ਨਵੀਂ ਦਿੱਲੀ - ਪੰਜਾਬ ਦੇ ਵਿਧਾਇਕ ਨਵਜੋਤ ਸਿੰਘ ਸਿੱਧੂ ਨੇ ਆਖ਼ਿਰਕਾਰ ਅੱਜ ਰਾਹੁਲ ਗਾਂਧੀ ਨਾਲ ਮੁਲਾਕਾਤ ਕਰ ਲਈ ਹੈ। ਦੋਨਾਂ ਨੇਤਾਵਾਂ ਵਿਚਾਲੇ ਲੱਗਭੱਗ ਸਵਾ ਘੰਟੇ ਤੱਕ ਗੱਲਬਾਤ ਹੋਈ। ਇਸ ਤੋਂ ਪਹਿਲਾਂ ਖ਼ਬਰ ਸੀ ਕਿ ਰਾਹੁਲ ਗਾਂਧੀ ਨੇ ਉਨ੍ਹਾਂ ਨੂੰ ਮੁਲਾਕਾਤ ਤੋਂ ਹੀ ਇਨਕਾਰ ਕਰ ਦਿੱਤਾ ਹੈ ਪਰ ਅਜਿਹਾ ਨਹੀਂ ਹੋਇਆ। ਬੁੱਧਵਾਰ ਨੂੰ ਸਵੇਰੇ ਹੀ ਨਵਜੋਤ ਸਿੰਘ ਸਿੱਧੂ ਨੇ ਪ੍ਰਿਯੰਕਾ ਗਾਂਧੀ ਨਾਲ ਵੀ ਮੁਲਾਕਾਤ ਕੀਤੀ ਸੀ। ਪੰਜਾਬ ਵਿੱਚ ਅਗਲੇ ਸਾਲ ਹੋਣ ਵਾਲੀਆਂ ਵਿਧਾਨਸਭਾ ਚੋਣਾਂ ਤੋਂ ਪਹਿਲਾਂ ਮੀਟਿੰਗਾਂ ਦਾ ਇਹ ਦੌਰ ਅਹਿਮ ਹੈ। ਸੂਬੇ ਦੇ ਸੀ.ਐੱਮ. ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੰਘ ਸਿੱਧੂ ਵਿਚਾਲੇ ਲੰਬੇ ਸਮੇਂ ਤੋਂ ਅਣਬਣ ਚੱਲ ਰਹੀ ਹੈ, ਜਿਸ ਨੂੰ ਕਾਂਗਰਸ ਲੀਡਰਸ਼ਿਪ ਇਲੈਕਸ਼ਨ ਤੋਂ ਪਹਿਲਾਂ ਖ਼ਤਮ ਕਰਾਉਣਾ ਚਾਹੁੰਦੀ ਹੈ। ਪ੍ਰਿਅੰਕਾ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰ ਇਸਦੀ ਜਾਣਕਾਰੀ ਦਿੱਤੀ ਸੀ।
ਇਹ ਵੀ ਪੜ੍ਹੋ- ਪ੍ਰਿੰਯਕਾ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਰਾਹੁਲ ਨੂੰ ਮਿਲਣ ਪੁੱਜੇ ਨਵਜੋਤ ਸਿੰਘ ਸਿੱਧੂ (ਵੀਡੀਓ)
ਸਿੱਧੂ ਨਾਲ ਮੁਲਾਕਾਤ ਤੋਂ ਬਾਅਦ ਪ੍ਰਿਯੰਕਾ ਗਾਂਧੀ ਨੇ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਸੀ ਅਤੇ ਫਿਰ ਸੋਨੀਆ ਗਾਂਧੀ ਨੂੰ ਮਿਲਣ ਪਹੁੰਚੀ ਸਨ। ਇਸ ਤੋਂ ਬਾਅਦ ਪ੍ਰਿਯੰਕਾ ਨੇ ਸਿੱਧੂ ਨਾਲ ਘਰ ਤੇ ਇੱਕ ਵਾਰ ਫਿਰ ਮੁਲਾਕਾਤ ਕੀਤੀ ਸੀ। ਦਰਅਸਲ ਕੈਪਟਨ ਨਾਲ ਤਕਰਾਰ ਦੌਰਾਨ ਪਿਛਲੇ ਦਿਨੀਂ ਸਿੱਧੂ ਨੇ ਉਨ੍ਹਾਂ 'ਤੇ ਬਾਦਲ ਪਰਿਵਾਰ ਦੇ ਨਾਲ ਮਿਲੀ ਭੁਗਤ ਦਾ ਦੋਸ਼ ਲਗਾ ਦਿੱਤਾ ਸੀ। ਇਹੀ ਨਹੀਂ ਉਨ੍ਹਾਂ ਕਿਹਾ ਸੀ ਕਿ ਮੈਂ ਦੋ ਪਰਿਵਾਰਾਂ ਦੇ ਸਿਸਟਮ ਦੇ ਖ਼ਿਲਾਫ਼ ਹਾਂ ਅਤੇ ਉਨ੍ਹਾਂ ਨੂੰ ਹਟਾਉਣ ਦੇ ਪੱਖ ਵਿੱਚ ਹਾਂ। ਸੂਤਰਾਂ ਮੁਤਾਬਕ ਉਨ੍ਹਾਂ ਦੇ ਇਸ ਬਿਆਨ ਨੂੰ ਕਾਂਗਰਸ ਲੀਡਰਸ਼ਿਪ ਨੇ ਗਲਤ ਮੰਨਿਆ ਸੀ। ਹਾਈਕਮਾਨ ਦਾ ਮੰਨਣਾ ਹੈ ਕਿ ਉਨ੍ਹਾਂ ਨੂੰ ਇਸ ਤਰ੍ਹਾਂ ਖੁਲ੍ਹੇਆਮ ਕੈਪਟਨ ਅਮਰਿੰਦਰ ਸਿੰਘ 'ਤੇ ਹਮਲਾ ਨਹੀਂ ਬੋਲਣਾ ਸੀ।
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰਕੇ ਦਿਓ ਆਪਣੀ ਰਾਏ।
ਪ੍ਰਿੰਯਕਾ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਰਾਹੁਲ ਨੂੰ ਮਿਲਣ ਪੁੱਜੇ ਨਵਜੋਤ ਸਿੰਘ ਸਿੱਧੂ (ਵੀਡੀਓ)
NEXT STORY