ਪਟਿਆਲਾ (ਵੈੱਬ ਡੈਸਕ/ਬਲਜਿੰਦਰ) : ਕਾਂਗਰਸੀ ਲੀਡਰ ਨਵਜੋਤ ਸਿੰਘ ਸਿੱਧੂ ਦੇ ਘਰ ਖੁਸ਼ੀਆਂ ਨਾਲ ਭਰ ਗਿਆ ਹੈ। ਦੱਸ ਦੇਈਏ ਨਵਜੋਤ ਸਿੰਘ ਸਿੱਧੂ ਦੇ ਮੁੰਡੇ ਕਰਨ ਸਿੱਧੂ ਤੇ ਇਨਾਇਤ ਕੌਰ ਰੰਧਾਵਾ ਵਿਆਹ ਦੇ ਬੰਧਨ 'ਚ ਬੱਝ ਗਏ ਹਨ। ਵਿਆਹ ਦੀ ਪਹਿਲੀ ਤਸਵੀਰ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਵੀਡੀਓ 'ਚ ਦੇਖ ਸਕਦੇ ਹੋ ਸਾਰੇ ਬਹੁਤ ਖੁਸ਼ ਹਨ ਅਤੇ ਨਵਜੋਤ ਸਿੱਧੂ ਭੰਗੜਾ ਪਾਉਂਦੇ ਹੋਏ ਨਜ਼ਰ ਆ ਰਹੇ ਹਨ।
ਇਹ ਵੀ ਪੜ੍ਹੋ- ਪਤੀ ਦੇ ਨਾਜਾਇਜ਼ ਸਬੰਧਾਂ ਕਾਰਨ ਉੱਜੜਿਆ ਪਰਿਵਾਰ, ਪਤਨੀ ਨੇ ਲਾਈਵ ਹੋ ਕੇ ਗਲ ਲਾਈ ਮੌਤ


ਵਿਆਹ ਦੌਰਾਨ ਕੋਈ ਸਿਆਸੀ ਆਗੂਆਂ ਨੇ ਵੀ ਸ਼ਮੂਲੀਅਤ ਕੀਤੀ ਹੈ। ਇਸ ਦੌਰਾਨ ਤਸਵੀਰ 'ਚ ਗੁਰਮੀਤ ਸਿੰਘ ਔਜਲਾ ਅਤੇ ਸਾਬਕਾ MLA ਗੁਲਜ਼ਾਰ ਇੰਦਰਚਾਹਲ ਵੀ ਨਜ਼ਰ ਆਏ। ਇਹ ਤਸਵੀਰ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਹੀ ਹੈ।

ਇਹ ਵੀ ਪੜ੍ਹੋ- ਰਾਜੋਆਣਾ ਨੇ ਸ਼੍ਰੋਮਣੀ ਕਮੇਟੀ ਦੀ ਅਪੀਲ ਨੂੰ ਕੀਤਾ ਨਜ਼ਰਅੰਦਾਜ਼, ਜੇਲ੍ਹ 'ਚ ਸ਼ੁਰੂ ਕੀਤੀ ਭੁੱਖ ਹੜਤਾਲ
ਕੌਣ ਹੈ ਇਨਾਇਤ ਕੌਰ ਰੰਧਾਵਾ
ਇਨਾਇਤ ਕੌਰ ਰੰਧਾਵਾ ਪਟਿਆਲਾ ਦੀ ਰਹਿਣ ਵਾਲੀ ਹੈ । ਕਰਨ ਸਿੱਧੂ ਅਤੇ ਇਨਾਇਤ ਦੀ ਪਹਿਲਾਂ ਰਿਸ਼ੀਕੇਸ਼ 'ਚ ਮੰਗਣੀ ਹੋਈ ਸੀ। ਇਸ ਦੀ ਜਾਣਕਾਰੀ 26 ਜੂਨ ਨੂੰ ਸਾਂਝੀ ਕੀਤੀ ਗਈ ਸੀ। ਹੁਣ ਦੋਵੇਂ ਵਿਆਹ ਦੇ ਬੰਧਨ 'ਚ ਬੱਝ ਗਏ ਹਨ। ਇਨਾਇਤ ਕੌਰ ਨੇ ਪਿਤਾ ਮਨਿੰਦਰ ਰੰਧਵਾ ਜੋ ਸਾਬਕਾ ਫੌਜੀ ਰਹੇ, ਇਸ ਸਮੇਂ ਉਹ ਪੰਜਾਬ ਰੱਖਿਆ ਸੇਵਾ ਭਲਾਈ ਵਿਭਾਗ 'ਚ ਡਿਪਟੀ ਡਾਇਰੈਕਟਰ ਵਜੋਂ ਤਾਇਨਾਤ ਹਨ।


ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਚੰਡੀਗੜ੍ਹ ਤੋਂ ਹਿਮਾਚਲ ਜਾਣਾ ਹੋਇਆ ਸੌਖਾ, ਲੋਕਾਂ ਨੂੰ ਮਿਲੇਗੀ ਵੱਡੀ ਰਾਹਤ
NEXT STORY