ਜਲੰਧਰ (ਵੈੱਬ ਡੈਸਕ) : ਪੁਲਵਾਮਾ ਹਮਲੇ ਤੋਂ ਬਾਅਦ ਸਿੱਧੂ ਆਪਣੇ ਵਿਵਾਦਿਤ ਬਿਆਨ ਕਾਰਨ ਵਿਵਾਦਾਂ 'ਚ ਫਸਦੇ ਨਜ਼ਰ ਆ ਰਹੇ ਹਨ। ਟੀ. ਵੀ. ਰਿਪੋਰਟ ਅਨੁਸਾਰ ਮਸ਼ਹੂਰ ਕਾਮੇਡੀਅਨ ਕਪਿਲ ਸ਼ਰਮਾ ਦੇ ਸ਼ੋਅ 'ਚੋਂ ਸਿੱਧੂ ਨੂੰ ਬਾਹਰ ਕੱਢ ਦਿੱਤਾ ਗਿਆ ਹੈ। ਪਰ ਜਦੋਂ 'ਜਗਬਾਣੀ' ਵਲੋਂ ਨਵਜੋਤ ਸਿੰਘ ਸਿੱਧੂ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ,''ਮੈਨੂੰ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ, ਇਸ ਦੀ ਜਾਣਕਾਰੀ ਚੈਨਲਾਂ ਤੋਂ ਲਵੋ।'' ਦੱਸਣਯੋਗ ਹੈ ਕਿ ਪੁਲਵਾਮਾ 'ਚ ਸ਼ਹੀਦ ਹੋਏ 44 ਸ਼ਹੀਦਾਂ 'ਤੇ ਸਿੱਧੂ ਨੇ ਕਿਹਾ ਸੀ ਕਿ ਅੱਤਵਾਦੀਆਂ ਦਾ ਕੋਈ ਦੇਸ਼ ਜਾਂ ਧਰਮ ਨਹੀਂ ਹੁੰਦਾ। ਉਨ੍ਹਾਂ ਕਿਹਾ ਕਿ ਖੂਨ ਖਰਾਬੇ ਨਾਲ ਇਸ ਦਾ ਹੱਲ ਨਹੀਂ ਨਿਕਲੇਗਾ। ਅੱਤਵਾਦ ਦਾ ਸਥਾਈ ਹੱਲ ਲੱਭਣਾ ਹੋਵੇਗਾ ਅਤੇ ਗੱਲਬਾਤ ਰਾਹੀਂ ਹੀ ਇਸ ਦਾ ਹੱਲ ਲੱਭਿਆ ਜਾ ਸਕਦਾ ਹੈ।
ਬਾਰਸ਼ ਬਣੀ ਕਿਸਾਨਾਂ ਲਈ ਆਫ਼ਤ, ਕੀਤੀ ਮੁਆਵਜ਼ੇ ਦੀ ਮੰਗ
NEXT STORY