ਰੋਡ ਰੇਜ ਮਾਮਲੇ ਵਿਚ ਸੁਪਰੀਮ ਕੋਰਟ ਵਲੋਂ ਇਕ ਸਾਲ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੇ ਪਟਿਆਲਾ ਦੀ ਸੈਸ਼ਨ ਕੋਰਟ ਵਿਚ ਆਤਮ ਸਮਰਪਣ ਕਰ ਦਿੱਤਾ ਹੈ। ਸਰੰਡਰ ਕਰਨ ਤੋਂ ਪਹਿਲਾਂ ਸਿੱਧੂ ਨੇ ਸੁਪਰੀਮ ਕੋਰਟ ਦਾ ਰੁਖ ਕੀਤਾ ਸੀ ਪਰ ਉਨ੍ਹਾਂ ਨੂੰ ਅਦਾਲਤ ਵਲੋਂ ਕੋਈ ਰਾਹਤ ਨਹੀਂ ਮਿਲੀ, ਜਿਸ ਤੋਂ ਬਾਅਦ ਨੇ ਅਦਾਲਤ ਵਿਚ ਆਤਮ ਸਮਰਪਣ ਕਰ ਦਿੱਤਾ। ਉਹ ਕੱਪੜਿਆਂ ਨਾਲ ਭਰਿਆ ਬੈਗ ਨਾਲ ਲੈ ਕੇ ਆਏ ਸਨ। ਇਸ ਤੋਂ ਬਾਅਦ ਉਨ੍ਹਾਂ ਦਾ ਮਾਤਾ ਕੋਸ਼ਲਯਾ ਹਸਪਤਾਲ ਵਿਚ ਉਨ੍ਹਾਂ ਦਾ ਮੈਡੀਕਲ ਕਰਵਾਇਆ ਗਿਆ। ਜਿਸ ਤੋਂ ਬਾਅਦ ਉਨ੍ਹਾਂ ਨੂੰ ਪਟਿਆਲਾ ਜੇਲ ਵਿਚ ਭੇਜਿਆ ਜਾਵੇਗਾ।
ਇਹ ਵੀ ਪੜ੍ਹੋ : ਸਜ਼ਾ ਦੇ ਐਲਾਨ ਤੋਂ ਬਾਅਦ ਨਵਜੋਤ ਸਿੱਧੂ ਨੂੰ ਸੁਪਰੀਮ ਕੋਰਟ ਦਾ ਇਕ ਹੋਰ ਵੱਡਾ ਝਟਕਾ
ਕੀ ਹੈ ਪੂਰਾ ਮਾਮਲਾ
ਸੁਪਰੀਮ ਕੋਰਟ ਨੇ 1988 ਦੇ ਰੋਡ ਰੇਜ’ ਮਾਮਲੇ ’ਚ ਕਾਂਗਰਸ ਨੇਤਾ ਨਵਜੋਤ ਸਿੰਘ ਸਿੱਧੂ ਨੂੰ ਇਕ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਲਗਭਗ 34 ਸਾਲ ਪਹਿਲਾਂ ਸੜਕ ’ਤੇ ਹੋਈ ਹੱਥੋਪਾਈ ਦੀ ਇਸ ਘਟਨਾ ’ਚ 65 ਸਾਲਾ ਇਕ ਵਿਅਕਤੀ ਦੀ ਮੌਤ ਹੋ ਗਈ ਸੀ। ਉਸ ਸਮੇਂ ਸਿੱਧੂ ਦੀ ਉਮਰ ਲਗਭਗ 25 ਸਾਲ ਸੀ। ਚੋਟੀ ਦੀ ਅਦਾਲਤ ਨੇ ਸਿੱਧੂ ਨੂੰ ਪਹਿਲਾਂ ਇਸ ਮਾਮਲੇ ਵਿਚ ਸਿਰਫ 1,000 ਰੁਪਏ ਦਾ ਜੁਰਮਾਨਾ ਲਗਾ ਕੇ ਛੱਡ ਦਿੱਤਾ ਸੀ। ਇਸ ਦੇ ਖ਼ਿਲਾਫ ਪੀੜਤ ਪਰਿਵਾਰ ਨੇ ਮੁੜ-ਵਿਚਾਰ ਪਟੀਸ਼ਨ ਦਰਜ ਕੀਤੀ ਸੀ, ਜਿਸ ਨੂੰ ਚੋਟੀ ਦੀ ਅਦਾਲਤ ਨੇ ਸਵੀਕਾਰ ਕਰ ਲਿਆ ਅਤੇ ਅੱਜ ਸਿੱਧੂ ਨੂੰ ਇਕ ਸਾਲ ਦੀ ਸਖ਼ਤ ਕੈਦ ਦੀ ਸਜ਼ਾ ਸੁਣਾਈ। ਜਦੋਂ ਫੈਸਲਾ ਆਇਆ ਤਾਂ ਸਿੱਧੂ ਉਸ ਸਮੇਂ ਮਹਿੰਗਾਈ ਖ਼ਿਲਾਫ ਪ੍ਰਦਰਸ਼ਨ ਕਰਨ ਲਈ ਪਟਿਆਲਾ ’ਚ ਸਨ ਅਤੇ ਉਨ੍ਹਾਂ ਨੇ ਜ਼ਰੂਰੀ ਵਸਤਾਂ ਦੇ ਮੁੱਲ ਵਧਣ ਦੇ ਪ੍ਰਤੀਕਾਤਮਕ ਵਿਰੋਧ ਦੇ ਰੂਪ ’ਚ ਹਾਥੀ ਦੀ ਸਵਾਰੀ ਕੀਤੀ। ਕਾਂਗਰਸ ਨੇਤਾ ਨੇ ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਟਵੀਟ ਕੀਤਾ, ‘‘ਕਾਨੂੰਨ ਦਾ ਸਨਮਾਨ ਕਰਾਂਗਾ।’’
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਆਸਟ੍ਰੇਲੀਆ ਭੇਜਣ ਦਾ ਝਾਂਸਾ ਦੇ ਕੇ 4 ਲੱਖ ਦੀ ਠੱਗੀ, ਮਾਮਲਾ ਦਰਜ
NEXT STORY