ਹੁਸ਼ਿਆਰਪੁਰ (ਅਮਰੀਕ)— ਪੁਲਵਾਮਾ ਹਮਲੇ ਤੋਂ ਬਾਅਦ ਪਾਕਿਸਤਾਨ ਪ੍ਰਤੀ ਨਰਮੀ ਭਰੇ ਬਿਆਨ ਨੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਲਈ ਵੱਡੀਆਂ ਪਰੇਸ਼ਾਨੀਆਂ ਖੜ੍ਹੀਆਂ ਕਰ ਦਿੱਤੀਆਂ ਹਨ। ਸਿੱਧੂ ਜਿੱਥੇ ਵੀ ਜਾ ਰਹੇ, ਉਨ੍ਹਾਂ ਨੂੰ ਲੋਕਾਂ ਦੇ ਗੁੱਸੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬੀਤੇ ਦਿਨ ਹੁਸ਼ਿਆਰਪੁਰ ਪਹੁੰਚਣ 'ਤੇ ਵੀ ਨਵਜੋਤ ਸਿੰਘ ਸਿੱਧੂ ਦਾ ਭਾਜਪਾ ਯੁਵਾ ਮੋਰਚਾ ਨੇ ਕਾਲੀਆਂ ਬੰਨ੍ਹ ਕੇ ਸਵਾਗਤ ਕੀਤਾ। ਇਸ ਮੌਕੇ ਭਾਜਪਾ ਯੁਵਾ ਮੋਰਚਾ ਨੇ ਸਿੱਧੂ ਖਿਲਾਫ ਜਮ ਕੇ ਨਾਅਰੇਬਾਜ਼ੀ ਕਰਦੇ ਹੋਏ ਉਸ ਨੂੰ ਦੇਸ਼ ਦਾ ਗੱਦਾਰ ਦੱਸਿਆ। ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਨਵਜੋਤ ਸਿੰਘ ਸਿੱਧੂ ਨੂੰ 'ਮੁਹੰਮਦ ਨਵਜੋਤ ਸਿੰਘ ਸਿੱਧੂ' ਦਾ ਨਵਾਂ ਨਾਂ ਵੀ ਦਿੱਤਾ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਭਾਜਪਾ ਵਰਕਰਾਂ ਵੱਲੋਂ ਲੁਧਿਆਣਾ ਅਤੇ ਅੰਮ੍ਰਿਤਸਰ 'ਚ ਵੀ ਨਵਜੋਤ ਸਿੰਘ ਸਿੱਧੂ ਦੇ ਪੋਸਟਰਾਂ 'ਤੇ ਕਾਲਖ ਮਲੀ ਗਈ ਸੀ।
ਜ਼ਿਕਰਯੋਗ ਹੈ ਕਿ ਪੁਲਵਾਮਾ ਹਮਲੇ ਨੂੰ ਲੈ ਕੇ ਬੀਤੇ ਦਿਨੀਂ ਨਵਜੋਤ ਸਿੰਘ ਸਿੱਧੂ ਨੇ ਇਸ ਹਮਲੇ ਦੀ ਨਿੰਦਾ ਜ਼ਰੂਰ ਕੀਤੀ ਸੀ ਪਰ ਨਾਲ ਹੀ ਸਿੱਧੂ ਨੇ ਇਹ ਵੀ ਕਿਹਾ ਸੀ ਕਿ ਅੱਤਵਾਦ ਦਾ ਨਾ ਤਾਂ ਕੋਈ ਮੁਲਕ ਹੁੰਦਾ ਹੈ ਅਤੇ ਨਾ ਹੀ ਕੋਈ ਧਰਮ। ਸਿੱਧੂ ਨੇ ਕਿਹਾ ਸੀ ਕਿ ਜਾਨ ਲੈਣਾ ਕਿਸੇ ਮਸਲੇ ਦਾ ਹੱਲ ਨਹੀਂ ਹੈ। ਸਿੱਧੂ ਵੱਲੋਂ ਅਜਿਹਾ ਬਿਆਨ ਦੇਣ ਤੋਂ ਬਾਅਦ ਉਹ ਵਿਵਾਦਾਂ 'ਚ ਘਿਰੇ ਹੋਏ ਹਨ।
ਹਿੱਟ ਗਾਣੇ ਤੋਂ ਬਾਅਦ ਮੁੱਖ ਮੰਤਰੀ ਦੀ ਬਣ ਰਹੀ ਹੈ ਕੋਠੀ (ਵੀਡੀਓ)
NEXT STORY