ਅੰਮ੍ਰਿਤਸਰ (ਅਨਿਲ, ਅਵਦੇਸ਼) - ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਨਵਜੋਤ ਸਿੰਘ ਸਿੱਘੂ ਦੀ ਅੰਮ੍ਰਿਤਸਰ ਸਥਿਤ ਰਿਹਾਇਸ਼ ਦੇ ਬਾਹਰ ਭਾਰਤੀ ਯੁਵਾ ਮੋਰਚਾ ਵਲੋਂ ਜ਼ਬਰਦਸਤ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਮਿਲੀ ਜਾਣਕਾਰੀ ਅਨੁਸਾਰ ਨਵਜੋਤ ਸਿੱਧੂ ਨੇ ਕੁਝ ਦਿਨ ਪਹਿਲਾਂ 4 ਸਲਾਹਕਾਰ ਨਿਯੁਕਤ ਕੀਤੇ ਹਨ, ਜਿਨ੍ਹਾਂ ’ਚ ਸਾਬਕਾ ਰਜਿਸਟਰਾਰ ਮਾਲਵਿੰਦਰ ਸਿੰਘ ਮੱਲੀ ਵੀ ਸ਼ਾਮਲ ਹਨ। ਇਸੇ ਰੋਸ ’ਚ ਭਾਰਤੀ ਯੁਵਾ ਮੋਰਚਾ ਵਲੋਂ ਸਿੱਧੂ ਦੀ ਰਿਹਾਇਸ਼ ਦੇ ਬਾਹਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਪੜ੍ਹੋ ਇਹ ਵੀ ਖ਼ਬਰ - ਪ੍ਰੇਮੀ ਦਾ ਖ਼ੌਫਨਾਕ ਕਾਰਾ, 5 ਬੱਚਿਆਂ ਦੀ ਮਾਂ ਨੂੰ ਗੋਲੀ ਮਾਰ ਕਤਲ ਕਰਨ ਮਗਰੋਂ ਕੀਤੀ ਖ਼ੁਦਕੁਸ਼ੀ
ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਮਾਲਵਿੰਦਰ ਸਿੰਘ ਮੱਲੀ ਨੇ ਕਸ਼ਮੀਰ ਦੇ ਸਬੰਧ ’ਚ ਸੋਸ਼ਲ ਮੀਡੀਆ ’ਤੇ ਇਕ ਪੋਸਟ ਪਾਈ ਹੈ, ਜਿਸ ਤੋਂ ਕਾਂਗਰਸ, ਸਿੱਧੂ ਅਤੇ ਉਸ ਦੀ ਟੀਮ ਦੀ ਅਸਲੀਅਸ ਸਾਹਮਣੇ ਆਈ ਹੈ। ਦੂਜੇ ਪਾਸੇ ਸਿੱਧੂ ਦੀ ਰਿਹਾਇਸ਼ ਦੇ ਬਾਹਰ ਵੱਡੀ ਗਿਣਤੀ ’ਚ ਪੁਲਸ ਫੋਰਸ ਤਾਇਨਾਤ ਕੀਤੀ ਗਈ ਹੈ, ਜੋ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਦਾ ਕੰਮ ਕਰ ਰਹੀ ਹੈ। ਪੁਲਸ ਵਲੋਂ ਬੈਰੀਕੇਡ ਵੀ ਲਗਾਏ ਗਏ ਹਨ, ਜਿਸ ਦੇ ਬਾਵਜੂਦ ਪੁਲਸ ਮੁਲਾਜ਼ਮਾਂ ਅਤੇ ਯੁਵਾ ਮੋਰਚਾ ਦੇ ਆਗੂਆਂ 'ਚ ਕਾਫ਼ੀ ਧੱਕਾ-ਮੁੱਕੀ ਹੋਈ ਅਤੇ ਯੁਵਾ ਮੋਰਚਾ ਦੇ ਆਗੂਆਂ ਨੂੰ ਪੁਲਸ ਨੇ ਗ੍ਰਿਫ਼ਤਾਰ ਕਰ ਲਿਾ। ਯੁਵਾ ਮੋਰਚਾ ਦੇ ਆਗੂ ਕੱਪੜੇ ਉਤਾਰ ਕੇ ਪ੍ਰਦਰਸ਼ਨ ਕਰ ਰਹੇ ਹਨ।
ਪੜ੍ਹੋ ਇਹ ਵੀ ਖ਼ਬਰ - 20 ਸਾਲਾ ਜਵਾਨ ਫੌਜੀ ਦੀ ਡਿਊਟੀ ਦੌਰਾਨ ਸ਼ੱਕੀ ਹਾਲਾਤ ’ਚ ਮੌਤ, ਇਕ ਸਾਲ ਪਹਿਲਾਂ ਹੋਇਆ ਸੀ ਫੌਜ ’ਚ ਭਰਤੀ
ਵੱਡੀ ਖ਼ਬਰ : ਪੰਜਾਬ ਦੇ ਸਾਬਕਾ DGP 'ਮੁਹੰਮਦ ਮੁਸਤਫ਼ਾ' ਦੀ ਸਿਆਸੀ ਪਾਰੀ, ਨਵਜੋਤ ਸਿੱਧੂ ਦੀ ਟੀਮ 'ਚ ਹੋਏ ਸ਼ਾਮਲ
NEXT STORY