ਚੰਡੀਗੜ੍ਹ/ਪਟਿਆਲਾ— ਨਵਜੋਤ ਸਿੰਘ ਸਿੱਧੂ ਵੱਲੋਂ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇਣ ਦੇ ਬਾਅਦ ਪੰਜਾਬ ਦੀ ਸਿਆਸਤ ’ਚ ਮੁੜ ਭੂਚਾਲ ਆ ਗਿਆ ਹੈ। ਅਸਤੀਫ਼ੇ ਦੇ ਬਾਅਦ ਨਵਜੋਤ ਸਿੰਘ ਸਿੱਧੂ ਨੂੰ ਮਨਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਅੱਜ ਸਵੇਰੇ ਹੀ ਕੈਬਨਿਟ ਮੰਤਰੀ ਪਰਗਟ ਸਿੰਘ ਅਤੇ ਰਾਜਾ ਵੜਿੰਗ ਪਟਿਆਲਾ ਸਥਿਤ ਸਿੱਧੂ ਦੀ ਰਿਹਾਇਸ਼ ’ਤੇ ਉਸ ਨੂੰ ਮਨਾਉਣ ਲਈ ਪਹੁੰਚੇ। ਇਥੇ ਥੋੜ੍ਹੀ ਦੇਰ ਰੁਕਣ ਦੇ ਬਾਅਦ ਉਹ ਦੋਵੇਂ ਥੋੜ੍ਹੀ ਦੇਰ ਬਾਅਦ ਇਥੋਂ ਨਿਕਲ ਗਏ। ਇਥੇ ਇਹ ਵੀ ਦੱਸ ਦੇਈਏ ਕਿ ਨਵਜੋਤ ਸਿੰਘ ਸਿੱਧੂ ਵੱਲੋਂ ਅਸਤੀਫ਼ਾ ਦੇਣ ਦੇ ਬਾਅਦ ਰਜ਼ੀਆ ਸੁਲਤਾਨਾ ਨੇ ਵੀ ਸਿੱਧੂ ਦੀ ਹਮਾਇਤ ’ਚ ਮੰਤਰੀ ਬਣਨ ਦੇ ਕੁਝ ਦੇਰ ਬਾਅਦ ਹੀ ਉਸ ਨੇ ਅਸਤੀਫ਼ਾ ਦੇ ਦਿੱਤਾ ਸੀ। ਇਥੇ ਇਹ ਵੀ ਦੱਸ ਦੇਈਏ ਕਿ ਕੱਲ੍ਹ ਰਾਤ ਵੀ ਪਰਗਟ ਸਿੰਘ ਅਤੇ ਰਾਜਾ ਵੜਿੰਗ ਸਿੱਧੂ ਦੀ ਰਿਹਾਇਸ਼ ’ਤੇ ਉਸ ਨੂੰ ਮਨਾਉਣ ਲਈ ਪੁੱਜੇ ਸਨ।
ਇਹ ਵੀ ਪੜ੍ਹੋ : ਨਵਜੋਤ ਸਿੱਧੂ ਦੇ ਅਸਤੀਫ਼ੇ 'ਤੇ ਮੁੱਖ ਮੰਤਰੀ ਚੰਨੀ ਦਾ ਬਿਆਨ ਆਇਆ ਸਾਹਮਣੇ, ਜਾਣੋ ਕੀ ਬੋਲੇ
ਉਥੇ ਹੀ ਦੂਜੇ ਪਾਸੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਵਜ਼ਾਰਤ ਦੀ ਮੀਟਿੰਗ ਸੱਦੀ ਹੈ। ਸਿੱਧੂ ਵੱਲੋਂ ਦਿੱਤੇ ਗਏ ਅਸਤੀਫ਼ੇ ਨੂੰ ਫਿਲਹਾਲ ਕਾਂਗਰਸ ਹਾਈਕਮਾਨ ਵੱਲੋਂ ਮਨਜ਼ੂਰ ਨਹੀਂ ਕੀਤਾ ਗਿਆ ਹੈ। ਇਹ ਵੀ ਪਤਾ ਲੱਗਾ ਹੈ ਕਿ ਏ.ਆਈ.ਸੀ.ਸੀ. ਦੇ ਜਨਰਲ ਸਕੱਤਰ ਅਤੇ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਵੀ ਅੱਜ ਪੰਜਾਬ ਆ ਸਕਦੇ ਹਨ।
ਇਹ ਵੀ ਪੜ੍ਹੋ : ਪੰਜਾਬ ਕਾਂਗਰਸ 'ਚ ਅਸਤੀਫ਼ਿਆਂ ਦਾ ਦੌਰ ਜਾਰੀ, ਜਨਰਲ ਸਕੱਤਰ 'ਗੌਤਮ ਸੇਠ' ਨੇ ਵੀ ਦਿੱਤਾ ਅਸਤੀਫ਼ਾ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਪਾਕਿ ’ਚ ਸਿੱਖ ਗੁਰਧਾਮਾਂ ਦੇ ਦਰਸ਼ਨ ਕਰ ਵਾਹਘਾ ਅਟਾਰੀ ਰਸਤੇ ਤੋਂ ਭਾਰਤ ਪੁੱਜੇ ਜਥੇਦਾਰ ਗਿ. ਹਰਪ੍ਰੀਤ ਸਿੰਘ
NEXT STORY