ਚੰਡੀਗੜ੍ਹ (ਬਿਊਰੋ) - ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਕਿਸੇ ਨਾ ਕਿਸੇ ਮੁੱਦੇ ਨੂੰ ਲੈ ਕੇ ਟਵੀਟ ਕਰਦੇ ਹੀ ਰਹਿੰਦੇ ਹਨ। ਨਵਜੋਤ ਸਿੱਧੂ ਵਲੋਂ ਅੱਜ ਫਿਰ ਖੇਤੀ ਕਾਨੂੰਨਾਂ ਦੇ ਸਬੰਧ ’ਚ ਟਵੀਟ ਕੀਤਾ ਗਿਆ, ਜਿਸ ’ਚ ਉਹ ਕੇਂਦਰ ਸਰਕਾਰ ਨੂੰ ਲਪੇਟੇ ’ਚ ਲੈ ਰਹੇ ਹਨ। ਖੇਤੀ ਕਾਨੂੰਨ ਵਾਪਸ ਲਏ ਜਾਣ ਦੇ ਐਲਾਨ ’ਤੇ ਕੇਂਦਰ ਦੀ ਮੋਦੀ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਨਵਜੋਤ ਸਿੱਧੂ ਨੇ ਕਿਹਾ ਕਿ ‘‘ਅੱਜ, ਭਾਵੇਂ ਅਸੀਂ ਕੇਂਦਰ ਦੇ ਤਿੰਨ ਕਾਲੇ ਕਾਨੂੰਨਾਂ ਖਿਲਾਫ਼ ਆਪਣੀ ਜਿੱਤ 'ਤੇ ਖੁਸ਼ੀ ਮਨਾ ਰਹੇ ਹਾਂ...ਪਰ ਸਾਡਾ ਅਸਲ ਕੰਮ ਅਜੇ ਸ਼ੁਰੂ ਹੋਇਆ ਹੈ।’
ਪੜ੍ਹੋ ਇਹ ਵੀ ਖ਼ਬਰ - ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਐਲਾਨ, ਕਿਹਾ ‘ਪਟਿਆਲਾ ਤੋਂ ਹੀ ਲੜ੍ਹਨਗੇ ਚੋਣ’
ਨਵਜੋਤ ਨੇ ਕਿਹਾ ਕਿ ਅਜੇ ਸਾਨੂੰ ਖ਼ੁਸ਼ੀ ਮਨਾਉਣ ਦੀ ਲੋੜ ਨਹੀਂ। ਉਨ੍ਹਾਂ ਨੇ ਕਿਹਾ ਕਿ ‘ਖੇਤੀ ਕਾਨੂੰਨਾਂ ਤੋਂ ਬਿਨਾਂ ਐਮ.ਐਸ.ਪੀ., ਗਰੀਬਾਂ ਲਈ ਭੋਜਣ ਸੁਰੱਖਿਆ, ਸਰਕਾਰੀ ਖਰੀਦ ਅਤੇ ਜਨਤਕ ਵੰਡ ਪ੍ਰਣਾਲੀ ਨੂੰ ਖਤਮ ਕਰਨ ਲਈ ਕੇਂਦਰ ਦੀ ਗੁੱਝੀ ਸ਼ਾਜ਼ਿਸ ਜਾਰੀ ਰਹੇਗੀ, ਇਹ ਹੁਣ ਗੁਪਤ ਅਤੇ ਹੋਰ ਖ਼ਤਰਨਾਕ ਹੋਵੇਗੀ।’’
ਪੜ੍ਹੋ ਇਹ ਵੀ ਖ਼ਬਰ - ਇੰਸਟਾਗ੍ਰਾਮ ’ਤੇ ਪਿਆਰ ਚੜ੍ਹਿਆ ਪ੍ਰਵਾਨ, ਵਿਦੇਸ਼ ਤੋਂ ਆਈ ਲਾੜੀ ਨੇ ਅੰਮ੍ਰਿਤਸਰ ਦੇ ਮੁੰਡੇ ਨਾਲ ਕਰਾਇਆ ਵਿਆਹ (ਤਸਵੀਰਾਂ)
ਇਸ ਦੇ ਨਾਲ ਹੀ ਨਵਜੋਤ ਸਿੱਧੂ ਨੇ ਇਕ ਹੋਰ ਟਵੀਟ ਕਰਦੇ ਹੋਏ ਕਿਹਾ ਕਿ ‘ਖੇਤੀ ਕਾਨੂੰਨਾਂ ਤੋਂ ਬਿਨ੍ਹਾਂ ਕੇਂਦਰ ਦੀ MSP ਨੂੰ ਖ਼ਤਮ ਕਰਨ, ਗਰੀਬਾਂ ਲਈ ਭੋਜਨ ਸੁਰੱਖਿਆ, ਸਰਕਾਰੀ ਖਰੀਦ ਨੂੰ ਖ਼ਤਮ ਕਰਨ ਅਤੇ ਜਨਤਕ ਵੰਡ ਪ੍ਰਣਾਲੀ ਨੂੰ ਖ਼ਤਮ ਕਰਨ ਦੀ ਗੁੱਝੀ ਸਾਜਿਸ਼ ਜਾਰੀ ਰਹੇਗੀ। ਇਸ ਤੋਂ ਇਲਾਵਾ ਸਿੱਧੂ ਨੇ ਇਹ ਵੀ ਕਿਹਾ ਕਿ ਛੋਟੇ ਕਿਸਾਨਾਂ ਨੂੰ ਕਾਰਪੋਰੇਟਾਂ ਦੇ ਕਬਜ਼ੇ ਤੋਂ ਬਚਾਉਣ ਲਈ ਪੰਜਾਬ ਸਰਕਾਰ ਨੂੰ ਇਨ੍ਹਾਂ ਦਾ ਸਮਰਥਨ ਕਰਨਾ ਚਾਹੀਦਾ ਹੈ।
ਪੜ੍ਹੋ ਇਹ ਵੀ ਖ਼ਬਰ - ਕਿਤੇ ਕਾਂਗਰਸ ਦੇ ਹੱਥੋਂ ਖਿਸਕ ਨਾ ਜਾਵੇ ਪੰਜਾਬ ’ਚ ‘ਕਿੰਗਮੇਕਰ’ ਰਿਹਾ ਹਿੰਦੂ ਵੋਟ ਬੈਂਕ
ਨੋਟ - ਸਿੱਧੂ ਵਲੋਂ ਕੀਤੇ ਗਏ ਟਵੀਟ ਬਾਰੇ ਤੁਸੀਂ ਕੀ ਕਹੋਗੇ, ਕੁਮੈਂਟ ਕਰਕੇ ਦਿਓ ਜਵਾਬ
ਗੁਰਮੀਤ ਬਾਵਾ ਦੇ ਦਿਹਾਂਤ 'ਤੇ ਸੁਖਜਿੰਦਰ ਰੰਧਾਵਾ ਤੇ ਪਰਗਟ ਸਿੰਘ ਵੱਲੋਂ ਦੁੱਖ਼ ਦਾ ਪ੍ਰਗਟਾਵਾ
NEXT STORY