ਅੰਮ੍ਰਿਤਸਰ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਮੁੜ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਨਸ਼ਨ ਕਰਨ ਜਾਣਗੇ। ਇਸ ਦੀ ਜਾਣਕਾਰੀ ਖੁਦ ਨਵਜੋਤ ਸਿੰਘ ਸਿੱਧੂ ਨੇ ਦਿੱਤੀ ਹੈ। ਸਿੱਧੂ ਕਰਤਾਰਪੁਰ ਸਾਹਿਬ ਦੇ ਲਾਂਘੇ ਰਾਹੀਂ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਨ ਜਾਣਗੇ। ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਸਿੱਧੂ ਨੇ ਕਿਹਾ ਕਿ ਕੱਲ੍ਹ 24 ਤਾਰੀਖ਼ ਬੁੱਧਵਾਰ ਨੂੰ ਗੁਰਦੁਆਰਾ ਕਰਤਾਰਪੁਰ ਸਾਹਿਬ ਵਿਖੇ ਨਤਮਸਤਕ ਹੋਵਾਂਗੇ। ਉਹ ਸਦਭਾਵਨਾ ਦਾ ਸਾਧਨ ਬਣਾਉਣ ਲਈ ਮਹਾਨ ਗੁਰੂ ਦੇ ਸ਼ੁਕਰਗੁਜ਼ਾਰ ਹਨ, ਉਨ੍ਹਾਂ ਦੇ ਸ਼ਾਂਤੀ, ਸਰਬ-ਸਾਂਝੀਵਾਲਤਾ ਅਤੇ ਸਰਬੱਤ ਦੇ ਭਲੇ ਦਾ ਸੰਦੇਸ਼ ਦਾ ਪ੍ਰਚਾਰ ਜਾਰੀ ਰੱਖਣਗੇ। ਕੱਲ੍ਹ ਸਵੇਰੇ (ਬੁੱਧਵਾਰ) 11 ਵਜੇ ਕਰਤਾਰਪੁਰ ਲਾਂਘੇ ਰਾਹੀਂ ਉਹ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਰਵਾਨਾ ਹੋਣਗੇ।
ਇਹ ਵੀ ਪੜ੍ਹੋ : ਪੰਜਾਬ ਅੰਦਰ ਸਰਕਾਰੀ ਬੱਸਾਂ ’ਚ ਸਫ਼ਰ ਕਰਨਾ ਹੋਵੇਗਾ ਔਖਾ, ਅੱਜ ਤੋਂ ਲਿਆ ਗਿਆ ਇਹ ਸਖ਼ਤ ਫ਼ੈਸਲਾ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਇਨਸਾਨੀਅਤ ਦੀ ਮਿਸਾਲ: ਅਮਰੀਕਾ ਦੇ ਜੋੜੇ ਨੇ ਜਲੰਧਰ ਤੋਂ 3 ਸਾਲਾ ਦਿਵਿਆਂਗ ਬੱਚੀ ਨੂੰ ਲਿਆ ਗੋਦ
NEXT STORY