ਡੇਰਾ ਬਾਬਾ ਨਾਨਕ/ਗੁਰਦਾਸਪੁਰ (ਵਾਰਤਾ/ਵਤਨ) : ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਅਗਵਾਈ ਵਿਚ ਕੈਬਨਿਟ ਮੰਤਰੀ ਅਤੇ ਵਿਧਾਇਕ ਰਸਮੀ ਕਾਰਵਾਈਆਂ ਪੂਰੀ ਕਰਕੇ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਲਈ ਗਏ। ਇਸ ਦੌਰਾਨ ਪ੍ਰਧਾਨ ਮੰਤਰੀ ਇਮਰਾਨ ਖਾਨ ਵੱਲੋਂ ਉਨ੍ਹਾਂ ਦੇ ਇਕ ਪ੍ਰਤੀਨਿਧੀ ਨੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਦੌਰਾਨ ਸਿੱਧੂ ਨੇ ਇਮਰਾਨ ਖਾਨ ਨੂੰ ਵੱਡਾ ਭਰਾ ਦੱਸਿਆ ਅਤੇ ਕਿਹਾ ਕਿ ਉਨ੍ਹਾਂ ਨੂੰ ਇੱਥੇ ਆ ਕੇ ਹਮੇਸ਼ਾ ਹੀ ਬਹੁਤ ਪਿਆਰ ਮਿਲਦਾ ਹੈ।
ਇਹ ਵੀ ਪੜ੍ਹੋ : ਪਾਕਿ ’ਚ ਵੀ ਖੇਤੀਬਾੜੀ ਕਾਨੂੰਨ ਰੱਦ ਹੋਣ ਦੀ ਖੁਸ਼ੀ, ਚੜ੍ਹਦੇ-ਲਹਿੰਦੇ ਪੰਜਾਬ ਦੀ ਜਨਤਾ ਬੋਲੀ- ਅਰਦਾਸ ਹੋਈ ਕਬੂਲ
ਉਨ੍ਹਾਂ ਨੇ ਲਾਂਘਾ ਪਾਰ ਕਰਨ ਤੋਂ ਪਹਿਲਾਂ ਮੀਡੀਆ ਨਾਲ ਗੱਲਬਾਤ ਵਿਚ ਕਿਹਾ, ‘ਲਾਂਘਾ ਖੁੱਲ੍ਹ ਗਿਆ ਹੈ ਅਤੇ ਅਣਗਿਣਤ ਸੰਭਾਵਨਾਵਾਂ ਵੀ ਖੁੱਲ੍ਹੀਆਂ ਹਨ। ਉਥੇ ਉਹ ਪੰਜਾਬ ਦੀ ਤਰੱਕੀ ਦੇ ਨਵੇਂ ਰਾਹ ਬਾਰੇ ਗੱਲ ਕਰਨਗੇ।’ ਉਨ੍ਹਾਂ ਨੇ ਲਾਂਘਾ ਖੋਲ੍ਹਣ ਅਤੇ ਖੇਤੀਬਾੜੀ ਕਾਨੂੰਨ ਵਾਪਸ ਲੈਣ ਦੇ ਕੇਂਦਰ ਸਰਕਾਰ ਦੇ ਫ਼ੈਸਲਿਆਂ ਦਾ ਸਵਾਗਤ ਕੀਤਾ। ਇਸ ਮੌਕੇ ਉਨ੍ਹਾਂ ਕਿਹਾ, “ਮੁਰਸ਼ਦ ਆਪਨੇ ਦੇ ਦਰ 'ਤੇ ਮੰਗਣ ਆਇਆ ਇਹੋ ਮੁਰਾਦ, ਸਾਡੀ ਝੋਲੀ ਪਾ ਸਾਈਆਂ ਅਮਨ ਤੇ ਇਤਹਾਦ, ਜਿਊਣ ਸਭ ਮਾਵਾਂ ਦੇ ਬਚੜੇ ਬਾਪੂਆਂ ਤੋਂ ਦਿਲਸ਼ਾਦ, ਸ਼ਾਂਤੀ ਤੇ ਆਪਸੀ ਭਾਈਚਾਰੇ ਦੀ ਬਾਬੇ ਨਾਨਕ ਦੀ ਵਿਚਾਰਧਾਰਾ ਸਦਾ ਅਬਾਦ ਜ਼ਿੰਦਾਬਾਦ ਜ਼ਿੰਦਾਬਾਦ ਜ਼ਿੰਦਾਬਾਦ...।
ਇਹ ਵੀ ਪੜ੍ਹੋ : ਪਾਕਿ ਦਾ ਅਹਿਮ ਫ਼ੈਸਲਾ, ਕਰਤਾਰਪੁਰ ਜਾਣ ਵਾਲੇ ਸ਼ਰਧਾਲੂਆਂ ਨੂੰ ਹੁਣ 10 ਦਿਨ ਪਹਿਲਾਂ ਸੂਚਨਾ ਦੇਣ ਦੀ ਲੋੜ ਨਹੀਂ
ਉਨ੍ਹਾਂ ਨਾਲ ਕੈਬਨਿਟ ਮੰਤਰੀ ਪਰਗਟ ਸਿੰਘ, ਅਰੁਣਾ ਚੌਧਰੀ, ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਧਾਇਕ ਕੁਲਬੀਰ ਸਿੰਘ ਜੀਰਾ, ਪਾਰਟੀ ਮਾਮਲਿਆਂ ਦੇ ਪ੍ਰਦੇਸ਼ ਮੁਖੀ ਹਰੀਸ਼ ਚੌਧਰੀ, ਪ੍ਰਦੇਸ਼ ਕਾਰਜਕਾਰੀ ਪ੍ਰਧਾਨ ਕੁਲਜੀਤ ਨਾਗਰਾ ਅਤੇ ਪਵਨ ਗੋਇਲ ਵੀ ਪਾਕਿਸਤਾਨ ਗਏ ਹਨ। ਇਸ ਤੋਂ ਪਹਿਲਾਂ ਬੀਤੀ 18 ਨਵੰਬਰ ਨੂੰ ਸਿੱਧੂ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਜੱਥੇ ਨਾਲ ਨਹੀਂ ਜਾਣ ਦਿੱਤਾ ਗਿਆ ਸੀ। ਉਹ 20 ਨਵੰਬਰ ਨੂੰ ਹੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਦੀ ਇਜਾਜ਼ਤ ਲੈ ਸਕੇ ਸਨ।
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।
ਖੰਨਾ 'ਚ ਸੀਵਰੇਜ ਸਮੱਸਿਆ ਹੱਲ ਨਾ ਹੋਣ ਕਰਕੇ ਲੋਕਾਂ ਨੇ ਕੀਤਾ ਸਿਆਸੀ ਪਾਰਟੀਆਂ ਦਾ ਬਾਈਕਾਟ
NEXT STORY