ਚੰਡੀਗੜ੍ਹ : ਜਿੱਥੇ ਇਕ ਪਾਸੇ ਨਵੀਂ ਪਾਰਟੀ ਨੂੰ ਲੈ ਕੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰੈੱਸ ਕਾਨਫਰੰਸ ਕੀਤੀ ਜਾ ਰਹੀ ਹੈ, ਉੱਥੇ ਹੀ ਦੂਜੇ ਪਾਸੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਟਵੀਟ ਕਰਕੇ ਇਕ ਵਾਰ ਫਿਰ ਕੈਪਟਨ ਅਮਰਿੰਦਰ ਸਿੰਘ 'ਤੇ ਵੱਡਾ ਹਮਲਾ ਕੀਤਾ ਗਿਆ ਹੈ। ਨਵਜੋਤ ਸਿੱਧੂ ਨੇ ਕਿਹਾ ਹੈ ਕਿ ਅਸੀਂ ਕਾਂਗਰਸ ਦੇ 78 ਵਿਧਾਇਕ ਕਦੇ ਸੋਚ ਵੀ ਨਹੀਂ ਸਕਦੇ ਕਿ ਸਾਨੂੰ ਕੀ ਮਿਲਿਆ ਹੈ।
ਇਹ ਵੀ ਪੜ੍ਹੋ : ਬੀਰ ਦਵਿੰਦਰ ਸਿੰਘ ਤੋਂ ਸੁਣੋ ਕਿਵੇਂ ਤੇ ਕਦੋਂ ਸ਼ੁਰੂ ਹੋਈ ਸੀ 'ਕੈਪਟਨ-ਅਰੂਸਾ' ਦੀ ਦੋਸਤੀ (ਵੀਡੀਓ)
ਉਨ੍ਹਾਂ ਨੇ ਕੈਪਟਨ ਅਮਰਿੰਦਰ ਸਿੰਘ 'ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਈ. ਡੀ. (ਇਨਫੋਰਸਮੈਂਟ ਡਾਇਰੈਕਟੋਰੇਟ) ਨੇ ਭਾਜਪਾ ਦੇ ਵਫ਼ਾਦਾਰ ਰਹੇ ਕੈਪਟਨ ਅਮਰਿੰਦਰ ਸਿੰਘ ਨੂੰ ਕੰਟਰੋਲ ਕੀਤਾ ਹੈ। ਨਵਜੋਤ ਸਿੱਧੂ ਨੇ ਕਿਹਾ ਕਿ ਕੈਪਟਨ ਨੇ ਖ਼ੁਦ ਦੇ ਲਈ ਪੰਜਾਬ ਦੇ ਹਿੱਤਾਂ ਨੂੰ ਵੇਚ ਦਿੱਤਾ।
ਇਹ ਵੀ ਪੜ੍ਹੋ : ਅੱਜ ਲੁਧਿਆਣਾ 'ਚ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ, ਕਾਰੋਬਾਰੀਆਂ ਨੂੰ ਮਿਲ ਸਕਦੀ ਹੈ ਵੱਡੀ ਰਾਹਤ
ਨਵਜੋਤ ਸਿੱਧੂ ਨੇ ਕਿਹਾ ਕਿ ਤੁਸੀਂ (ਕੈਪਟਨ) ਪੰਜਾਬ ਦੇ ਨਿਆਂ ਅਤੇ ਵਿਕਾਸ ਨੂੰ ਰੋਕਣ ਵਾਲੀ ਨਕਾਰਾਤਮਕ ਸ਼ਕਤੀ ਸੀ। ਦੱਸਣਯੋਗ ਹੈ ਕਿ ਜਿੱਥੇ ਪ੍ਰੈੱਸ ਕਾਨਫਰੰਸ ਦੌਰਾਨ ਕੈਪਟਨ ਵੱਲੋਂ ਇਹ ਗੱਲ ਕਹੀ ਗਈ ਹੈ ਕਿ ਨਵਜੋਤ ਸਿੱਧੂ ਨੇ ਕਾਂਗਰਸ ਦੀ ਲੋਕਪ੍ਰਿਯਤਾ ਨੂੰ ਘਟਾਇਆ ਹੈ, ਉੱਥੇ ਹੀ ਟਵੀਟ ਕਰਕੇ ਨਵਜੋਤ ਸਿੰਘ ਸਿੱਧੂ ਵੱਲੋਂ ਵੀ ਕੈਪਟਨ ਖ਼ਿਲਾਫ਼ ਭੜਾਸ ਕੱਢੀ ਗਈ ਹੈ।
ਇਹ ਵੀ ਪੜ੍ਹੋ : ਲੁਧਿਆਣਾ 'ਚ ਮੁੱਖ ਮੰਤਰੀ 'ਚੰਨੀ' ਨੇ ਇੰਡਸਟਰੀ ਲਈ ਕੀਤੇ ਅਹਿਮ ਐਲਾਨ, ਜਾਣੋ BSF ਮੁੱਦੇ 'ਤੇ ਕੀ ਬੋਲੇ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਅੰਮ੍ਰਿਤਸਰ ਦੀ IDH ਮਾਰਕੀਟ ’ਚ ਲੱਗੀ ਅੱਗ, ਫਾਇਰ ਬ੍ਰਿਗੇਡ ਦੇ ਕਰਮਚਾਰੀ ਵੀ ਹੋਏ ਜ਼ਖ਼ਮੀ
NEXT STORY