ਲੁਧਿਆਣਾ : ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਹੋਏ ਵੱਡੇ ਅੱਤਵਾਦੀ ਹਮਲੇ ਤੋਂ ਬਾਅਦ ਪਾਕਿਸਤਾਨ ਦੀ ਹਮਾਇਤ ਕਰਕੇ ਬੁਰੇ ਫਸੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਆਪਣੀ ਸਫਾਈ ਪੇਸ਼ ਕਰਦਿਆਂ ਕਿਹਾ ਹੈ ਕਿ ਉਨ੍ਹਾਂ ਦੇ ਬਿਆਨ ਨੂੰ ਮੀਡੀਆ ਨੇ ਤੋੜ-ਮਰੋੜ ਕੇ ਪੇਸ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਇਕ ਦੇਸ਼ ਨੂੰ ਅੱਤਵਾਦੀਆਂ ਅੱਗੇ ਕੋਈ ਝੁਕਾ ਨਹੀਂ ਸਕਦਾ। ਨਵਜੋਤ ਸਿੱਧੂ ਨੇ ਕਿਹਾ ਕਿ 4 ਅੱਤਵਾਦੀਆਂ ਕਰਕੇ ਦੇਸ਼ ਦਾ ਵਿਕਾਸ ਨਹੀਂ ਰੁਕ ਜਾਵੇਗਾ ਜਾਂ ਦੋ ਦੇਸ਼ਾਂ ਦੇ ਪ੍ਰਧਾਨ ਮੰਤਰੀ ਆਪਣੇ ਫੈਸਲੇ ਨਹੀਂ ਬਦਲ ਲੈਣਗੇ। ਨਵਜੋਤ ਸਿੱਧੂ ਨੇ ਕਿਹਾ ਕਿ ਜਿਹੜੇ ਲੋਕ ਵੀ ਇਸ ਹਮਲੇ ਲਈ ਜ਼ਿੰਮੇਵਾਰ ਹਨ, ਉਨ੍ਹਾਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਹੋਣੀ ਚਾਹੀਦੀ ਹੈ। ਇਸ ਦੇ ਨਾਲ ਹੀ ਨਵਜੋਤ ਸਿੱਧੂ ਨੇ ਦੇਸ਼ ਦੇ ਜਵਾਨਾਂ ਦੀ ਸੁਰੱਖਿਆ ਲਈ ਵੀ ਲੋੜੀਂਦੇ ਕਦਮ ਚੁੱਕੇ ਜਾਣ ਦੀ ਮੰਗ ਕੀਤੀ ਹੈ।
ਪੁਲਵਾਮਾ ਹਮਲਾ : ਨਵਜੋਤ ਸਿੰਘ ਸਿੱਧੂ 'ਤੇ ਫੁਟਿਆ ਅਕਾਲੀਆਂ ਦਾ ਗੁੱਸਾ
NEXT STORY