ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ 6 ਹਜ਼ਾਰ ਕਰੋੜ ਦੇ ਡਰੱਗ ਰੈਕਟ ਮਾਮਲੇ 'ਚ ਨਵੀਂ ਬੈਂਚ ਸਾਹਮਣੇ ਮੰਗਲਵਾਰ ਨੂੰ ਸੁਣਵਾਈ ਹੋਣ ਜਾ ਰਹੀ ਹੈ। ਇਸ ਸਬੰਧੀ ਟਵੀਟ ਕਰਦਿਆਂ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਿਹਾ ਹੈ ਕਿ ਸਪੈਸ਼ਲ ਟਾਸਕ ਫੋਰਸ (ਐੱਸ. ਟੀ. ਐੱਫ.) ਦੀ ਰਿਪੋਰਟ ਕਰੀਬ ਢਾਈ ਸਾਲ ਸੀਲਬੰਦ ਰਹਿਣ ਤੋਂ ਬਾਅਦ ਅੱਜ ਖੁੱਲ੍ਹਣ ਜਾ ਰਹੀ ਹੈ।
ਇਹ ਵੀ ਪੜ੍ਹੋ : 6 ਘੰਟੇ ਬੰਦ ਰਹਿਣ ਮਗਰੋਂ ਬਹਾਲ ਹੋਈਆਂ ਵਟਸਐਪ, ਇੰਸਟਾਗ੍ਰਾਮ ਤੇ ਫੇਸਬੁੱਕ ਦੀਆਂ ਸੇਵਾਵਾਂ, CEO ਨੇ ਮੰਗੀ ਮੁਆਫ਼ੀ
ਉਨ੍ਹਾਂ ਕਿਹਾ ਕਿ ਇਹ ਰਿਪੋਰਟ ਨਸ਼ੇ ਦੇ ਕਾਰੋਬਾਰੀਆਂ ਦਾ ਭੇਤ ਖੋਲ੍ਹੇਗੀ। ਨਵਜੋਤ ਸਿੱਧੂ ਨੇ ਕਿਹਾ ਕਿ ਅਦਾਲਤ ਵੱਲੋਂ ਨਸ਼ਾ ਕਾਰੋਬਾਰੀਆਂ ਦੇ ਨਾਂ ਨਸ਼ਰ ਕਰਨ 'ਤੇ ਇਹ ਪੰਜਾਬ ਦੀ ਪੀੜਤ ਜਵਾਨੀ ਅਤੇ ਦੁਖੀ ਮਾਵਾਂ ਦੀ ਪਹਿਲੀ ਜਿੱਤ ਹੋਵੇਗੀ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ ਦੇ ਉਪ ਮੁੱਖ ਮੰਤਰੀ ਰੰਧਾਵਾ ਦਾ ਕਾਫ਼ਲਾ ਯੂ. ਪੀ. ਬਾਰਡਰ 'ਤੇ ਰੋਕਿਆ ਗਿਆ
ਨਵਜੋਤ ਸਿੱਧੂ ਨੇ ਕਿਹਾ ਕਿ ਮੈਨੂੰ ਆਸ ਹੈ ਕਿ ਦੋਸ਼ੀਆਂ ਨੂੰ ਅਜਿਹੀ ਬੇਮਿਸਾਲ ਸਜ਼ਾ ਮਿਲੇਗੀ, ਜੋ ਕਿ ਪੀੜ੍ਹੀਆਂ ਤੱਕ ਨਸ਼ਿਆਂ ਦਾ ਕਾਰੋਬਾਰ ਰੋਕਣ ਦਾ ਕੰਮ ਕਰੇਗੀ। ਦੱਸਣਯੋਗ ਹੈ ਕਿ ਚੀਫ ਜਸਟਿਸ ਨੇ ਇਸ ਮਾਮਲੇ ਦੀ ਸੁਣਵਾਈ ਲਈ ਨਵੇਂ ਸਿਰੇ ਤੋਂ ਸਪੈਸ਼ਲ ਬੈਂਚ ਗਠਿਤ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦਾ ਤਬਾਦਲਾ, ਹੁਣ ਅਜੋਏ ਸ਼ਰਮਾ ਸੰਭਾਲਣਗੇ ਜ਼ਿੰਮੇਵਾਰੀ
ਐਡਵੋਕੇਟ ਨਵਕਿਰਣ ਸਿੰਘ ਨੇ ਹੀ ਕੇਸ ਵਿਚ ਛੇਤੀ ਸੁਣਵਾਈ ਅਤੇ ਐੱਸ. ਟੀ. ਐੱਫ. ਦੀ ਸੀਲਬੰਦ ਜਾਂਚ ਰਿਪੋਰਟ ਨੂੰ ਖੋਲ੍ਹਣ ਦੀ ਮੰਗ ਕਰਦੇ ਹੋਏ ਅਰਜ਼ੀ ਦਿੱਤੀ ਸੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
6 ਹਜ਼ਾਰ ਕਰੋੜ ਰੁਪਏ ਦੇ ਡਰੱਗ ਰੈਕੇਟ ਮਾਮਲੇ ਦੀ ਸੁਣਵਾਈ ਹਾਈਕੋਰਟ ’ਚ ਅੱਜ
NEXT STORY