ਚੰਡੀਗੜ੍ਹ (ਅਸ਼ਵਨੀ ਕੁਮਾਰ) : ਆਖਰਕਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਾਬਕਾ ਮੰਤਰੀ ਤੇ ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਰਮਿਆਨ ਤਕਰਾਰਬਾਜ਼ੀ ਰੁਕ ਗਈ ਹੈ। ਵੀਰਵਾਰ ਨੂੰ ਮੁੱਖ ਮੰਤਰੀ ਨੇ ਸਿੱਧੂ ਦੀ ਤਾਜਪੋਸ਼ੀ ਦਾ ਸੱਦਾ ਕਬੂਲ ਕਰ ਲਿਆ। ਦੱਸ ਦੇਈਏ ਕਿ ਨਵਜੋਤ ਸਿੰਘ ਸਿੱਧੂ ਵਲੋਂ ਭੇਜੇ ਗਏ ਸੱਦੇ ’ਤੇ 55 ਵਿਧਾਇਕਾਂ ਨੇ ਹਸਤਾਖਰ ਕਰ ਕੇ ਮੁੱਖ ਮੰਤਰੀ ਨੂੰ ਨਵੀਂ ਟੀਮ ਨੂੰ ਆਸ਼ੀਰਵਾਦ ਦੇਣ ਦੀ ਬੇਨਤੀ ਕੀਤੀ ਸੀ। ਸਿੱਧੂ ਨੇ ਵੱਖਰੇ ਤੌਰ ’ਤੇ ਚਿੱਠੀ ਲਿਖ ਕੇ ਅਪੀਲ ਕੀਤੀ ਕਿ ਉਨ੍ਹਾਂ ਦਾ ਕੋਈ ਨਿੱਜੀ ਏਜੰਡਾ ਨਹੀਂ ਹੈ, ਸਿਰਫ਼ ਇਕ ਜਨ-ਹਿਤੈਸ਼ੀ ਏਜੰਡਾ ਹੈ। ਇਸ ਲਈ ਪੰਜਾਬ ਕਾਂਗਰਸ ਪਰਿਵਾਰ ਵਿਚ ਸਭ ਤੋਂ ਵੱਡਾ ਹੋਣ ਦੇ ਨਾਤੇ ਮੇਰੀ ਬੇਨਤੀ ਹੈ ਕਿ ਤੁਸੀਂ ਕਿਰਪਾ ਕਰ ਕੇ ਆਓ ਅਤੇ ਨਵੀਂ ਟੀਮ ਨੂੰ ਆਸ਼ੀਰਵਾਦ ਦਿਓ। ਇਹ ਸੱਦਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਕੁਲਜੀਤ ਨਾਗਰਾ ਤੇ ਸੰਗਤ ਸਿੰਘ ਗਿਲਜੀਆਂ ਲੈ ਕੇ ਪਹੁੰਚੇ ਸਨ।
ਪੜ੍ਹੋ ਇਹ ਵੀ ਖ਼ਬਰ - ਤਰਨਤਾਰਨ ਤੋਂ ਵੱਡੀ ਖ਼ਬਰ : ਨਸ਼ਾ ਸਮੱਗਲਰਾਂ ਅਤੇ ਪੁਲਸ ਵਿਚਾਲੇ ਹੋਈ ਮੁੱਠਭੇੜ, ਚੱਲੀਆਂ ਗੋਲੀਆਂ
ਇਸ ਤੋਂ ਬਾਅਦ ਮੁੱਖ ਮੰਤਰੀ ਨੇ ਨਾ ਸਿਰਫ ਸੱਦਾ ਕਬੂਲ ਕੀਤਾ, ਸਗੋਂ ਖੁਦ ਵਲੋਂ ਪੰਜਾਬ ਦੇ ਸਾਰੇ ਵਿਧਾਇਕਾਂ, ਸੰਸਦ ਮੈਂਬਰਾਂ ਤੇ ਸੀਨੀਅਰ ਨੇਤਾਵਾਂ ਨੂੰ ਸ਼ੁੱਕਰਵਾਰ ਸਵੇਰੇ 10 ਵਜੇ ਪੰਜਾਬ ਭਵਨ ਵਿਚ ਚਾਹ ਦਾ ਸੱਦਾ ਵੀ ਦੇ ਦਿੱਤਾ ਹੈ। ਉੱਥੋਂ ਸਾਰੇ ਨੇਤਾ ਇਕੱਠੇ ਹੋ ਕੇ ਪੰਜਾਬ ਕਾਂਗਰਸ ਭਵਨ ਜਾਣਗੇ, ਜਿੱਥੇ ਮੁੱਖ ਮੰਤਰੀ ਤੇ ਪੰਜਾਬ ਇੰਚਾਰਜ ਰਾਵਤ ਦੀ ਮੌਜੂਦਗੀ ’ਚ ਪੰਜਾਬ ਦੇ ਕਾਂਗਰਸ ਪ੍ਰਧਾਨ ਸਿੱਧੂ ਸਮੇਤ ਕਾਰਜਕਾਰੀ ਪ੍ਰਧਾਨਾਂ ਕੁਲਜੀਤ ਨਾਗਰਾ, ਸੰਗਤ ਸਿੰਘ ਗਿਲਜੀਆਂ, ਸੁਖਵਿੰਦਰ ਸਿੰਘ ਡੈਨੀ ਤੇ ਪਵਨ ਗੋਇਲ ਦੀ ਤਾਜਪੋਸ਼ੀ ਹੋਵੇਗੀ। ਕਾਰਜਕਾਰੀ ਪ੍ਰਧਾਨ ਨਾਗਰਾ ਤੇ ਗਿਲਜੀਆਂ ਨੇ ਪੁਸ਼ਟੀ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਨੇ ਪੰਜਾਬ ਪ੍ਰਧਾਨ ਸਮੇਤ ਮੰਤਰੀਆਂ ਤੇ ਵਿਧਾਇਕਾਂ ਦੇ ਸੱਦੇ ਨੂੰ ਕਬੂਲ ਕੀਤਾ ਅਤੇ ਕਿਹਾ ਕਿ ਉਹ ਆਸ਼ੀਰਵਾਦ ਦੇਣ ਲਈ ਪੰਜਾਬ ਕਾਂਗਰਸ ਭਵਨ ਵਿੱਚ ਪਹੁੰਚਣਗੇ।
ਪੜ੍ਹੋ ਇਹ ਵੀ ਖ਼ਬਰ - ਸਾਉਣ ਮਹੀਨੇ ਪੇਕੇ ਗਈ ਨਵ-ਵਿਆਹੁਤਾ ਦੀ ਭੇਤਭਰੇ ਹਾਲਾਤ ’ਚ ਮੌਤ, ਪੁਲਸ ਨੇ ਕਬਜ਼ੇ ’ਚ ਲਈ ਅੱਧਸੜੀ ਲਾਸ਼
11 ਮੰਤਰੀਆਂ ਸਮੇਤ 29 ਵਿਧਾਇਕਾਂ ਨੇ ਨਹੀਂ ਕੀਤੇ ਹਸਤਾਖ਼ਰ
ਸਿੱਧੂ ਦੀ ਚਿੱਠੀ ’ਤੇ ਜਿਨ੍ਹਾਂ ਮੰਤਰੀਆਂ ਤੇ ਵਿਧਾਇਕਾਂ ਨੇ ਹਸਤਾਖ਼ਰ ਨਹੀਂ ਕੀਤੇ, ਉਨ੍ਹਾਂ ਵਿੱਚ ਮੰਤਰੀ ਬ੍ਰਹਮ ਮਹਿੰਦਰਾ, ਮਨਪ੍ਰੀਤ ਸਿੰਘ ਬਾਦਲ, ਸਾਧੂ ਸਿੰਘ ਧਰਮਸੋਤ, ਓਮ ਪ੍ਰਕਾਸ਼ ਸੋਨੀ, ਗੁਰਪ੍ਰੀਤ ਕਾਂਗੜ, ਵਿਜੇਂਦਰ ਸਿੰਗਲਾ, ਅਰੁਣਾ ਚੌਧਰੀ, ਸੁੰਦਰ ਸ਼ਾਮ ਅਰੋੜਾ, ਰਾਣਾ ਗੁਰਮੀਤ ਸੋਢੀ, ਭਾਰਤ ਭੂਸ਼ਣ ਆਸ਼ੂ, ਬਲਬੀਰ ਸਿੰਘ ਸਿੱਧੂ ਸਮੇਤ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ, ਫਤਿਹਜੰਗ ਸਿੰਘ ਬਾਜਵਾ, ਬਲਦੇਵ ਖੈਹਰਾ, ਹਰਦੇਵ ਲਾਡੀ, ਹਰਦਿਆਲ ਕੰਬੋਜ, ਰਮਨਜੀਤ ਸਿੱਕੀ, ਡਾ. ਰਾਜਕੁਮਾਰ ਚੱਬੇਵਾਲ, ਪਵਨ ਆਦੀਆ, ਸੁਸ਼ੀਲ ਰਿੰਕੂ, ਸੰਜੀਵ ਤਲਵਾਰ, ਰਾਕੇਸ਼ ਪਾਂਡੇ, ਸੁਖਪਾਲ ਖੈਹਰਾ, ਰਾਣਾ ਗੁਰਜੀਤ ਸਿੰਘ, ਬਲਵਿੰਦਰ ਸਿੰਘ ਧਾਲੀਵਾਲ ਤੇ ਨਵਤੇਜ ਚੀਮਾ ਦੇ ਨਾਂ ਸ਼ਾਮਲ ਹਨ। ਇਨ੍ਹਾਂ ਤੋਂ ਇਲਾਵਾ ਵਿਧਾਨ ਸਭਾ ਸਪੀਕਰ ਰਾਣਾ ਕੇ. ਪੀ. ਸਿੰਘ ਤੇ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਨੇ ਵੀ ਹਸਤਾਖ਼ਰ ਨਹੀਂ ਕੀਤੇ।
ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ਤੋਂ ਜੈਪੁਰ ਘੁੰਮਣ ਗਏ ਸਕੇ ਭੈਣ-ਭਰਾ ’ਤੇ ਡਿੱਗੀ ਅਸਮਾਨੀ ਬਿਜਲੀ, ਹੋਈ ਮੌਕੇ ’ਤੇ ਮੌਤ
ਮੁੱਖ ਸਕੱਤਰ ਵਲੋਂ ਪੰਜਾਬ ਨੂੰ ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਦੇ ਹੁਕਮ
NEXT STORY