗਰਸ ਪਟਿਆਲਾ ਦੇ ਸਾਬਕਾ ਪ੍ਰਧਾਨ ਨਰਿੰਦਰ ਲਾਲੀ ਨੇ ਗੱਲਬਾਤ ਕਰਦਿਆਂ ਇਹ ਦਾਅਵਾ ਕੀਤਾ। ਉਨ੍ਹਾਂ ਆਖਿਆ ਕਿ ਨਵਜੋਤ ਸਿੱਧੂ ਦੇ ਸਵਾਗਤ ਲਈ ਕਾਂਗਰਸ ਨੇ ਵੀ ਤਿਆਰੀਆਂ ਆਰੰਭ ਕਰ ਦਿੱਤੀਆਂ ਹਨ। ਨਰਿੰਦਰ ਲਾਲੀ ਨੇ ਸਿੱਧੂ ਦੇ ਸਵਾਗਤ ਦੀਆਂ ਤਿਆਰੀਆਂ ਦੀ ਕਮਾਂਡ ਸੰਭਾਲੀ ਹੋਈ ਹੈ। ਲਾਲੀ ਦੇ ਗ੍ਰਹਿ ਵਿਖੇ ਹੀ ਸੀਨੀਅਰ ਕਾਂਗਰਸੀ ਨੇਤਾਵਾਂ ਦੀ ਮੀਟਿੰਗ ਹੋਈ ਹੈ।
ਇਹ ਵੀ ਪੜ੍ਹੋ : ਲਿਵ-ਇਨ 'ਚ ਰਹਿੰਦੇ ਕਰਵਾਇਆ ਪ੍ਰੇਮਿਕਾ ਦਾ ਗਰਭਪਾਤ, ਰਿਸ਼ਤਾ ਜਨਤਕ ਹੋਇਆ ਤਾਂ ਵਿਆਹ ਤੋਂ ਮੁੱਕਰਿਆ
ਇਸ ਦੌਰਾਨ ਦੱਸਿਆ ਗਿਆ ਕਿ ਨਵਜੋਤ ਸਿੰਘ ਸਿੱਧੂ ਰਿਹਾਅ ਹੋਣ ਤੋਂ ਬਾਅਦ ਗੁਰਦੁਆਰਾ ਸ੍ਰੀ ਦੁੱਖ ਨਿਵਾਰਣ ਸਾਹਿਬ ਮੱਥਾ ਟੇਕਣਗੇ। ਖੰਡਾ ਚੌਂਕ ਰਾਹੀਂ ਹੁੰਦੇ ਹੋਏ ਵਾਇਆ ਲੀਲਾ ਭਵਨ ਬਾਰਾਂਦਰੀ ਨੇੜੇ ਸਥਿਤ ਆਪਣੀ ਰਿਹਾਇਸ਼ ’ਤੇ ਪੁੱਜਣਗੇ। ਨਰਿੰਦਰ ਲਾਲੀ ਨੇ ਗੱਲਬਾਤ ਕਰਦਿਆਂ ਆਖਿਆ ਕਿ ਨਵਜੋਤ ਸਿੱਧੂ ਦਾ ਥਾਂ-ਥਾਂ ’ਤੇ ਫੁੱਲਾਂ ਦੀ ਬਰਸਾਤ ਕਰ ਕੇ ਸਵਾਗਤ ਕੀਤਾ ਜਾਵੇਗਾ। ਇਸ ਸਬੰਧੀ ਕਾਂਗਰਸੀ ਨੇਤਾ ਪੱਬਾਂ-ਭਾਰ ਹੋਏ ਪਏ ਹਨ। 26 ਜਨਵਰੀ ਨੂੰ 11 ਵਜੇ ਲੀਲਾ ਭਵਨ ਚੌਂਕ ਵਿਖੇ ਇਕ ਵੱਡਾ ਇਕੱਠ ਕੀਤਾ ਜਾ ਰਿਹਾ ਹੈ। ਇਕ ਵੱਡੇ ਜਲੂਸ ਦੀ ਸ਼ਕਲ ’ਚ ਨਵਜੋਤ ਸਿੰਘ ਸਿੱਧੂ ਨੂੰ ਉਨ੍ਹਾਂ ਦੀ ਰਿਹਾਇਸ਼ ’ਤੇ ਲਿਜਾਇਆ ਜਾਵੇਗਾ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਚੰਡੀਗੜ੍ਹ ਸਮੇਤ ਪੰਜਾਬ ਦੀਆਂ ਅਦਾਲਤਾਂ ਅੱਤਵਾਦੀਆਂ ਦੇ ਨਿਸ਼ਾਨੇ 'ਤੇ, ਸੁਰੱਖਿਆ ਕੀਤੀ ਗਈ ਸਖ਼ਤ
ਆਪਣੀ ਰਿਹਾਇਸ਼ ’ਤੇ ਆਉਂਦੇ ਹੀ ਸਿੱਧੂ ਕਰਨਗੇ ਪ੍ਰੈੱਸ ਕਾਨਫਰੰਸ
ਨਵਜੋਤ ਸਿੰਘ ਸਿੱਧੂ ਦੁਪਹਿਰ ਸਮੇਂ ਆਪਣੀ ਰਿਹਾਇਸ਼ ’ਤੇ ਬਕਾਇਦਾ ਪ੍ਰੈੱਸ ਕਾਨਫਰੰਸ ਵੀ ਕਰਨਗੇ। ਇਸ ਸਬੰਧੀ ਵੀ ਤਿਆਰੀਆਂ ਆਰੰਭ ਕਰ ਲਈਆਂ ਗਈਆਂ ਹਨ। ਨਵਜੋਤ ਸਿੱਧੂ ਬਕਾਇਦਾ ਤੌਰ ’ਤੇ ਪੰਜਾਬ ਲਈ ਉਹ ਕੀ ਕਰਨਗੇ, ਕਿਸ ਤਰ੍ਹਾਂ ਦੀ ਪਲਾਨਿੰਗ ਨਾਲ ਮੁੜ ਪੰਜਾਬ ਦੀ ਰਾਜਸੀ ਪੀੜ ’ਚ ਉਤਰਨਗੇ, ਇਹ ਸਭ ਉਹ ਲੋਕਾਂ ਨਾਲ ਸਾਂਝਾ ਕਰਨਗੇ।
ਗਣਤੰਤਰ ਦਿਹਾੜੇ ’ਤੇ 52 ਦੇ ਕਰੀਬ ਕੈਦੀ ਹੋ ਸਕਦੇ ਹਨ ਰਿਹਾਅ
ਗਣਤੰਤਰ ਦਿਹਾੜੇ ’ਤੇ ਪੰਜਾਬ ਸਰਕਾਰ ਨੇ ਲਗਭਗ 52 ਕੈਦੀਆਂ ਦੀ ਸੂਚੀ ਤਿਆਰ ਕੀਤੀ ਹੈ, ਜਿਨ੍ਹਾਂ ਨੂੰ ਉਨ੍ਹਾਂ ਦੇ ਚੰਗੇ ਆਚਰਣ ਸਦਕਾ ਰਿਹਾਅ ਕੀਤਾ ਜਾ ਰਿਹਾ ਹੈ। ਨਵਜੋਤ ਸਿੰਘ ਸਿੱਧੂ ਦਾ ਨਾਂ ਵੀ ਇਸ ਸੂਚੀ ’ਚ ਸ਼ਾਮਲ ਹੈ। ਸਿੱਧੂ ਜਿਸ ਦਿਨ ਤੋਂ ਜੇਲ੍ਹ ਅੰਦਰ ਗਏ ਹਨ, ਉਨ੍ਹਾਂ ਨੇ ਕੋਈ ਵੀ ਛੁੱਟੀ ਵੀ ਨਹੀਂ ਲਈ। ਇਸ ਲਈ ਸਰਕਾਰ ਉਨ੍ਹਾਂ ਨੂੰ ਰਿਹਾਅ ਕਰਨ ਲਈ ਤਿਆਰ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਕੇਂਦਰੀ ਮੰਤਰੀ ਪਿਊਸ਼ ਗੋਇਲ ਨੇ ਸਾਈਕਲ ਉਦਯੋਗ ਨੂੰ ਰਿਫਲੈਕਟਰ ਮਾਮਲੇ ’ਚ 30 ਜੂਨ ਤੱਕ ਦਿੱਤੀ ਛੋਟ
NEXT STORY